ਸਮਾਜ ਭਲਾਈ ਲਈ ਮੈਡੀਕਲ ਤੇ ਵਾਤਾਵਰਣ ਜਾਗਰੂਕਤਾ ਕੈਂਪ ਲਗਾਇਆ
ਸਮਾਜ ਭਲਾਈ ਲਈ ਮੈਡੀਕਲ ਅਤੇ ਵਾਤਾਵਰਣ ਜਾਗਰੂਕਤਾ ਕੈਂਪ ਦਾ ਸਫਲ ਆਯੋਜਨ
Publish Date: Mon, 13 Apr 2026 04:08 PM (IST)
Updated Date: Mon, 13 Apr 2026 04:13 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਚੇਅਰਮੈਨ ਧਰਮਪਾਲ ਬਾਂਸਲ, ਡਾਇਰੈਕਟਰ ਯੋਗੇਸ਼ ਬਾਂਸਲ ਅਤੇ ਪ੍ਰਿੰਸੀਪਲ ਡਾ. ਸੁਮਨ ਲਤਾ ਦੀ ਯੋਗ ਰਹਿਨੁਮਾਈ ਵਿਚ ਇਕ ਵਿਸ਼ੇਸ਼ ਮੈਡੀਕਲ ਅਤੇ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਡਾ. ਲਖਵਿੰਦਰ ਸਿੰਘ, ਡਾ. ਅਨੋਜਾ ਭਾਸਕਰ, ਡਾ. ਆਭਾ ਅਤੇ ਡਾ. ਸਾਹਿਲ ਗੁਲੇਰੀਆ ਨੇ ਆਪਣੀਆਂ ਵਡਮੁੱਲੀਆਂ ਸੇਵਾਵਾਂ ਦਿੱਤੀਆਂ। ਇਨ੍ਹਾਂ ਮਾਹਿਰ ਡਾਕਟਰਾਂ ਦੀ ਟੀਮ ਵੱਲੋਂ ਕੈਂਪ ਵਿਚ ਆਏ ਮਰੀਜ਼ਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਜ਼ਰੂਰੀ ਡਾਕਟਰੀ ਸਲਾਹਾਂ ਵੀ ਦਿੱਤੀਆਂ ਗਈਆਂ। ਕੈਂਪ ਦੌਰਾਨ ਇਲਾਕੇ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਪ੍ਰਬੰਧਕਾਂ ਵੱਲੋਂ ਕੀਤੇ ਇਸ ਉਪਰਾਲੇ ਦਾ ਭਰਪੂਰ ਲਾਹਾ ਲਿਆ। ਇਸ ਮੌਕੇ ਸਮਾਜ ਦੇ ਹਰ ਵਰਗ ਦੇ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਲਾਸਟਿਕ ਦੀ ਵਰਤੋਂ ਘਟਾਉਣ ਵਰਗੇ ਵਾਤਾਵਰਣ ਪੱਖੀ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ। ਕੈਂਪ ਦੇ ਅੰਤ ਵਿਚ ਪ੍ਰਬੰਧਕਾਂ ਨੇ ਕਿਹਾ ਕਿ ਉਹ ਭਵਿੱਖ ਵਿਚ ਵੀ ਸਮਾਜ ਦੀ ਭਲਾਈ ਅਤੇ ਲੋਕਾਂ ਦੀ ਸਿਹਤ ਨੂੰ ਮੁੱਖ ਰੱਖਦਿਆਂ ਅਜਿਹੇ ਲੋਕ-ਪੱਖੀ ਪ੍ਰੋਗਰਾਮ ਉਲੀਕਦੇ ਰਹਿਣਗੇ। ਉਨ੍ਹਾਂ ਨੇ ਕੈਂਪ ਨੂੰ ਸਫ਼ਲ ਬਣਾਉਣ ਲਈ ਸਹਿਯੋਗ ਦੇਣ ਵਾਲੇ ਸਾਰੇ ਡਾਕਟਰਾਂ ਅਤੇ ਮੈਂਬਰਾਂ ਦਾ ਧੰਨਵਾਦ ਕੀਤਾ।