ਮਲੇਰੀਆ ਬੁਖਾਰ ਤੋਂ ਬਚਾਅ ਲਈ ਸਰਵੇ ਤੇ ਜਾਗਰੂਕਤਾ ਗਤੀਵਿਧੀਆਂ ਜਾਰੀ
ਆਗਾਮੀ ਗਰਮੀ ਦੇ ਮੌਸਮ ਵਿੱਚ ਮਲੇਰੀਆ ਬੁਖਾਰ ਤੋਂ ਬਚਾਅ ਲਈ ਸਰਵੇ ਅਤੇ ਜਾਗਰੂਕਤਾ ਗਤੀਵਿਧੀਆਂ ਜਾਰੀ
Publish Date: Fri, 24 Apr 2026 03:58 PM (IST)
Updated Date: Fri, 24 Apr 2026 04:01 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਫਾਜ਼ਿਲਕਾ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ. ਕਵਿਤਾ ਸਿੰਘ ਤੇ ਜ਼ਿਲਾ ਐਪੀਡੀਮਾਲੋਜਿਸਟ ਡਾ. ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫਸਰ ਸੀਐਚਸੀ ਡੱਬ ਵਾਲਾ ਕਲਾਂ ਡਾ. ਪੰਕਜ਼ ਚੌਹਾਨ ਅਤੇ ਐੱਸਆਈ ਵਿਜੇ ਕੁਮਾਰ ਨਾਗਪਾਲ ਦੇ ਯੋਗ ਅਗਵਾਈ ਹੇਠ ਪਿੰਡ ਟਾਹਲੀ ਵਾਲਾ ਬੋਦਲਾ ਦੇ ਮਾਲਵਾ ਬਰਿਕਸ ਕੰਪਨੀ ਵਿਖੇ ਭੱਠਾ ਕਾਮਿਆਂ ਨੂੰ ਮਲੇਰੀਆ ਬੁਖਾਰ ਤੋਂ ਬਚਾਅ ਇਸ ਦੇ ਲੱਛਣ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ। ਇਸ ਦੌਰਾਨ ਬਲਦੇਵ ਰਾਜ ਮਲਟੀ ਪਰਪਜ਼ ਹੈਲਥ ਵਰਕਰ ਨੇ ਭੱਠਾ ਕਾਮਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਈ ਵੀ ਬੁਖ਼ਾਰ ਮਲੇਰੀਆ ਹੋ ਸਕਦਾ ਹੈ। ਮਲੇਰੀਆ ਬੁਖਾਰ ਦਾ ਇਲਾਜ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਕਰਵਾ ਸਕਦੇ ਹਾਂ। ਉਨ੍ਹਾਂ ਨੇ ਕਿਹਾ ਕਿ ਆਪਣੇ ਘਰ ਦੇ ਆਲੇ ਦੁਆਲੇ ਦੀ ਸਫਾਈ ਰੋਜ਼ਾਨਾ ਕੀਤੀ ਜਾਵੇ ਅਤੇ ਕਿਸੇ ਵੀ ਤਰ੍ਹਾਂ ਦਾ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇਗਾ ਉਥੇ ਹਮੇਸ਼ਾ ਮੱਛਰਾਂ ਦੇ ਪੈਦਾ ਹੋਣ ਦਾ ਕਾਰਨ ਬਣਦਾ ਹੈ। ਨਾਲ਼ੀਆਂ ਅਤੇ ਟੋਭਿਆਂ ਵਿਚ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਕਾਲਾ ਤੇਲ ਪਾਇਆ ਜਾਵੇ। ਘਰਾਂ ਵਿਚ ਪਏ ਵਾਧੂ ਦੇ ਕਬਾੜ ਨੂੰ ਛੱਤ ਥੱਲੇ ਰੱਖ ਦਿੱਤਾ ਜਾਵੇ ਕੋਈ ਵੀ ਕਬਾੜ ਖੁੱਲ੍ਹੇ ਵਿਹੜੇ ਵਿੱਚ ਨਾ ਰੱਖਿਆ ਜਾਵੇ। ਮੱਛਰਾਂ ਤੋਂ ਬਚਾਅ ਲਈ ਪੂਰੀ ਬਾਜੁ ਵਾਲੇ ਕਪੜੇ ਪਾਏ ਜਾਣ ਅਤੇ ਰਾਤ ਨੂੰ ਸੌਣ ਵੇਲੇ ਮੱਛਰਦਾਨੀ ਅਤੇ ਮੱਛਰ ਭਜਾਓ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ। ਪਾਣੀ ਵਾਲੇ ਬਰਤਨਾਂ ਨੂੰ ਹਮੇਸ਼ਾ ਢਕ ਕੇ ਰੱਖਿਆ ਜਾਵੇ ਅਤੇ ਇਹਨਾਂ ਦੀ ਹਫਤੇ ਵਿਚ ਇਕ ਦਿਨ ਸਫਾਈ ਕੀਤੀ ਜਾਵੇ। ਇਸ ਮੋਕੇ ਭੱਠਾ ਮਜ਼ਦੂਰ ਹਾਜ਼ਰ ਸਨ।