ਜ਼ਿਲ੍ਹੇ ਦੀਆਂ ਮੰਡੀਆਂ ’ਚ ਕਣਕ ਦੀ ਖ਼ਰੀਦ ਪ੍ਰਕਿਰਿਆ ਮੁਕੰਮਲ : ਡੀਸੀ
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਮੁਕੰਮਲ: ਡਿਪਟੀ ਕਮਿਸ਼ਨਰ
Publish Date: Mon, 11 May 2026 04:15 PM (IST)
Updated Date: Mon, 11 May 2026 04:18 PM (IST)

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਜ਼ਿਲ੍ਹੇ ਦੀਆਂ ਮੰਡੀਆਂ ਵਿਚ ਕਣਕ ਦੀ ਖ਼ਰੀਦ ਪ੍ਰਕਿਰਿਆ ਲਗਭਗ ਮੁਕੰਮਲ ਹੋ ਚੁੱਕੀ ਹੈ। 10 ਮਈ ਸ਼ਾਮ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿਚ 793632 ਮੀਟ੍ਰਿਕ ਟਨ (100 ਫੀਸਦੀ) ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਜ਼ਿਲ੍ਹੇ ਵਿਚ ਕਣਕ ਦੀ ਖ਼ਰੀਕ ਪ੍ਰਕਿਰਿਆ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਖਰੀਦ ਕੀਤੀ ਜਾ ਰਹੀ ਕਣਕ ਦੀ ਲਿਫ਼ਟਿੰਗ ਵੀ ਨਾਲੋ-ਨਾਲ ਕੀਤੀ ਜਾ ਰਹੀ ਹੈ। ਐਤਵਾਰ ਸ਼ਾਮ ਤੱਕ 588544 ਮੀਟ੍ਰਿਕ ਟਨ (76 ਫੀਸਦੀ) ਕਣਕ ਦੀ ਲਿਫ਼ਟਿੰਗ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਅਗਲੇ 1-2 ਦਿਨਾਂ ਵਿਚ ਲਿਫ਼ਟਿੰਗ ਦਾ ਕੰਮ ਵੀ ਮੁਕੰਮਲ ਹੋ ਜਾਵੇਗਾ। ਡਿਪਟੀ ਕਮਿਸ਼ਨਰ ਦੇ ਦੱਸਿਆ ਕਿ ਉਨ੍ਹਾਂ ਦੱਸਿਆ ਕਿ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕੁਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 255405 ਮੀਟ੍ਰਿਕ ਟਨ, ਮਾਰਕਫੈੱਡ ਵਲੋਂ 207956 ਮੀਟ੍ਰਿਕ ਟਨ, ਪਨਸਪ ਵੱਲੋਂ 198154 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 128159 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 3957 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਖਰੀਦ ਕੀਤੀ ਜਾ ਰਹੀ ਕਣਕ ਦੀ ਅਦਾਇਗੀ ਵੀ ਕਿਸਾਨਾਂ ਨੂੰ ਨਾਲੋ-ਨਾਲ ਹੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਤੱਕ 2024.36 ਕਰੋੜ ਰੁਪਏ ਦੀ ਅਦਾਇਗੀ ਕਿਸਾਨਾਂ ਦੇ ਖਾਤਿਆਂ ਵਿੱਚ ਕੀਤੀ ਜਾ ਚੁੱਕੀ ਹੈ।