- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੰਥ ਖਾਲਸਾ ਨਸ਼ਾ ਮੁਕਤੀ ਕੇਂਦਰ ਚੰਦੜ੍ਹ ਵਿਖੇ 10ਵੇਂ ਸਾਲਾਨਾ ਗੁਰਮਤਿ ਸਮਾਗਮ ਦਾ ਆਯੋਜਨ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਪਿੰਡ ਚੰਦੜ੍ਹ ਵਿਖੇ ਪੰਥ ਖਾਲਸਾ ਸੇਵਾ ਸੁਸਾਇਟੀ (ਰਜਿ:) ਮੁੱਦਕੀ ਵਲੋਂ ਚੱਲ ਰਹੇ ਪੰਥ ਖਾਲਸਾ ਨਸ਼ਾ ਮੁਕਤੀ ਕੇਂਦਰ ਦੇ 9 ਸਾਲ ਸਫਲਤਾ ਪੂਰਵਕ ਪੂਰੇ ਹੋ ਜਾਣ ’ਤੇ ਪ੍ਰਬੰਧਕਾਂ ਵਲੋਂ ਅਕਾਲ ਪੁਰਖ ਦੇ ਸ਼ੁਕਰਾਨੇ ਵਜੋਂ 10ਵੇਂ ਸਾਲਾਨਾ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਗੁਰਮਤਿ ਸਮਾਗਮ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਗੁਰਮਤਿ ਸਮਾਗਮ ਵਿਚ ਪ੍ਰਸਿੱਧ ਪ੍ਰਚਾਰਕ ਭਾਈ ਪੰਥ ਪ੍ਰੀਤ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪੰਥ ਖਾਲਸਾ ਨਸ਼ਾ ਮੁਕਤੀ ਕੇਂਦਰ ਦੇ ਸੰਚਾਲਕਾਂ ਤੇ ਇਲਾਕਾ ਵਾਸੀਆਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਉਹ ਸਮਾਜ ਦੀ ਬੇਹਤਰੀ ਲਈ ਬਹੁਤ ਵਧੀਆ ਕਾਰਜ ਕਰ ਰਹੇ ਹਨ| ਇਸ ਮੌਕੇ ਲਗਾਏ ਗਏ ਖੂਨਦਾਨ ਕੈਂਪ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਖੂਨਦਾਨ ਮਹਾਂਦਾਨ ਹੈ, ਜਿਸ ਨਾਲ ਸੈਂਕੜੇ ਜਾਨਾਂ ਬਚਾਈਆਂ ਜਾ ਸਕਦੀਆਂ ਹਨ| ਉਹਨਾਂ ਕਿਹਾ ਕਿ ਸਮਾਜ ਵਿੱਚ ਨਸ਼ੇ ਨੂੰ ਖਤਮ ਕਰਨ ਲਈ ਪੰਥ ਖਾਲਸਾ ਨਸ਼ਾ ਮੁਕਤੀ ਕੇਂਦਰ ਆਪਣਾ ਅਹਿਮ ਯੋਗਦਾਨ ਦੇ ਰਿਹਾ ਹੈ ਅਤੇ ਇਲਾਕੇ ਵਿੱਚ ਜਿਨਾਂ ਬੱਚਿਆਂ ਨੂੰ ਨਸ਼ੇ ਦੀ ਭੈੜੀ ਲੱਤ ਲੱਗੀ ਹੋਈ ਹੈ ਉਹਨਾਂ ਨੂੰ ਸੁਧਾਰ ਕੇ ਆਮ ਜੀਵਨ ਵਿੱਚ ਵਾਪਸ ਲਿਆਉਣ ਲਈ ਲਗਾਤਾਰ ਸੰਘਰਸ਼ ਕਰ ਰਿਹਾ ਹੈ ਜੋ ਕਿ ਇੱਕ ਸਲਾਂਘਾਯੋਗ ਕਦਮ ਹੈ। ਕੇਂਦਰ ਸੰਚਾਲਕ ਗੁਰਨਾਮ ਸਿੰਘ ਚੰਦੜ੍ਹ, ਭਾਈ ਸਤਨਾਮ ਸਿੰਘ ਚੰਦੜ, ਭਾਈ ਪ੍ਰਗਟ ਸਿੰਘ ਅਤੇ ਬਾਪੂ ਜਗਤੇਜ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਮੌਕੇ ਆਯੋਜਿਤ ਗੁਰਮਤਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਖੁੱਲ੍ਹੇ ਪੰਡਾਲ