ਸਰਹੱਦੀ ਪਿੰਡ ਹਬੀਬ ਵਾਲਾ ਫੈਸਿੰਗ ਲਾਇਨ ਤੋਂ 1 ਕਿੱਲੋਂ 107 ਗ੍ਰਾਮ ਹੈਰੋਇਨ ਤੇ ਇਕ ਡਰੋਨ ਬਰਾਮਦ
ਸਰਹੱਦੀ ਪਿੰਡ ਹਬੀਬ ਵਾਲਾ ਫੈਸਿੰਗ ਲਾਇਨ ਤੋਂ 1 ਕਿੱਲੋਂ 107 ਗ੍ਰਾਮ ਹੈਰੋਇਨ ਦਾ ਪੈਕੇਟ ਅਤੇ ਇਕ ਡਰੋਨ ਬਰਾਮਦ
Publish Date: Sat, 03 Jan 2026 07:04 PM (IST)
Updated Date: Sun, 04 Jan 2026 04:12 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਫਿਰੋਜ਼ਪੁਰ ਦੇ ਸਰਹੱਦੀ ਪਿੰਡ ਹਬੀਬ ਵਾਲਾ ਫੈਸਿੰਗ ਲਾਈਨ ਤੋਂ ਪਾਰ ਬੀਐੱਸਐੱਫ ਦੇ ਜਵਾਨਾਂ ਨੇ 1 ਕਿੱਲੋ 107 ਗ੍ਰਾਮ ਹੈਰੋਇਨ ਤੇ 1 ਡਰੋਨ ਬਰਾਮਦ ਕੀਤਾ। ਇਸ ਸਬੰਧੀ ਥਾਣਾ ਸਦਰ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਪ੍ਰਮੋਦ ਕੁਮਾਰ ਅਸਿਸਟੈਂਟ ਕੰਪਨੀ ਕਮਾਂਡਰ ਬੀਐੱਸਐੱਫ ਬੀਓਪੀ ਜਗਦੀਸ਼ ਫਿਰੋਜ਼ਪੁਰ ਨੇ ਦੱਸਿਆ ਕਿ ਚੌਕੀ 155 ਬਟਾਲੀਅਨ ਬੀਐੱਸਐੱਫ ਬੀਓਪੀ ਜਗਦੀਸ਼ ਫਿਰੋਜ਼ਪੁਰ ਦੇ ਅਧਿਕਾਰੀਆਂ ਵੱਲੋਂ ਖੇਤ ਪਿੰਡ ਹਬੀਬ ਵਾਲਾ ਫੈਸਿੰਗ ਲਾਈਨ ਤੋਂ ਪਾਰ ਇਕ ਸ਼ੱਕੀ ਪੈਕੇਟ ਹੈਰੋਇਨ ਤੇ ਇਕ ਡਰੋਨ ਬਰਾਮਦ ਕੀਤਾ ਗਿਆ। ਜਾਂਚਕਰਤਾ ਨੇ ਦੱਸਿਆ ਕਿ ਜਦੋਂ ਸ਼ੱਕੀ ਪੈਕੇਟ ਨੂੰ ਖੋਲ੍ਹ ਕੇ ਚੈੱਕ ਕੀਤਾ ਤਾਂ ਉਸ ’ਚੋਂ 1 ਕਿੱਲੋ 107 ਗ੍ਰਾਮ ਹੈਰੋਇਨ ਬਰਾਮਦ ਹੋਈ। ਜਾਂਚਕਰਤਾ ਸੁਖਬੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।