9 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫ਼ਤਾਰ
9 ਗ੍ਰਾਮ ਹੈਰੋਇਨ ਸਮੇਤ ਦੋ ਗ੍ਰਿਫਤਾਰ
Publish Date: Sat, 14 Mar 2026 05:21 PM (IST)
Updated Date: Sat, 14 Mar 2026 05:24 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਥਾਣਾ ਸਿਟੀ ਫਿਰੋਜ਼ਪੁਰ ਅਤੇ ਥਾਣਾ ਘੱਲਖੁਰਦ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 9 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਰਮਨ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਲਵਪ੍ਰੀਤ ਸਿੰਘ ਉਰਫ ਕਾਲੂ ਵਾਸੀ ਗਲੀ ਸ਼ਾਹਨਸ਼ਾਹ ਵਾਲੀ ਬਸਤੀ ਭੱਟੀਆਂ ਵਾਲੀ ਸਿਟੀ ਫਿਰੋਜ਼ਪੁਰ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕਰ ਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਘੱਲਖੁਰਦ ਪੁਲਿਸ ਦੇ ਸਹਾਇਕ ਥਾਣੇਦਾਰ ਹਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਇਲਾਕੇ ਵਿਚ ਸੀ ਤਾਂ ਇਕ ਸ਼ੱਕੀ ਵਿਅਕਤੀ ਸਵਰਨ ਸਿੰਘ ਪੁੱਤਰ ਅਜਮੇਰ ਸਿੰਘ ਵਾਸੀ ਵਾਰਡ ਨੰਬਰ 6 ਨੂੰ ਕਾਬੂ ਕਰ ਕੇ ਉਸ ਪਾਸੋਂ ਇਕ ਮੋਮੀ ਲਿਫਾਫੇ ਵਿਚੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰ ਲਏ ਗਏ ਹਨ।