6 ਗ੍ਰਾਮ ਹੈਰੋਇਨ ਸਮੇਤ ਦੋ ਪੁਲਿਸ ਅੜਿੱਕੇ
6 ਗ੍ਰਾਮ ਹੈਰੋਇਨ ਸਮੇਤ ਦੋ ਪੁਲਿਸ ਅੜਿੱਕੇ
Publish Date: Thu, 30 Apr 2026 03:50 PM (IST)
Updated Date: Thu, 30 Apr 2026 03:52 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ : ਥਾਣਾ ਲੱਖੋਕੇ ਬਹਿਰਾਮ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 2 ਵਿਅਕਤੀਆਂ ਨੂੰ 6 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਖ਼ਿਲਾਫ਼ ਐੱਨਡੀਪੀਐੱਸ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਮੁਕੇਸ਼ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਉਨ੍ਹਾਂ ਨੇ ਸ਼ੱਕ ਦੇ ਆਧਾਰ ’ਤੇ ਦੋ ਵਿਅਕਤੀਆਂ ਡੁਲਵ ਪੁੱਤਰ ਰਾਮੇਸ਼ ਕੁਮਾਰ ਅਤੇ ਪ੍ਰਵੀਨ ਸਿੰਘ ਪੁੱਤਰ ਸੁਖਮੰਦਰ ਸਿੰਘ ਵਾਸੀਅਨ ਘੁਮਿਆਰਾ ਵਾਲਾ ਮੁਹੱਲਾ ਫਰੀਦਕੋਟ ਨੂੰ ਕਾਬੂ ਕਰ ਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।