ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਹਾੜਾ ਮਨਾਇਆ
ਖੱਤਰੀ ਸਭਾ ਵੱਲੋਂ ਮਹਾਨ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ ਗਿਆ
Publish Date: Sat, 16 May 2026 05:23 PM (IST)
Updated Date: Sat, 16 May 2026 05:24 PM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਖੱਤਰੀ ਭਵਨ ਫ਼ਿਰੋਜ਼ਪੁਰ ਵਿਖੇ ਖੱਤਰੀ ਵੈਲਫੇਅਰ ਸਭਾ ਦੀ ਜ਼ਿਲ੍ਹਾ ਇਕਾਈ ਵੱਲੋਂ ਸਭਾ ਦੇ ਦਫ਼ਤਰ ਵਿਖੇ ਦੇਸ਼ ਦੀ ਆਜ਼ਾਦੀ ਦੇ ਮਹਾਨ ਨਾਇਕ ਅਤੇ ਅਮਰ ਸ਼ਹੀਦ ਸੁਖਦੇਵ ਥਾਪਰ ਦਾ ਜਨਮ ਦਿਹਾੜਾ ਬੜੀ ਸ਼ਰਧਾ, ਸਤਿਕਾਰ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਭਾ ਦੇ ਮੈਂਬਰਾਂ ਨੇ ਸ਼ਹੀਦ ਦੀ ਤਸਵੀਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕੀਤਾ ਅਤੇ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਲਿਆ ਅਹਿਦ ਲਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਖੱਤਰੀ ਸਭਾ ਦੇ ਪ੍ਰਧਾਨ ਦਵਿੰਦਰ ਧਵਨ ਨੇ ਸ਼ਹੀਦ ਸੁਖਦੇਵ ਥਾਪਰ ਦੇ ਜੀਵਨ ’ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਸੁਖਦੇਵ ਵਰਗੇ ਸੂਰਬੀਰਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਇਸ ਮੌਕੇ ਖੱਤਰੀ ਸਭਾ ਦੇ ਪ੍ਰਮੁੱਖ ਮੈਂਬਰਾਂ ਵਿੱਚ ਸ਼ਾਮਲ ਖੱਤਰੀ ਪਵਨ ਭੰਡਾਰੀ, ਖੱਤਰੀ ਪ੍ਰਵੀਨ ਤਲਵਾੜ , ਕੁਲਦੀਪ ਮੈਨੀ, ਹੇਮੰਤ ਸਿਆਲ, ਬੀ.ਕੇ ਵੋਹਰਾ, ਅਸ਼ੋਕ ਕਪਾਹੀ, ਕੇਵਲ ਤਲਵਾੜ ਅਤੇ ਹੋਰ ਸਮੂਹ ਮੈਂਬਰਾਂ ਨੇ ਸਾਂਝੇ ਤੌਰ ’ਤੇ ਇਹ ਤਹੱਈਆ ਕੀਤਾ ਕਿ ਉਹ ਸ਼ਹੀਦਾਂ ਦੀ ਸੋਚ ’ਤੇ ਪੂਰਾ ਪਹਿਰਾ ਦੇਣਗੇ ਅਤੇ ਉਹਨਾਂ ਦੇ ਦੱਸੇ ਰਾਹ ’ਤੇ ਚੱਲਣਗੇ।