ਚਲਾਨ ਦੀ ਬਣਦੀ ਰਕਮ ਤੁਰੰਤ ਰਿਜਨਲ ਟਰਾਸਪੋਰਟ ਦਫ਼ਤਰ ਜਮ੍ਹਾ ਕਾਰਵਾਈ ਜਾਵੇ : ਆਰਟੀਏ
ਚਲਾਨ ਦੀ ਬਣਦੀ ਰਕਮ ਤੁਰੰਤ ਰਿਜਨਲ ਟਰਾਸਪੋਰਟ ਦਫ਼ਤਰ ਫ਼ਿਰੋਜ਼ਪੁਰ ਵਿਖੇ ਜਮ੍ਹਾ ਕਾਰਵਾਈ ਜਾਵੇ : ਆਰਟੀਏ
Publish Date: Sat, 06 Dec 2025 04:01 PM (IST)
Updated Date: Sat, 06 Dec 2025 04:03 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਿਟੀ-ਕਮ-ਆਰਟੀਓ ਫ਼ਿਰੋਜ਼ਪੁਰ ਅਮਨਦੀਪ ਨੇ ਦੱਸਿਆ ਕਿ ਪੰਜਾਬ ਰਾਜ ਵਿਚ ਮੋਟਰ ਵਹੀਕਲ ਐਕਟ 1988 ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਚਲਾਨ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਸੈਂਟਰਲ ਮੋਟਰ ਵਹੀਕਲ ਰੂਲਜ਼ 1989 ਦੇ ਅਧੀਨ ਸੈਕਸ਼ਨ 167 ਦੇ ਤਹਿਤ 90 ਦਿਨਾਂ ਦੇ ਅੰਦਰ-ਅੰਦਰ ਚਲਾਨ ਦਾ ਭੁਗਤਾਨ ਨਾ ਕਰਨ ਦੀ ਸੂਰਤ ਵਿਚ ਵਿਭਾਗ ਵੱਲੋਂ ਸੰਬੰਧਤ ਵਹੀਕਲਾਂ ਨੂੰ ਬਲੈਕਲਿਸਟ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਵਹੀਕਲ ਬਲੈਕਲਿਸਟ ਹੋਣ ਕਾਰਨ ਸੰਬੰਧਤ ਵਹੀਕਲ ਮਾਲਕ ਕਿਸੇ ਵੀ ਤਰ੍ਹਾਂ ਦੀ ਸਰਕਾਰੀ ਸੇਵਾ ਜਿਵੇਂ ਕਿ ਬੀਮਾ, ਪ੍ਰਦੂਸ਼ਨ, ਰਜਿਸਟਰੇਸ਼ਨ ਆਦਿ ਦਾ ਲਾਭ ਨਹੀ ਲੈ ਸਕਦਾ। ਉਨ੍ਹਾਂ ਵੱਲੋਂ ਜਿਨ੍ਹਾਂ ਲੋਕਾਂ ਦੇ ਵਹੀਕਲਾਂ ਦੇ ਚਲਾਨ ਹੋਏ ਹਨ ਉਨ੍ਹਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਆਪਣੇ ਚਲਾਨ ਦੀ ਬਣਦੀ ਰਕਮ ਤੁਰੰਤ ਰਿਜਨਲ ਟਰਾਂਸਪੋਰਟ ਦਫ਼ਤਰ ਫ਼ਿਰੋਜ਼ਪੁਰ ਵਿਖੇ ਜਮ੍ਹਾ ਕਰਵਾਉਣ ਨਹੀਂ ਤਾਂ ਮੋਟਰ ਵਹੀਕਲ ਐਕਟ ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ।