87.64 ਫੀਸਦੀ ਰਿਹਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਬਾਰਵ੍ਹੀ ਬੋਰਡ ਪ੍ਰੀਖਿਆ ਦਾ ਨਤੀਜਾ
87.64 ਫੀਸਦੀ ਰਿਹਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਬਾਰਵ੍ਹੀ ਬੋਰਡ ਪ੍ਰੀਖਿਆ ਦਾ ਨਤੀਜਾ
Publish Date: Wed, 13 May 2026 04:50 PM (IST)
Updated Date: Wed, 13 May 2026 04:51 PM (IST)

ਕਪਿਲ ਜਸੂਜਾ.ਪੰਜਾਬੀ ਜਾਗਰਣ ਫਾਜ਼ਿਲਕਾ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵ੍ਹੀ ਬੋਰਡ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਜ਼ਿਲ੍ਹਾ ਫਾਜ਼ਿਲਕਾ ਦਾ ਜਮਾਤ ਬਾਰਵੀਂ ਦਾ 87.64 ਪਾਸ ਫੀਸਦੀ ਨਾਲ ਨਤੀਜਾ ਸ਼ਾਨਦਾਰ ਰਿਹਾ। ਜ਼ਿਲੇ ਦੇ 11689 ਵਿਦਿਆਰਥੀਆਂ ਨੇ ਇਹ ਪ੍ਰੀਖਿਆ ਦਿੱਤੀ ਸੀ ਜਿਸ ਵਿੱਚੋ 10244 ਵਿਦਿਆਰਥੀਆਂ ਪਾਸ ਹੋਏ ।ਇਸ ਦੇ ਨਾਲ ਹੀ ਜ਼ਿਲੇ ਦੀਆ ਬਾਰਵ੍ਹੀ ਜਮਾਤ ਦੀਆ 5 ਵਿਦਿਆਰਥਣਾ ਨੇ ਮੈਰਿਟ ਵਿੱਚ ਆਪਣਾ ਨਾ ਦਰਜ ਕਰਵਾ ਕੇ ਆਪਣੇ ਮਾਪਿਆਂ, ਅਧਿਆਪਕਾਂ ਅਤੇ ਸਕੂਲਾਂ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸਕੈਂਡਰੀ ਅਜੇ ਕੁਮਾਰ ਸ਼ਰਮਾ ਨੇ ਦੱਸਿਆ ਕਿ ਨਵਯੁੱਗ ਸੀਨੀਅਰ ਸੈਕੰਡਰੀ ਸਕੂਲ ਅਬੋਹਰ ਦੀ ਵਿਦਿਆਰਥਣ ਓਜਸਵੀ ਨੇ 500 ਵਿੱਚੋ 491, ਗੁਰੂ ਨਾਨਕ ਸੀਨੀਅਰ ਸੈਕੰਡਰੀ ਸਕੂਲ ਸੜੀਆ ਦੀ ਵਿਦਿਆਰਥਣ ਅਮਨਜੋਤ ਕੌਰ ਨੇ 500 ਵਿੱਚੋ 491, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਵਿਦਿਆਰਥਣ ਸਾਨੀਆ ਨੇ 500 ਵਿੱਚੋ 488, ਗੁਰੂ ਗੋਬਿੰਦ ਸਿੰਘ ਸੀਨੀਅਰ ਸੈਕੰਡਰੀ ਸਕੂਲ ਮੰਡੀ ਲਾਧੂਕਾ ਦੀ ਵਿਦਿਆਰਥਣ ਰਵਨੀਤ ਕੌਰ ਨੇ 500 ਵਿੱਚੋਂ 484, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਫਾਜ਼ਿਲਕਾ ਦੀ ਵਿਦਿਆਰਥਣ ਰੈਨਾ ਨੇ 500 ਵਿੱਚੋ 484 ਅੰਕ ਹਾਸਲ ਕਰਕੇ ਬੋਰਡ ਦੀ ਮੈਰਿਟ ਵਿੱਚ ਥਾਂ ਬਣਾਕੇ ਇਹਨਾਂ ਵਿਦਿਆਰਥਣਾਂ ਨੇ ਆਪਣੇ ਅਧਿਆਪਕਾਂ, ਮਾਪਿਆਂ, ਸਕੂਲਾਂ ਅਤੇ ਜਿਲ੍ਹੇ ਦਾ ਨਾਂ ਪੂਰੇ ਪੰਜਾਬ ਵਿੱਚ ਰੋਸ਼ਨ ਕੀਤਾ। ਉਹਨਾਂ ਦੱਸਿਆ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਵਿੱਚ ਸਮੂਹ ਅਧਿਆਪਕਾਂ ਦੀ ਅਣਥੱਕ ਮਿਹਨਤ ਸਦਕਾ ਜਿਲ੍ਹੇ ਨੇ ਸ਼ਾਨਾਮੱਤੀ ਪ੍ਰਾਪਤੀ ਕੀਤੀ ਹੈ। ਉਹਨਾਂ ਨੇ ਮੈਰਿਟ ਹੋਲਡਰ ਵਿਦਿਆਰਥੀਆਂ ਦੇ ਸਕੂਲਾਂ ਦੇ ਮੁੱਖੀਆਂ ਅਤੇ ਅਧਿਆਪਕਾਂ ਨੂੰ ਵਧਾਈਆ ਦਿੱਤੀਆਂ ਜਿਹਨਾਂ ਦੀ ਯੋਗ ਅਗਵਾਈ ਵਿੱਚ ਵਿਦਿਆਰਥੀਆਂ ਨੇ ਸਾਨਦਾਰ ਕਾਰਜੁਗਾਰੀ ਦਿਖਾਈ ਹੈ ਉਹਨਾਂ ਕਿਹਾ ਕਿ ਸਕੂਲ ਮੁੱਖੀਆਂ ਦੀ ਯੋਗ ਅਗਵਾਈ ਅਤੇ ਪ੍ਰੇਰਨਾ ਨਾਲ ਸਕੂਲਾਂ ਦੇ ਅਧਿਆਪਕਾਂ ਵੱਲੋ ,ਮਾਪਿਆਂ ਦੇ ਸਹਿਯੋਗ ਨਾਲ ਲਗਾਤਾਰ ਕੀਤੀ ਗਈ ਸਖਤ ਮਿਹਨਤ ਅਤੇ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਤਿਆਰੀ ਕਰਾਉਣ ਤੇ ਸ਼ਾਨਦਾਰ ਨਤੀਜੇ ਪ੍ਰਾਪਤ ਹੋਏ ਹਨ। ਇਸ ਮੌਕੇ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਤੀਸ਼ ਕੁਮਾਰ,ਸਮੂਹ ਬੀਐਨਓ,ਸਮੂਹ ਬੀਪੀਈਓ, ਕੋਆਰਡੀਨੇਟਰ ਪ੍ਰੀਖਿਆਵਾ ਵਿਵੇਕ ਅਨੇਜਾ ਨੇ ਵਿਦਿਆਰਥੀਆਂ,ਉਹਨਾ ਦੇ ਮਾਪਿਆਂ,ਸਕੂਲ ਮੁੱਖੀਆਂ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦਿਆਂ ਵਿਦਿਆਰਥੀਆਂ ਦੇ ਚੰਗੇ ਭਵਿੱਖ ਲਈ ਸੁਭਕਾਮਨਾਵਾ ਦਿੱਤੀਆ।