ਵਿਆਹ ਕਰਵਾ ਕੇ ਕੈਨੇਡਾ ਗਈ ਕੁੜੀ ਨੇ ਮਾਰੀ ਲੱਖਾਂ ਦੀ ਠੱਗ, ਦੋ ਨਾਮਜ਼ਦ
ਵਿਆਹ ਕਰਵਾ ਕੇ ਕੈਨੇਡਾ ਗਈ ਲੜਕੀ ਨੇ ਲੜਕੇ ਨਾਲ ਕੀਤੀ ਗੱਲਬਾਤ ਬੰਦ
Publish Date: Thu, 02 Oct 2025 03:25 PM (IST)
Updated Date: Fri, 03 Oct 2025 04:00 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਮੱਲਾਂਵਾਲਾ ਵਿਖੇ ਇਕ ਲੜਕੇ ਨਾਲ ਵਿਆਹ ਕਰਵਾ ਕੇ ਕੈਨੇਡਾ ਗਈ ਲੜਕੀ ਨੇ ਉਸ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ। ਜਿਸ ਦੇ ਚੱਲਦਿਆ ਲੜਕੇ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਵਿਚ ਥਾਣਾ ਮੱਲਾਂਵਾਲਾ ਪੁਲਿਸ ਨੇ ਲੜਕੀ ਅਤੇ ਉਸ ਦੇ ਪਿਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਗੁਰਪ੍ਰਤਾਪ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਬਸਤੀ ਖੁਸ਼ਹਾਲ ਸਿੰਘ ਵਾਲੀ ਭਾਗੋ ਕੇ ਮੱਲਾਂਵਾਲਾ ਨੇ ਦੱਸਿਆ ਕਿ ਉਸ ਦਾ ਵਿਆਹ ਗਗਨਦੀਪ ਕੌਰ ਪੁੱਤਰੀ ਨਛੱਤਰ ਸਿੰਘ ਵਾਸੀ ਵਰਪਾਲ ਮਖੂ ਨਾਲ 28 ਅਪ੍ਰੈਲ 2024 ਨੂੰ ਪੂਰੇ ਰਿਤੀ ਰਿਵਾਜ਼ਾਂ ਨਾਲ ਹੋਇਆ ਸੀ। ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗਗਨਦੀਪ ਕੌਰ ਕੈਨੇਡਾ ਜਾ ਕੇ ਉਸ ਨਾਲ ਗੱਲਬਾਤ ਕਰਨੀ ਬੰਦ ਕਰ ਦਿੱਤੀ। ਜਿਸ ਦੇ ਚੱਲਦਿਆਂ ਗਗਨਦੀਪ ਕੌਰ ਨੇ ਉਸ ਨਾਲ ਲੱਖਾਂ ਰੁਪਏ ਦੀ ਠੱਗੀ ਮਾਰੀ ਹੈ। ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਗਨਦੀਪ ਕੌਰ ਅਤੇ ਉਸ ਦੇ ਪਿਤਾ ਨਛੱਤਰ ਸਿੰਘ ਖਿਲਾਫ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।