ਸ਼ਰਧਾ ਭਾਵਨਾ ਨਾਲ ਮਨਾਇਆ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ
ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ
Publish Date: Thu, 21 Nov 2024 04:52 PM (IST)
Updated Date: Thu, 21 Nov 2024 04:54 PM (IST)
ਸ਼ਰਧਾ ਭਾਵਨਾ ਨਾਲ ਮਨਾਇਆ ਬਾਬਾ ਦੀਪ ਸਿੰਘ ਦਾ ਸ਼ਹੀਦੀ ਦਿਹਾੜਾ
- ਉੱਚ ਕੋਟੀ ਦੇ ਰਾਗੀ ਅਤੇ ਕਥਾ ਵਾਚਕਾਂ ਨੇ ਲਵਾਈ ਹਾਜ਼ਰੀ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਹਰਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਆਪਣੀ ਸ਼ਹੀਦੀ ਦੇ ਕੇ ਅਨੌਖੀ ਮਿਸਾਲ ਪੈਦਾ ਕਰਨ ਵਾਲੇ ਸੁਰਬੀਰ ਯੋਧੇ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਪ੍ਰਬੰਧਕ ਕਮੇਟੀ ਗੁਰਦੁਆਰਾ ਭਾਈ ਹਾਕਮ ਸਿੰਘ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਸ਼ਹਿਰ ਦੇ ਮੱਖੂ ਗੇਟ ਵਿਖੇ ਮਨਾਇਆ ਗਿਆ। ਜਿਸ ਵਿਚ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਭਾਈ ਬਲਵਿੰਦਰ ਸਿੰਘ ਅਤੇ ਭਾਈ ਕੁਲਦੀਪ ਸਿੰਘ ਦੇ ਰਾਗੀ ਜਥਿਆਂ ਨੇ ਜਿੱਥੇ ਆਪਣੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ, ਉੱਥੇ ਉੱਘੇ ਕਥਾ ਵਾਚਕ ਗਿਆਨੀ ਮਾਨ ਸਿੰਘ ਸਾਬਕਾ ਹੈੱਡ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਨੇ ਬਾਬਾ ਜੀ ਦੀ ਜੀਵਨੀ ’ਤੇ ਸਿੱਖ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ। ਸਟੇਜ ਸਕੱਤਰ ਦੀ ਸੇਵਾ ਭਾਈ ਜਸਪਾਲ ਸਿੰਘ ਬਾਖੂਬੀ ਨਿਭਾਈ। ਇਸ ਸ਼ਹੀਦੀ ਦਿਹਾੜੇ ਵਿਚ ਸਹਿਯੋਗ ਦੇਣ ਵਾਲੀਆਂ ਸੰਗਤਾਂ ਨੂੰ ਪ੍ਰਬੰਧਕ ਕਮੇਟੀ ਨੇ ਸਨਮਾਨਿਤ ਵੀ ਕੀਤਾ। ਦੁਪਹਿਰ ਅਤੇ ਰਾਤ ਸਮੇਂ ਗੁਰੂ ਕਾ ਲੰਗਰ ਅਤੇ ਦੁੱਧ, ਬਿਸਕੁਟਾਂ ਦੇ ਲੰਗਰ ਅਤੁੱਟ ਵਰਤਾਏ ਗਏ। ਸਵੇਰ ਅਤੇ ਸ਼ਾਮ ਦੇ ਦੀਵਾਨਾਂ ਵਿਚ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਖੂਬ ਆਨੰਦ ਮਾਣਿਆ। ਇਸ ਸਮੇਂ ਪ੍ਰਬੰਧਕਾਂ ਨੇ ਸਹਿਯੋਗ ਦੇਣ ਵਾਲੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ। ਇਸ ਮੌਕੇ ਹਾਜ਼ਰ ਸੰਗਤਾਂ ਅਤੇ ਪ੍ਰਬੰਧਕਾਂ ਵਿਚ ਬਾਬਾ ਮੁਖਤਿਆਰ ਸਿੰਘ, ਭਾਈ ਜਸਪਾਲ ਸਿੰਘ, ਸੁਰਜੀਤ ਸਿੰਘ, ਗੁਰਚਰਨ ਸਿੰਘ ਬਾਵਾ, ਨਿਰਮਲ ਸਿੰਘ ਦੁਲਚੀਕੇ, ਸੁਖਬੀਰ ਸਿੰਘ ਸੰਧੂ, ਅਜਮੇਰ ਸਿੰਘ, ਪ੍ਰਗਟ ਸਿੰਘ, ਬਲਵਿੰਦਰ ਸਿੰਘ ਸੰਧੂ, ਅਨੂਪ ਸਿੰਘ, ਸੁਖਦੇਵ ਸਿੰਘ ਭੁੱਲਰ, ਪਰਵਿੰਦਰ ਸਿੰਘ ਭਿੰਦਾ, ਦਰਸ਼ਨ ਸਿੰਘ ਬੱਬੂ, ਮਨਿੰਦਰ ਸਿੰਘ ਕਲਸੀ ਗੋਪੀ, ਜਸਬੀਰ ਸਿੰਘ ਕਲਸੀ, ਦਲਜੀਤ ਸਿੰਘ ਐੱਮਸੀ, ਰਾਹੁਲ ਨਰੂਲਾ, ਜਗਦੀਸ਼ ਲਾਲ ਬਜਾਜ, ਹਰਜਿੰਦਰ ਸਿੰਘ ਆਦਿ ਹਾਜ਼ਰ ਸਨ।