ਦੋ ਭਗੋੜੇ ਪੀਓ ਸਟਾਫ ਦੇ ਅੜੀਕੇ
ਦੋ ਭਗੋੜੇ ਪੀਓ ਸਟਾਫ ਦੇ ਅੜੀਕੇ
Publish Date: Sun, 18 Jan 2026 05:26 PM (IST)
Updated Date: Sun, 18 Jan 2026 05:28 PM (IST)
ਪੱਤਰ ਪ੍ਰੇਰਕ. ਪੰਜਾਬੀ ਜਾਗਰਣ, ਜਲਾਲਾਬਾਦ : ਪੀਓ ਸਟਾਫ ਨੇ ਭਗੌੜੇ ਵਿਅਕਤੀ ਨੂੰ ਕਾਬੂ ਕਰਨ ਚ ਸਫਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀਓ ਸਟਾਫ ਦੇ ਇੰਚਾਰਜ਼ ਏ.ਐਸ.ਆਈ ਰਤਨ ਲਾਲ ਨੇ ਦੱਸਿਆ ਕਿ ਐਸਐਸਪੀ . ਗੁਰਮੀਤ ਸਿੰਘ, ਐਸਪੀਡੀ ਤਰੁਣ ਰਤਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੁਲਸ ਵਲੋਂ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿਮ ਤਹਿਤ ਅੱਜ ਪੀਓ ਸਟਾਫ ਫਾਜ਼ਿਲਕਾ ਨੇ 299ਸੀ.ਆਰ.ਪੀ.ਸੀ ਤਹਿਤ ਚੱਲੇ ਆ ਰਹੇ ਭਗੌੜੇ ਗੁਰਪ੍ਰੀਤ ਸਿੰਘ ਪੁੱਤਰ ਛਿੰਦਰ ਸਿੰਘ ਅਤੇ ਛਿੰਦਰ ਸਿੰਘ ਪੁੱਤਰ ਗੁਰਬਖਸ਼ ਸਿੰਘ ਵਾਸੀ ਢਾਣੀ ਨੱਥਾ ਸਿੰਘ ਥਾਣਾ ਸਦਰ ਜਲਾਲਾਬਾਦ ਨੂੰ ਕਾਬੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਮੁਕੱਦਮਾਂ ਨੰ 188 ਅਧੀਨ ਧਾਰਾ ਅੰਡਰ ਸੈਕਸ਼ਨ 324 ,323,34 ਆਈਪੀਐਸ ਐਕਟ ਅਧੀਨ ਥਾਣਾ ਸਦਰ ਜਲਾਲਾਬਾਦ ਅਧੀਨ ਉਕਤ ਵਿਅਕਤੀਆਂ ਤੇ ਮਾਮਲਾ ਦਰਜ਼ ਕੀਤਾ ਗਿਆ ਸੀ ਤੇ ਮਾਨਯੋਗ ਅਦਾਲਤ ਚ ਪੈਸ਼ ਨਾ ਹੋਣ ਤੇ ਉਸ ਨੂੰ ਭਗੌੜਾ ਕਰਾਰ ਕਰ ਦਿੱਤਾ ਗਿਆ ਤੇ ਉਕਤ ਭਗੋੜਿਆਂ ਨੂੰ ਅੱਜ ਕਾਬੂ ਕਰਕੇ ਥਾਣਾ ਪੁਲਸ ਵਲੋਂ ਅਗਲੀ ਕਾਰਵਾਈ ਕਰਕੇ, ਉਕਤ ਵਿਅਕਤੀ ਨੂੰ ਮਾਣਯੋਗ ਅਦਾਲਤ ਚ ਪੇਸ਼ ਕੀਤਾ ਜਾਵੇਗਾ। ਇਸ ਮੌਕੇ ਪੀਓ ਸਟਾਫ ਦੇ ਇੰਚਾਰਜ਼ ਏ.ਐਸ.ਆਈ ਰਤਨ ਲਾਲ, ਐ ਚ.ਸੀ ਜਸਵਿੰਦਰ ਸਿੰਘ, ਮਨਵੀਰ ਸਿੰਘ ਆਦਿ ਹਾਜ਼ਰ ਸਨ।