ਐੱਮਪੀ ਫੰਡ ਨਾਲ ਲੱਗਣਗੇ ਵਾਟਰ ਕੂਲਰ ਤੇ ਆਰਓ : ਪਿੰਕੀ
ਐੱਮਪੀ ਫੰਡ ਨਾਲ ਫਿਰੋਜ਼ਪੁਰ ਸ਼ਹਿਰ ਅਤੇ ਛਾਉਣੀ ਵਿਚ ਲੱਗਣਗੇ ਵਾਟਰ ਕੂਲਰ ਤੇ ਆਰਓ: ਪਰਮਿੰਦਰ ਸਿੰਘ ਪਿੰਕੀ
Publish Date: Thu, 30 Apr 2026 06:46 PM (IST)
Updated Date: Thu, 30 Apr 2026 06:49 PM (IST)

- 10 ਲੱਖ ਰੁਪਏ ਦੀ ਲਾਗਤ ਨਾਲ ਜਨਤਕ ਥਾਵਾਂ ’ਤੇ ਲੋਕਾਂ ਨੂੰ ਮਿਲੇਗਾ ਸਾਫ਼ ਅਤੇ ਠੰਢਾ ਪਾਣੀ ਅੰਗਰੇਜ਼ ਭੁੱਲਰ, ਪੰਜਾਬੀ ਜਾਗਰਣ ਫਿਰੋਜ਼ਪੁਰ : ਭਿਆਨਕ ਗਰਮੀ ਦੇ ਮੌਸਮ ਨੂੰ ਮੁੱਖ ਰੱਖਦਿਆਂ ਲੋਕਾਂ ਨੂੰ ਪੀਣ ਵਾਲਾ ਸਾਫ਼ ਅਤੇ ਠੰਢਾ ਪਾਣੀ ਮੁਹੱਈਆ ਕਰਵਾਉਣ ਲਈ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵੱਲੋਂ ਇਕ ਅਹਿਮ ਪਹਿਲਕਦਮੀ ਕੀਤੀ ਗਈ ਹੈ। ਉਨ੍ਹਾਂ ਐਲਾਨ ਕੀਤਾ ਕਿ ਐੱਮਪੀ ਫੰਡ ਵਿੱਚੋਂ 10 ਲੱਖ ਰੁਪਏ ਦੀ ਲਾਗਤ ਨਾਲ ਸ਼ਹਿਰ ਅਤੇ ਕੈਂਟ ਦੇ ਜਨਤਕ ਸਥਾਨਾਂ ’ਤੇ ਵਾਟਰ ਕੂਲਰ ਲਾਏ ਜਾਣਗੇ। ਸਾਬਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਗਰਮੀਆਂ ਦੇ ਦਿਨਾਂ ਵਿਚ ਰਾਹਗੀਰਾਂ ਅਤੇ ਬਾਜ਼ਾਰਾਂ ਵਿਚ ਆਉਣ-ਜਾਣ ਵਾਲੇ ਲੋਕਾਂ ਨੂੰ ਪੀਣ ਵਾਲੇ ਪਾਣੀ ਲਈ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਦੇ ਹੱਲ ਲਈ ਮੈਂਬਰ ਪਾਰਲੀਮੈਂਟ ਸ਼ੇਰ ਸਿੰਘ ਘੁਬਾਇਆ ਦੇ ਸਹਿਯੋਗ ਨਾਲ ਐੱਮਪੀ ਫੰਡ ਰਾਹੀਂ 10 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਨ੍ਹਾਂ ਪੈਸਿਆਂ ਨਾਲ ਸ਼ਹਿਰ ਅਤੇ ਛਾਉਣੀ ਦੇ ਪ੍ਰਮੁੱਖ ਜਨਤਕ ਸਥਾਨਾਂ ਦੀ ਚੋਣ ਕੀਤੀ ਗਈ ਹੈ, ਜਿੱਥੇ ਜਲਦੀ ਹੀ ਆਧੁਨਿਕ ਆਰਓ ਸਿਸਟਮ ਅਤੇ ਵਾਟਰ ਕੂਲਰ ਸਥਾਪਿਤ ਕਰ ਦਿੱਤੇ ਜਾਣਗੇ। ਪਿੰਕੀ ਨੇ ਦੱਸਿਆ ਕਿ ਇਹ ਸੁਵਿਧਾ ਖਾਸ ਤੌਰ ’ਤੇ ਬੱਸ ਸਟੈਂਡ, ਮੁੱਖ ਬਾਜ਼ਾਰਾਂ ਅਤੇ ਸਰਕਾਰੀ ਦਫ਼ਤਰਾਂ ਦੇ ਨੇੜੇ ਲਾਈ ਜਾਵੇਗੀ ਤਾਂ ਜੋ ਆਮ ਜਨਤਾ ਨੂੰ ਗਰਮੀ ਤੋਂ ਰਾਹਤ ਮਿਲ ਸਕੇ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮਕਸਦ ਲੋਕਾਂ ਦੀਆਂ ਬੁਨਿਆਦੀ ਸਹੂਲਤਾਂ ਨੂੰ ਪੂਰਾ ਕਰਨਾ ਹੈ। ਇਸ ਲੋਕ ਹਿਤੈਸ਼ੀ ਕਦਮ ਦੀ ਸ਼ਲਾਘਾ ਕਰਦਿਆਂ ਕੈਂਟ ਬਲਾਕ ਪ੍ਰਧਾਨ ਰਜਨੀਸ਼ ਗੋਇਲ, ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਰਿੰਕੂ ਗਰੋਵਰ, ਸਾਬਕਾ ਜ਼ਿਲ੍ਹਾ ਪ੍ਰਧਾਨ ਰਜਿੰਦਰ ਛਾਬੜਾ ਅਤੇ ਯੂਥ ਜ਼ਿਲ੍ਹਾ ਪ੍ਰਧਾਨ ਯਕੂਬ ਭੱਟੀ ਨੇ ਕਿਹਾ ਕਿ ਇਹ ਫੈਸਲਾ ਸ਼ਲਾਘਾਯੋਗ ਹੈ। ਇਸ ਮੌਕੇ ਰਵੀ ਤਾਇਲ, ਸਤੀਸ਼ ਸ਼ਰਮਾ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਬਲਬੀਰ ਬਾਠ, ਕੌਂਸਲਰ ਰਿਸ਼ੀ ਸ਼ਰਮਾ ਅਤੇ ਨੰਬਰਦਾਰ ਸਰਵਣ ਸਿੰਘ ਨੇ ਵੀ ਸਾਬਕਾ ਵਿਧਾਇਕ ਪਿੰਕੀ ਅਤੇ ਐੱਮਪੀ ਸ਼ੇਰ ਸਿੰਘ ਘੁਬਾਇਆ ਦਾ ਧੰਨਵਾਦ ਕੀਤਾ।