ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮੌਤ
ਸ਼ੱਕੀ ਹਾਲਾਤਾਂ ਵਿੱਚ ਨੌਜਵਾਨ ਦੀ ਮੌਤ
Publish Date: Wed, 29 Apr 2026 04:51 PM (IST)
Updated Date: Wed, 29 Apr 2026 04:55 PM (IST)
ਸਟਾਫ ਰਿਪੋਰਟਰ.ਪੰਜਾਬੀ ਜਾਗਰਣ, ਫਾਜ਼ਿਲਕਾ : ਫਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਮੂਲਿਆਵਾਲੀ ਵਿੱਚ ਇੱਕ ਨੌਜਵਾਨ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੇ ਪਿਤਾ ਸੇਵਾ ਸਿੰਘ, ਜੋ ਕੰਬਾਈਨ ਡਰਾਈਵਰ ਹਨ, ਨੇ ਦੱਸਿਆ ਕਿ ਉਹ ਕੰਮ 'ਤੇ ਗਏ ਹੋਏ ਸਨ ਅਤੇ ਰਵਿੰਦਰ ਵੀ ਘਰੋਂ ਕੰਮ ਲਈ ਨਿਕਲਿਆ ਸੀ। ਕੁਝ ਸਮੇਂ ਬਾਅਦ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲੀ ਕਿ ਰਵਿੰਦਰ ਪਿੰਡ ਨੇੜੇ ਝਾੜੀਆਂ ਵਿੱਚ ਬੇਹੋਸ਼ ਪਿਆ ਹੈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਦਿਆਂ ਹੀ ਉਹ ਮੌਕੇ 'ਤੇ ਪਹੁੰਚੇ ਅਤੇ ਪੁੱਤਰ ਨੂੰ ਤੁਰੰਤ ਹਸਪਤਾਲ ਲੈ ਗਏ, ਪਰ ਉਦੋਂ ਤੱਕ ਉਸਦੀ ਮੌਤ ਹੋ ਚੁੱਕੀ ਸੀ। ਪਰਿਵਾਰ ਦਾ ਦੋਸ਼ ਹੈ ਕਿ ਰਵਿੰਦਰ ਨੂੰ ਉਸਦੇ ਸਹੁਰਿਆਂ ਵੱਲੋਂ ਲੰਬੇ ਸਮੇਂ ਤੋਂ ਮਾਨਸਿਕ ਤੌਰ 'ਤੇ ਤੰਗ ਕੀਤਾ ਜਾਂਦਾ ਸੀ। ਪਰਿਵਾਰਕ ਮੈਂਬਰਾਂ ਦੇ ਅਨੁਸਾਰ, ਇਸ ਤਣਾਅ ਕਾਰਨ ਰਵਿੰਦਰ ਨੇ ਨਸ਼ੇ ਦੀ ਵਰਤੋਂ ਕਰਨੀ ਸ਼ੁਰੂ ਕਰ ਦਿੱਤੀ ਸੀ, ਜਿਸ ਨਾਲ ਉਸਦੀ ਹਾਲਤ ਲਗਾਤਾਰ ਵਿਗੜਦੀ ਗਈ। ਉਨ੍ਹਾਂ ਦਾ ਦਾਅਵਾ ਹੈ ਕਿ ਇਹੀ ਉਸਦੀ ਮੌਤ ਦਾ ਕਾਰਨ ਬਣਿਆ। ਮ੍ਰਿਤਕ ਦੀ ਪਤਨੀ ਅੱਠ ਮਹੀਨਿਆਂ ਦੀ ਗਰਭਵਤੀ ਹੈ, ਜਿਸ ਕਾਰਨ ਪਰਿਵਾਰ ਦੀ ਚਿੰਤਾ ਹੋਰ ਵੱਧ ਗਈ ਹੈ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਹੋ ਸਕੇਗਾ।