ਗ਼ੈਰ-ਵਿੱਦਿਅਕ ਡਿਊਟੀਆਂ ਨੇ ਸਿੱਖਿਆ ਕ੍ਰਾਂਤੀ ਕੀਤੀ ਲੀਰੋ-ਲੀਰ : ਯੂਨੀਅਨ
ਅਧਿਆਪਕਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਨੇ ਸਿੱਖਿਆ ਕ੍ਰਾਂਤੀ ਕੀਤੀ ਲੀਰੋ ਲੀਰ
Publish Date: Wed, 08 Apr 2026 04:50 PM (IST)
Updated Date: Wed, 08 Apr 2026 04:53 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੁਰਿੰਦਰ ਕੁਮਾਰ ਪੁਆਰੀ, ਜਨਰਲ ਸਕੱਤਰ ਜਿੰਦਰ ਪਾਇਲਟ, ਸਰਪ੍ਰਸਤ ਚਰਨ ਸਿੰਘ ਸਰਾਭਾ,ਵਿੱਤ ਸਕੱਤਰ ਨਵੀਨ ਕੁਮਾਰ ਸਚਦੇਵਾ, ਅਡੀਸ਼ਨਲ ਸਕੱਤਰ ਬਾਜ਼ ਸਿੰਘ ਭੁੱਲਰ, ਸੀਨੀਅਰ ਮੀਤ ਪ੍ਰਧਾਨ ਸੁਖਜਿੰਦਰ ਸਿੰਘ ਖਾਨਪੁਰ, ਪ੍ਰੈਸ ਸਕੱਤਰ ਟਹਿਲ ਸਿੰਘ ਸਰਾਭਾ, ਰਾਜਬੀਰ ਸਿੰਘ ਢਿੱਲੋ ਨੇ ਕਿਹਾ ਕਿ ਸਰਕਾਰੀ ਅਧਿਆਪਕਾਂ ਦੀਆਂ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਨਾਲ ਸਿੱਖਿਆ ਕ੍ਰਾਂਤੀ ਦੀ ਲਹਿਰ ਲੀਰੋ-ਲੀਰ ਹੁੰਦੀ ਨਜ਼ਰ ਆ ਰਹੀ ਹੈ। ਆਗੂਆਂ ਵੱਲੋਂ ਕਿਹਾ ਗਿਆ ਕਿ ਸਕੂਲਾਂ ਵਿੱਚ ਪੜ੍ਹਾ ਰਹੇ ਅਧਿਆਪਕਾਂ ਨੂੰ ਵਿਭਾਗ ਵੱਲੋਂ ਬੱਚਿਆਂ ਨੂੰ ਪੜ੍ਹਆਉਣ ਲਈ ਨਿਯੁਕਤ ਕੀਤਾ ਗਿਆ ਹੈ, ਪਰ ਸਰਕਾਰਾਂ ਵੱਲੋਂ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵਿੱਚ ਉਲਝਾ ਦਿੱਤਾ ਜਾਂਦਾ ਹੈ, ਜੋ ਕਿ ਸਰਾਸਰ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਧਿਆਪਕਾਂ ਦੀਆਂ ਵੱਖ-ਵੱਖ ਤਰ੍ਹਾਂ ਦੀਆਂ ਗੈਰ ਵਿੱਦਿਅਕ ਡਿਊਟੀਆਂ ਤੁਰੰਤ ਕੱਟੀਆਂ ਜਾਣ ,ਇਨ੍ਹਾਂ ਡਿਊਟੀਆਂ ਨੂੰ ਕਰਨ ਲਈ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰ ਨੌਜਵਾਨਾਂ ਨੂੰ ਨਿਯੁਕਤ ਕੀਤਾ ਜਾਵੇ, ਜਿਸ ਨਾਲ ਜਿੱਥੇ ਇੱਕ ਪਾਸੇ ਨਵੇਂ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਉੱਥੇ ਨਾਲ ਦੀ ਨਾਲ ਅਧਿਆਪਕ ਸਕੂਲਾਂ ਵਿੱਚ ਰਹਿ ਕੇ ਬੱਚਿਆਂ ਨੂੰ ਪੜਾਉਣਗੇ।ਇਸ ਮੌਕੇ ਅਰਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਗੁਰਸ਼ਾਮ ਸਿੰਘ, ਗੁਰਮੀਤ ਸਿੰਘ, ਤੇਜਿੰਦਰ ਸਿੰਘ, ਗੁਰਪਾਲ ਸਿੰਘ ਜ਼ੀਰਵੀ, ਦਿਨੇਸ਼ ਸ਼ਰਮਾ ਹਾਜ਼ਰ ਸਨ।