ਪਤਨੀ ਘਰ ’ਚੋਂ ਸੋਨਾ ਤੇ ਜ਼ਰੂਰੀ ਦਸਤਾਵੇਜ਼ ਲੈ ਕੇ ਫਰਾਰ
ਪਤੀ ਨੂੰ ਬਾਥਰੂਮ ’ਚ ਬੰਦ ਕਰਕੇ ਪਤਨੀ ਨੇ ਸੋਨਾ ਅਤੇ ਜ਼ਰੂਰੀ ਦਸਤਾਵੇਜ਼ ਲੈ ਕੇ ਹੋਈ ਫਰਾਰ
Publish Date: Tue, 14 Apr 2026 03:38 PM (IST)
Updated Date: Wed, 15 Apr 2026 04:00 AM (IST)

ਪਤੀ ਨੂੰ ਬਾਥਰੂਮ ’ਚ ਕੀਤਾ ਬੰਦ, ਮਾਮਲਾ ਦਰਜ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਫ਼ਿਰੋਜ਼ਪੁਰ ਸ਼ਹਿਰ ਦੇ ਸ੍ਰੀ ਗਣੇਸ਼ ਇਨਕਲੇਵ ਵਿਚ ਇਕ ਪਤਨੀ ਵੱਲੋਂ ਆਪਣੇ ਹੀ ਪਤੀ ਨੂੰ ਬੰਦੀ ਬਣਾ ਕੇ ਘਰ ਵਿਚ ਚੋਰੀ ਕਰਨ ਦਾ ਮਾਮਲਾ ਸਾਹਮਣੇ ਆਇਆਹੈ। ਪੁਲਿਸ ਨੇ ਮਹਿਲਾ ਖਿਲਾਫ 305 ਆਈਪੀਸੀ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਥਾਣਾ ਸਿਟੀ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਅਯੂਬ ਮਸੀਹ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼ਿਕਾਇਤਕਰਤਾ ਬਲਵਿੰਦਰ ਸਿੰਘ ਵਾਸੀ ਮਕਾਨ ਨੰਬਰ 63-ਬੀ, ਸ੍ਰੀ ਗਣੇਸ਼ ਇਨਕਲੇਵ ਦਾ ਆਪਣੀ ਪਤਨੀ ਮਨਪ੍ਰੀਤ ਕੌਰ ਉਰਫ ਰਾਖੀ ਵਾਸੀ ਨਕੋਦਰ, ਜਲੰਧਰ ਨਾਲ ਕਾਫੀ ਸਮੇਂ ਤੋਂ ਘਰੇਲੂ ਕਲੇਸ਼ ਚੱਲ ਰਿਹਾ ਸੀ। ਪੜਤਾਲੀਆ ਰਿਪੋਰਟ ’ਚ ਪਾਇਆ ਗਿਆ ਹੈ ਕਿ ਮਿਤੀ 16 ਅਪ੍ਰੈਲ 2025 ਨੂੰ ਇਹ ਘਟਨਾ ਵਾਪਰੀ। ਮਨਪ੍ਰੀਤ ਕੌਰ ਨੇ ਕਥਿਤ ਤੌਰ ’ਤੇ ਆਪਣੇ ਪਤੀ ਬਲਵਿੰਦਰ ਸਿੰਘ ਨੂੰ ਬਾਥਰੂਮ ਵਿਚ ਬੰਦ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਅਲਮਾਰੀ ਦਾ ਲਾਕਰ ਤੋੜ ਕੇ ਉਸ ਵਿਚ ਪਏ ਸੋਨੇ-ਚਾਂਦੀ ਦੇ ਗਹਿਣੇ, ਏਟੀਐੱਮ ਕਾਰਡ, ਆਧਾਰ ਕਾਰਡ ਅਤੇ ਹੋਰ ਜ਼ਰੂਰੀ ਦਸਤਾਵੇਜ਼ ਚੋਰੀ ਕਰ ਲਏ ਅਤੇ ਮੌਕੇ ਤੋਂ ਫ਼ਰਾਰ ਹੋ ਗਈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਵੱਲੋਂ ਕੀਤੀ ਗਈ ਪੜਤਾਲ ਰਿਪੋਰਟ ਨੰਬਰ 266-ਪੀਸੀ ਤੋਂ ਬਾਅਦ ਸ਼ਿਕਾਇਤ ਸਹੀ ਪਾਈ ਗਈ। ਫ਼ਿਰੋਜ਼ਪੁਰ ਪੁਲਿਸ ਨੇ ਮਨਪ੍ਰੀਤ ਕੌਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।