- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ’ਚ ਚੈਕਿੰਗ ਦੌਰਾਨ 10 ਮੋਬਾਇਲ ਫ਼ੋਨ ਬਰਾਮਦ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਈ ਗਈ ਵਿਸ਼ੇਸ਼ ਚੈਕਿੰਗ ਮੁਹਿੰਮ ਦੌਰਾਨ ਵੱਖ-ਵੱਖ ਬੰਦੀਆਂ ਕੋਲੋਂ 10 ਮੋਬਾਇਲ ਫ਼ੋਨ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜੇਲ੍ਹ ਸੁਪਰਡੈਂਟ ਦੀ ਸ਼ਿਕਾਇਤ ’ਤੇ ਥਾਣਾ ਸਿਟੀ ਫ਼ਿਰੋਜ਼ਪੁਰ ਦੀ ਪੁਲਿਸ ਨੇ 10 ਹਵਾਲਾਤੀਆਂ/ਕੈਦੀਆਂ ਖਿਲਾਫ 42(1) ਪੰਜਾਬ ਪ੍ਰਿਜ਼ਨਜ਼ (ਕੋਰੈਕਸ਼ਨਲ ਸਰਵਿਸਜ਼) ਐਕਟ 2026 ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਅਚਾਨਕ ਚੈਕਿੰਗ ਕੀਤੀ ਗਈ ਸੀ। ਚੈਕਿੰਗ ਦੌਰਾਨ ਜੇਲ੍ਹ ਅੰਦਰ ਬੰਦ ਵੱਖ-ਵੱਖ ਹਵਾਲਾਤੀਆਂ ਅਤੇ ਕੈਦੀਆਂ ਕੋਲੋਂ 10 ਮੋਬਾਇਲ ਫੋਨ ਬਰਾਮਦ ਹੋਏ। ਜੇਲ੍ਹ ਅੰਦਰੋਂ ਮੋਬਾਇਲ ਫ਼ੋਨਾਂ ਦੀ ਬਰਾਮਦਗੀ ਹੋਣ ਤੋਂ ਬਾਅਦ ਜੇਲ੍ਹ ਸੁਪਰਡੈਂਟ ਵੱਲੋਂ ਬੰਦੀਆਂ ਵਿਰੁੱਧ ਕਾਨੂੰਨੀ ਕਾਰਵਾਈ ਲਈ ਪੱਤਰ ਥਾਣਾ ਸਿਟੀ ਫ਼ਿਰੋਜ਼ਪੁਰ ਭੇਜਿਆ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਵੱਲੋਂ ਲਖਵੀਰ ਸਿੰਘ ਪੁੱਤਰ ਨਛੱਤਰ ਸਿੰਘ, ਹਵਾਲਾਤੀ ਗੁਰਪ੍ਰੀਤ ਸਿੰਘ ਉਰਫ਼ ਗੋਰੀ ਪੁੱਤਰ ਚੰਨਣ ਸਿੰਘ, ਹਵਾਲਾਤੀ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਪੱਪੂ ਸਿੰਘ, ਹਵਾਲਾਤੀ ਹਰਪ੍ਰੀਤ ਸਿੰਘ ਉਰਫ਼ ਹੈਪੀ ਪੁੱਤਰ ਰਾਣਾ ਸਿੰਘ, ਕੈਦੀ ਦਲੇਰ ਸਿੰਘ ਪੁੱਤਰ ਮਲੂਕ ਸਿੰਘ, ਹਵਾਲਾਤੀ ਗੁਰਜੰਟ ਸਿੰਘ ਉਰਫ਼ ਜੰਟਾ ਪੁੱਤਰ ਜਰਨੈਲ ਸਿੰਘ, ਹਵਾਲਾਤੀ ਮਨੀਸ਼ ਉਰਫ਼ ਰਾਹੁਲ ਪੁੱਤਰ ਵਿਜੈ, ਹਵਾਲਾਤੀ ਸੌਰਵ ਉਰਫ਼ ਲੁਹਾਡਾ ਪੁੱਤਰ ਸੁਭਾਸ਼ ਉਰਫ਼ ਤੋਸ਼ਾ, ਹਵਾਲਾਤੀ ਰਾਜਨ ਪੁੱਤਰ ਕਾਲਾ ਅਤੇ ਹਵਾਲਾਤੀ ਜੱਜ ਪੁੱਤਰ ਸੁਰਜੀਤ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਇਸ ਗੱਲ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ਕਿ ਜੇਲ੍ਹ ਦੀ ਸਖ਼ਤ ਸੁਰੱਖਿਆ ਦੇ ਬਾਵਜੂਦ ਇਹ ਮੋਬਾਇਲ ਫ਼ੋਨ ਅੰਦਰ ਕਿਸ ਤਰ੍ਹਾਂ ਪਹੁੰਚੇ।