ਯੂਨੀਅਨ ਨੇ ਮਈ ਦਿਵਸ ਮੌਕੇ ਝੰਡਾ ਚੜ੍ਹਾਇਆ
ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ ਯੂਨੀਅਨ ਵੱਲੋਂ ਮਈ ਦਿਵਸ ਮੌਕੇ ਝੰਡਾ ਚੜ੍ਹਾਇਆ ਗਿਆ
Publish Date: Sat, 02 May 2026 03:36 PM (IST)
Updated Date: Sat, 02 May 2026 03:38 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ: ਜਲ ਸਪਲਾਈ ਤੇ ਸੈਨੀਟੇਸ਼ਨ ਮਸਟਰੋਲ ਇੰਪਲਾਈਜ ਯੂਨੀਅਨ ਬਰਾਂਚ ਜ਼ੀਰਾ ਵੱਲੋਂ ਮਈ ਦਿਵਸ ਮੌਕੇ ਪਿੰਡ ਮਰਖਾਈ ਵਿਖੇ ਦਫਤਰ ’ਤੇ ਝੰਡਾ ਲਹਿਰਾ ਕੇ ਪ੍ਰਧਾਨ ਸੂਬਾ ਸਿੰਘ ਮੱਲ੍ਹੇਸ਼ਾਹ ਦੀ ਅਗਵਾਈ ਹੇਠ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਕੱਤਰ ਗੁਰਜੰਟ ਸਿੰਘ ਹੋਲਾਂਵਾਲੀ, ਜਗਤਾਰ ਸਿੰਘ ਕਟੋਰਾ, ਭਜਨ ਸਿੰਘ ਮਰਖਾਈ, ਹਰਜਿੰਦਰ ਸਿੰਘ, ਬਿੱਕਰ ਸਿੰਘ ਸੰਧੂ, ਕੁਲਦੀਪ ਸਿੰਘ ਆਦਿ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦਾ 16 ਫੀਸਦੀ ਡੀਏ ਨਹੀਂ ਦਿੱਤਾ ਜਾ ਰਿਹਾ, 27-28 ਸਾਲ ਤੋਂ ਕੰਮ ਕਰਦੇ ਮਸਟਰੋਲ ਕਾਮੇ ਪੱਕੇ ਨਹੀਂ ਕੀਤੇ ਜਾ ਰਹੇ, ਪੁਰਾਣੀ ਪੈਨਸ਼ਨ ਲਾਗੂ ਨਹੀਂ ਕੀਤੀ ਜਾ ਰਹੀ। ਉਨ੍ਹਾਂ ਕਿਹਾ ਕਿ ਸਾਡੀਆਂ ਹੱਕੀ ਮੰਗਾਂ ਪੂਰੀਆਂ ਕੀਤੀਆਂ ਜਾਣ। ਇਸ ਮੌਕੇ ਹਰਭਿੰਦਰ ਸਿੰਘ, ਲੱਖੀ ਰਾਮ, ਰਾਮਪ੍ਰੀਤ ਰਾਏ ਨੇ ਕਿਹਾ ਕਿ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਦੀ ਕੀਤੀ ਜਾ ਰਹੀ ਅਣਦੇਖੀ ਸਹਿਣ ਨਹੀ ਕੀਤੀ ਜਾਵੇਗੀ। ਉਨ੍ਹਾਂ ਮੁਲਾਜ਼ਮਾਂ ਦੀ ਘਾਟ ਪੂਰੀ ਕਰਨ ਲਈ ਰੈਗੂਲਰ ਭਰਤੀ ਕਰਨ, ਠੇਕੇਦਾਰੀ ਸਿਸਟਮ ਬੰਦ ਕਰਨ ਦੀ ਵੀ ਮੰਗ ਕੀਤੀ।