ਜ਼ੀਰਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਬਿਜਲੀ ਦਫ਼ਤਰ ਅੱਗੇ ਧਰਨਾ
ਜ਼ੀਰਾ ਵਿਖੇ ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਵੱਖ -ਵੱਖ ਕਿਸਾਨ ਜੱਥੇਬੰਦੀਆਂ ਵੱਲੋਂ ਬਿਜਲੀ ਦਫਤਰ ਅੱਗੇ ਰੋਸ ਧਰਨਾ ਲਗਾਇਆ ਗਿਆ
Publish Date: Mon, 08 Dec 2025 05:17 PM (IST)
Updated Date: Mon, 08 Dec 2025 05:18 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਸੰਯੁਕਤ ਕਿਸਾਨ ਮੋਰਚੇ ਦੀ ਕਾਲ ’ਤੇ ਬਿਜਲੀ ਘਰ ਜ਼ੀਰਾ ਮੂਹਰੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ, ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ, ਭਾਰਤੀ ਕਿਸਾਨ ਯੂਨੀਅਨ ਪੰਜਾਬ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ, ਭਾਰਤੀ ਕਿਸਾਨ ਯੂਨੀਅਨ ਡਕੌਂਦਾ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਤੇ ਟਰੇਡ ਯੂਨੀਅਨ ਕੌਂਸਲ ਜ਼ੀਰਾ ਆਦਿ ਵੱਲੋਂ ਰੋਸ ਧਰਨਾ ਲਗਾ ਕੇ ਨਾਅਰੇਬਾਜ਼ੀ ਕੀਤੀ ਗਈ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸਨ੍ਹੇਰ, ਪ੍ਰੀਤਮ ਸਿੰਘ ਮੀਹਾਂ ਸਿੰਘ ਵਾਲਾ, ਸਾਹਿਤਕਾਰ ਗੁਰਚਰਨ ਸਿੰਘ ਨੂਰਪੁਰ, ਭੁਪਿੰਦਰ ਸਿੰਘ ਬਲਾਕ ਪ੍ਰਧਾਨ ਮਖੂ, ਤਰਸੇਮ ਸਿੰਘ ਰੂਪ, ਹਰਪ੍ਰੀਤ ਸਿੰਘ ਲੌਂਗੋਦੇਵਾ,ਇਕਾਈ ਪ੍ਰਧਾਨ ਬਲਜੀਤ ਸਿੰਘ ਮਸਤੇਵਾਲਾ,ਵਿੱਕੀ ਨਾਰੰਗ,ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਕਮੇਟੀ ਮੈਂਬਰ ਪੰਜਾਬ ਗੁਰਵਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਮੀਤ ਪ੍ਰਧਾਨ ਰਣਜੀਤ ਸਿੰਘ, ਬਲਾਕ ਪ੍ਰਧਾਨ ਜ਼ੀਰਾ ਸੁਖਚੈਨ ਸਿੰਘ, ਜਸਵਿੰਦਰ ਸਿੰਘ ਗਰੇਵਾਲ,ਟਰੇਡ ਯੂਨੀਅਨ ਕੌਂਸਲ ਜ਼ੀਰਾ ਦੇ ਪ੍ਰਧਾਨ ਤਰਸੇਮ ਸਿੰਘ ਹਰਾਜ, ਰਿਟਾ. ਕਾਨੂੰਗੋ ਗੁਰਦੀਪ ਸਿੰਘ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਮੀਤ ਪ੍ਰਧਾਨ ਪੰਜਾਬ ਦਿਲਬਾਗ ਸਿੰਘ, ਬਲਾਕ ਪ੍ਰਧਾਨ ਰਛਪਾਲ ਸਿੰਘ, ਖਜਾਨਚੀ ਤਰਸੇਮ ਸਿੰਘ ਜ਼ੀਰਾ,ਪ੍ਰੈੱਸ ਸਕੱਤਰ ਜਸਪਾਲ ਸਿੰਘ।,ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਪੁਨੀਤ ਸਿੰਘ,ਸਕੱਤਰ ਗੁਰਚਰਨ ਸਿੰਘ, ਸੁਰਜੀਤ ਸਿੰਘ, ਪ੍ਰੇਮ ਸਿੰਘ, ਅਵਤਾਰ ਸਿੰਘ, ਜਸਵੰਤ ਸਿੰਘ, ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਕੁਲਦੀਪ ਸਿੰਘ ਸਨ੍ਹੇਰ, ਗੁਰਚਰਨ ਸਿੰਘ ਮੀਹਾਂ ਸਿੰਘ ਵਾਲਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਜਗਰੂਪ ਸਿੰਘ ਮੀਹਾਂ ਸਿੰਘ ਵਾਲਾ,ਗੁਰਸੇਵਕ ਸਿੰਘ ਜੱਲੇਖਾਂ, ਸੁਰਜੀਤ ਸਿੰਘ ਜੱਲੇਖਾਂ, ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਮੀਤ ਪ੍ਰਧਾਨ ਕਿਰਨਪਾਲ ਸਿੰਘ,ਜ਼ਿਲ੍ਹਾ ਪ੍ਰਧਾਨ ਸੁਖਮੰਦਰ ਸਿੰਘ,ਖਜਾਨਚੀ ਜਲੌਰ ਸਿੰਘ, ਬਲਾਕ ਪ੍ਰਧਾਨ ਚਮਕੌਰ ਸਿੰਘ, ਬਲਾਕ ਪ੍ਰਧਾਨ ਮੱਲਾਂਵਾਲਾ ਸਰਵਨ ਸਿੰਘ, ਤੀਰਥ ਸਿੰਘ,ਪ੍ਰੈੱਸ ਸਕੱਤਰ ਰਵਿੰਦਰ ਸਿੰਘ ਆਦਿ ਹਾਜਰ ਸਨ।