ਮਾਂ ਨੇ ਉਸ ਨੂੰ ਝਿੜਕਿਆ ਤਾਂ ਅੱਠਵੀਂ ਦੀ ਵਿਦਿਆਰਥਣ ਨੇ ਚੁੱਕਿਆ ਖੌਫ਼ਨਾਕ ਕਦਮ, ਪੱਖੇ ਨਾਲ ਲਟਕਦੀ ਮਿਲੀ ਲਾਸ਼
ਅਬੋਹਰ ਦੇ ਸੁਭਾਸ਼ ਨਗਰ ਵਾਸੀ ਤੇ 8ਵੀਂ ਜਮਾਤ ’ਚ ਪੜ੍ਹਦੀ ਵਿਦਿਆਰਥਣ ਨੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰਖਵਾਇਆ ਹੈ। ਥਾਣਾ ਨੰਬਰ 2 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Publish Date: Fri, 20 Sep 2024 06:30 PM (IST)
Updated Date: Fri, 20 Sep 2024 11:35 PM (IST)
ਰੋਤਾਸ ਸੋਖਲ, ਪੰਜਾਬੀ ਜਾਗਰਣ, ਅਬੋਹਰ : ਅਬੋਹਰ ਦੇ ਸੁਭਾਸ਼ ਨਗਰ ਵਾਸੀ ਤੇ 8ਵੀਂ ਜਮਾਤ ’ਚ ਪੜ੍ਹਦੀ ਵਿਦਿਆਰਥਣ ਨੇ ਘਰ ’ਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਿਸ ਨੇ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾ ਘਰ ’ਚ ਰਖਵਾਇਆ ਹੈ। ਥਾਣਾ ਨੰਬਰ 2 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ 14 ਸਾਲਾ ਵਿਦਿਆਰਥਣ ਅਬੋਹਰ ਦੇ ਇਕ ਸਕੂਲ ’ਚ 8ਵੀਂ ਜਮਾਤ ਦੀ ਵਿਦਿਆਰਥਣ ਸੀ ਤੇ ਉਸ ਦਾ ਅੱਜ ਪੇਪਰ ਹੋਣਾ ਸੀ। ਸ਼ੁੱਕਰਵਾਰ ਸਵੇਰੇ ਘਰ ਪੜ੍ਹਦੇ ਸਮੇਂ ਉਹ ਕਿਸੇ ਨਾਲ ਫੋਨ ’ਤੇ ਗੱਲ ਕਰ ਰਹੀ ਸੀ। ਜਿਸ ’ਤੇ ਉਸ ਦੀ ਮਾਂ ਨੇ ਉਸ ਨੂੰ ਝਿੜਕਿਆ। ਇਸ ਤੋਂ ਗੁੱਸੇ ’ਚ ਆ ਕੇ ਲੜਕੀ ਨੇ ਖ਼ੁਦ ਨੂੰ ਕਮਰੇ ’ਚ ਬੰਦ ਕਰ ਕੇ ਪੱਖੇ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਤੁਰੰਤ ਗੁਆਂਢੀਆਂ ਦੀ ਮਦਦ ਨਾਲ ਦਰਵਾਜ਼ਾ ਖੋਲ੍ਹ ਕੇ ਉਸ ਨੂੰ ਸਰਕਾਰੀ ਹਸਪਤਾਲ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਉਧਰ ਥਾਣਾ ਸਿਟੀ 2 ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।