ਜ਼ਿਲ੍ਹੇ ਅੰਦਰ 118 ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਮੁਕੰਮਲ
ਜ਼ਿਲ੍ਹੇ ਅੰਦਰ 118 ਮੰਡੀਆਂ ਵਿਚ ਕਣਕ ਦੀ ਖ਼ਰੀਦ ਦਾ ਕੰਮ ਮੁਕੰਮਲ
Publish Date: Fri, 08 May 2026 05:30 PM (IST)
Updated Date: Fri, 08 May 2026 05:32 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੀ ਕਿਸਾਨਾਂ ਦੀ ਫਸਲ ਦਾ ਇਕ-ਇਕ ਦਾਣਾ ਖਰੀਦਿਆ ਜਾ ਰਿਹਾ ਹੈ ਅਤੇ ਸਮੇਂ ਸਿਰ ਅਦਾਇਗੀ ਯਕੀਨੀ ਬਣਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵੀਰਵਾਰ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ 800017 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ 775674 ਮੀਟ੍ਰਿਕ ਟਨ ਦੀ ਖਰੀਦ ਹੋਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਕਣਕ ਦੀ ਲਿਫ਼ਟਿੰਗ ਦੇ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਹਦਾਇਤ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵਲੋਂ 242239 ਮੀਟ੍ਰਿਕ ਟਨ, ਮਾਰਕਫੈਡ ਵੱਲੋਂ 207481 ਮੀਟ੍ਰਿਕ ਟਨ, ਪਨਸਪ ਵੱਲੋਂ 197990 ਮੀਟ੍ਰਿਕ ਟਨ, ਪੰਜਾਬ ਰਾਜ ਗੋਦਾਮ ਨਿਗਮ ਵਲੋਂ 127964 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਖਰੀਦੀ ਗਈ ਕਣਕ ਦੀ ਅਦਾਇਗੀ ਦੇ ਰੂਪ ਵਿਚ 2016.94 ਕਰੋੜ ਰੁਪਏ ਦੀ ਰਾਸ਼ੀ ਕਿਸਾਨਾਂ ਦੇ ਖਾਤਿਆਂ ਵਿਚ ਤਬਦੀਲ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 512885 ਮੀਟ੍ਰਿਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਬਦਲਦੇ ਮੌਸਮ ਦੇ ਮੱਦੇਨਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਿਫ਼ਟਿੰਗ ਦੇ ਕੰਮ ਨੂੰ ਹੋਰ ਤੇਜ਼ ਕੀਤਾ ਜਾਵੇ ਤਾਂ ਜੋ ਕੀਮਤੀ ਅਨਾਜ ਦੀ ਖਰਾਬੀ ਨਾ ਹੋਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ 9 ਮੰਡੀਆਂ ਵਿਚ ਕਣਕ ਦੀ ਖਰੀਦ ਦਾ ਕੰਮ ਚੱਲ ਰਿਹਾ ਹੈ ਤੇ 118 ਮੰਡੀਆਂ ਵਿੱਚ ਕਣਕ ਦੀ ਖ਼ਰੀਦ ਦਾ ਕੰਮ ਮੁਕੰਮਲ ਹੋ ਗਿਆ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਢੀ ਉਪਰੰਤ ਕਣਕ ਦੀ ਰਹਿੰਦ ਖੂੰਹਦ/ਨਾੜ ਨੂੰ ਅੱਗ ਨਾ ਲਗਾ ਕੇ ਸਗੋਂ ਖੇਤਾਂ ਵਿਚ ਹੀ ਮਿਲਾਉਣ।