ਹੇਮਕੁੰਟ ਸਕੂਲ ’ਚ ਵਿਸ਼ਵ ਧਰਤ ਦਿਵਸ ਮਨਾਇਆ
ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਵਿਚ ਵਿਸ਼ਵ ਧਰਤ ਦਿਵਸ ਮਨਾਇਆ
Publish Date: Wed, 22 Apr 2026 03:25 PM (IST)
Updated Date: Wed, 22 Apr 2026 03:28 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ-ਈਸੇ-ਖਾਂ ਵਿਚ ‘ਵਿਸ਼ਵ ਧਰਤੀ ਦਿਵਸ’ ਮਨਾਇਆ ਗਿਆ। ਇਸ ਦੌਰਾਨ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ ਜੇਕਰ ਵਰਤੋਂ ਕਰਨੀ ਹੈ ਤਾਂ ਇਸਦਾ ਸੁਰੱਖਿਅਤ ਤੇ ਸਹੀ ਨਿਪਟਾਰੇ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। 05 ਪੰਜਾਬ ਬਟਾਲੀਅਨ ਦੇ ਕਮਾਂਡਰ ਕਰਨਲ ਸੁਨੀਲ ਕੁਮਾਰ ਦੀ ਯੋਗ ਅਗਵਾਈ ਹੇਠ ਐੱਨਸੀਸੀ ਕੈਡਿਟਸ ਨੇ ਉਤਸ਼ਾਹ ਪੂਰਵਕ ਭਾਗ ਲਿਆ। ਇਸ ਮੌਕੇ ਵਿਸ਼ਵ ਧਰਤ ਦਿਵਸ ਨਾਲ ਸਬੰਧਤ ਐੱਨਸੀਸੀ ਕੈਡਿਟਸ ਵੱਲੋਂ ਪੇਂਟਿੰਗ, ਸਲੋਗਨ ਆਦਿ ਬਣਾਏ ਗਏ। ਜਿਨ੍ਹਾ ਵਿਚ ਬੱਚਿਆਂ ਨੇ ਵਾਤਾਵਰਣ ਦੀ ਸੁਰੱਖਿਆਂ ਨਾਲ ਸਬੰਧਤ ਸੁਨੇਹੇ ਦਿੱਤੇ। ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮਡੀ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਪ੍ਰਿੰਸੀਪਲ ਰਮਨਜੀਤ ਕੌਰ ਨੇ ਆਪਣੇ ਸੰਬੋਧਨ ਵਿਚ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ ਕਿ ਵੱਧ ਤੋਂ ਵੱਧ ਰੁੱਖ ਲਗਾਏ ਜਾਣ ਤਾਂ ਜੋ ਹਵਾ, ਪਾਣੀ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।