ਕ੍ਰਿਸਟਲ ਵਰਲਡ ਸਕੂਲ ’ਚ ਵਿਦਿਆਕ ਸੈਸ਼ਨ ਦੀ ਸ਼ੁਰੂਆਤ
ਕ੍ਰਿਸਟਲ ਵਰਲਡ ਕਾਨਵੈਂਟ ਸਕੂਲ ਵਿੱਚ ਪਹਿਲੇ ਵਿਦਿਆਕ ਸੈਸ਼ਨ ਦੀ ਸ਼ੁਰੂਆਤ, ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਇਆ ਸ਼ੁਭ ਆਰੰਭ
Publish Date: Fri, 03 Apr 2026 04:03 PM (IST)
Updated Date: Fri, 03 Apr 2026 04:07 PM (IST)
ਪੱਤਰ ਪ੍ਰੇਰਕ.ਪੰਜਾਬੀ ਜਾਗਰਣ, ਜਲਾਲਾਬਾਦ : ਕ੍ਰਿਸਟਲ ਵਰਲਡ ਕਾਨਵੈਂਟ ਸਕੂਲ ’ਚ ਨਵੇਂ ਵਿਦਿਆਕ ਸੈਸ਼ਨ ਦੀ ਸ਼ੁਰੂਆਤ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ। ਧਾਰਮਿਕ ਸਮਾਗਮ ਦੌਰਾਨ ਪੂਰਾ ਮਾਹੌਲ ਭਗਤੀ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਸਾਰਿਆਂ ਨੇ ਗੁਰਬਾਣੀ ਦਾ ਪਾਠ ਸ੍ਰਵਣ ਕੀਤਾ। ਉਪਰੰਤ ਅਰਦਾਸ ਕੀਤੀ ਗਈ, ਜਿਸ ਵਿੱਚ ਨਵੇਂ ਸੈਸ਼ਨ ਦੀ ਕਾਮਯਾਬੀ, ਵਿਦਿਆਰਥੀਆਂ ਦੇ ਉਜਲੇ ਭਵਿੱਖ ਅਤੇ ਪੂਰੇ ਸਕੂਲ ਪਰਿਵਾਰ ਦੀ ਸੁਖ-ਸਮ੍ਰਿੱਧੀ ਲਈ ਦੁਆ ਮੰਗੀ ਗਈ। ਇਸ ਮੌਕੇ ‘ਤੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਮਨਵਦੀਪ ਕਾਲੜਾ ਨੇ ਕਿਹਾ ਕਿ ਸਿੱਖਿਆ ਦੇ ਨਾਲ-ਨਾਲ ਨੈਤਿਕ ਅਤੇ ਆਧਿਆਤਮਿਕ ਮੁੱਲਾਂ ਦਾ ਵਿਕਾਸ ਵੀ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਧਾਰਮਿਕ ਪ੍ਰੋਗਰਾਮ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸੰਸਕਾਰ ਅਤੇ ਸਕਾਰਾਤਮਕ ਸੋਚ ਨੂੰ ਵਧਾਉਂਦੇ ਹਨ। ਉਨ੍ਹਾਂ ਸਾਰੇ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਦੀਆਂ ਵਧਾਈਆਂ ਦਿੰਦਿਆਂ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਨ ਲਈ ਪ੍ਰੇਰਿਤ ਕੀਤਾ।ਸਕੂਲ ਪ੍ਰਬੰਧਕਾਂ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਵੀ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਏ ਜਾਂਦੇ ਰਹਿਣਗੇ।ਸਮਾਗਮ ਦੇ ਅੰਤ ਵਿੱਚ ਗੁਰੂ ਦਾ ਲੰਗਰ ਵੀ ਵੰਡਿਆ ਗਿਆ, ਜਿਸ ਵਿੱਚ ਸਾਰੇ ਨੇ ਸ਼ਰਧਾ ਨਾਲ ਪ੍ਰਸਾਦ ਪ੍ਰਾਪਤ ਕੀਤਾ।