ਨਸ਼ਾ ਤਸਕਰਾਂ ਤੇ ਅਸਲਾ ਸਪਲਾਈਰਾਂ ’ਤੇ ਸ਼ਿਕੰਜਾ: 100 ਗ੍ਰਾਮ ਹੈਰੋਇਨ, 2 ਪਿਸਟਲ ਤੇ ਸਕਾਰਪਿਓ ਗੱਡੀ ਸਮੇਤ ਦੋ ਕਾਬੂ
ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ, 2 ਪਿਸਟਲ 30 ਬੋਰ ਸਮੇਤ ਮੈਗਜ਼ੀਨ, 4 ਰੋਂਦ ਜਿੰਦਾ ਅਤੇ ਸਕਾਰਪਿਓ ਗੱਡੀ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਨਾਨ ਕਮਰਸ਼ੀਅਲ ਤਹਿਤ ਮਾਮਲਾ ਦਰਜ ਕੀਤਾ ਹੈ।
Publish Date: Sun, 26 Apr 2026 12:53 PM (IST)
Updated Date: Sun, 26 Apr 2026 12:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ। ਥਾਣਾ ਸਦਰ ਜ਼ੀਰਾ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ ਦੋ ਵਿਅਕਤੀਆਂ ਨੂੰ 100 ਗ੍ਰਾਮ ਹੈਰੋਇਨ, 2 ਪਿਸਟਲ 30 ਬੋਰ ਸਮੇਤ ਮੈਗਜ਼ੀਨ, 4 ਰੋਂਦ ਜਿੰਦਾ ਅਤੇ ਸਕਾਰਪਿਓ ਗੱਡੀ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਨਾਨ ਕਮਰਸ਼ੀਅਲ ਤਹਿਤ ਮਾਮਲਾ ਦਰਜ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਬੋਹੜ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਸੰਤੂ ਵਾਲਾ ਪੁੱਜੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਮਨਪ੍ਰੀਤ ਸਿੰਘ ਉਰਫ ਮੰਨੂ ਉਰਫ ਬਗੀਚਾ ਸਿੰਘ ਪੁੱਤਰ ਪੂਰਨ ਸਿੰਘ ਵਾਸੀ ਲੰਗੇਆਣਾ ਅਤੇ ਲਵਪ੍ਰੀਤ ਸਿੰਘ ਉਰਫ ਲਵ ਪੁੱਤਰ ਸੁਰਜੀਤ ਸਿੰਘ ਵਾਸੀ ਕਿਲਚੇ ਫਿਰੋਜ਼ਪੁਰ ਜੋ ਹੈਰੋਇਨ ਵੇਚਣ ਦਾ ਧੰਦਾ ਕਰਦੇ ਹਨ ਅਤੇ ਆਪਣੇ ਕੋਲ ਨਾਜਾਇਜ਼ ਪਿਸਤੌਲ ਵੀ ਰੱਖਦੇ ਹਨ।
ਜੋ ਅੱਜ ਵੀ ਮਨਪ੍ਰੀਤ ਸਿੰਘ ਉਰਫ ਮੰਨੂ ਅਤੇ ਲਵਪ੍ਰੀਤ ਸਿੰਘ ਉਰਫ ਲਵ ਹੈਰੋਇਨ ਵੇਚਣ ਲਈ ਗਾਹਕਾਂ ਦੀ ਭਾਲ ਵਿਚ ਪਿੰਡ ਚੱਬਾ ਦੇ ਸ਼ਮਸ਼ਾਨਘਾਟ ਨਜ਼ਦੀਕ ਸਕਾਰਪਿਓ ਗੱਡੀ ਨੰਬਰ ਪੀਬੀ 11 ਸੀਏ 7580 ਸਮੇਤ ਖੜੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 100 ਗ੍ਰਾਮ ਹੈਰੋਇਨ, ਦੋ ਪਿਸਤੌਲ ਅਤੇ ਸਕਾਰਪਿਓ ਗੱਡੀ ਸਮੇਤ ਗ੍ਰਿਫ਼ਤਾਰ ਕੀਤਾ ਗਿਆ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਆਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।