- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
63 ਗ੍ਰਾਮ ਹੈਰੋਇਨ ਸਮੇਤ 11 ਗ੍ਰਿਫਤਾਰ, ਮਾਮਲਾ ਦਰਜ

-ਮੁਲਜ਼ਮਾਂ ਖ਼ਿਲਾਫ਼ ਵੱਖ-ਵੱਥ ਥਾਣਿਆਂ ’ਚ ਮਾਮਲੇ ਦਰਜ
-ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੱਸਿਆ ਸ਼ਿਕੰਜਾ
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 11 ਵਿਅਕਤੀਆਂ ਨੂੰ 63 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਜਾਣਕਾਰੀ ਦਿੰਦੇ ਹੋਏ ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਐੱਚਸੀ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਜਦ ਗਸ਼ਤ ਕਰਦੀ ਹੋਈ ਯਤੀਮਖਾਨਾ ਚੋਂਕ ਤੋਂ ਬੱਸ ਸਟੈਂਡ ਫਿਰੋਜ਼ਪੁਰ ਕੈਂਟ ਨੂੰ ਜਾ ਰਹੀ ਸੀ ਤਾਂ ਖੱਬੇ ਪਾਸੇ ਤੋਂ ਦੋ ਵਿਅਕਤੀ ਅਵਤਾਰ ਸਿੰਘ ਉਰਫ ਅਜੈਬ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਅੱਕੂ ਵਾਲਾ ਹਿਠਾੜ ਅਤੇ ਗੁਰਪ੍ਰੀਤ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਬੱਗੇ ਕੇ ਪਿੱਪਲ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 13 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਮਮਦੋਟ ਪੁਲਿਸ ਦੇ ਸਹਾਇਕ ਥਾਣੇਦਾਰ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਸਦਰਦੀਨ ਵਾਲਾ ਤੋਂ Çਲਿੰਕ ਰੋਡ ’ਤੇ ਜਾ ਰਹੀ ਸੀ ਤਾਂ ਇਕ ਨੌਜਵਾਨ ਲੜਕਾ ਦੀਪਕ ਉਰਫ ਦੀਪੂ ਪੁੱਤਰ ਗੁਰਮੇਜ ਸਿੰਘ ਉਰਫ ਗੇਜਾ ਵਾਸੀ ਬਾਜੀਦਪੁਰ ਨੂੰ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਉਸ ਕੋਲੋਂ 8 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਕੁੱਲਗੜ੍ਹੀ ਪੁਲਿਸ ਦੇ ਸਹਾਇਕ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਬਾਜੀਦਪੁਰ ਦੇ ਸ਼ਮਸ਼ਾਨਘਾਟ ਪਾਸ ਪੁੱਜੀ ਤਾਂ ਜਿਥੇ ਦੋ ਨੌਜਵਾਨ ਮਨਪ੍ਰੀਤ ਸਿੰਘ ਪੁੱਤਰ ਸੁਖਚੈਨ ਸਿੰਘ ਅਤੇ ਅੰਗਰੇਜ਼ ਸਿੰਘ ਪੁੱਤਰ ਚਰਨ ਸਿੰਘ ਵਾਸੀਅਨ ਵਾੜਾ ਭਾਈ ਕਾ ਨੂੰ ਸ਼ੱਕ ਦੀ ਬਿਨਾਂ ’ਤੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 20 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਘੱਲਖੁਰਦ ਪੁਲਿਸ ਦੇ ਸਹਾਇਕ ਥਾਣੇਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੰਦੜ ਮੋੜ ਮੁੱਦਕੀ ਨੂੰ ਇਕ ਕਿਲੋਮੀਟਰ ਪਿੱਛੇ ਸੀ ਤਾਂ ਇਕ ਨਸ਼ੈੜੀ ਕਿਸਮ ਦਾ ਆਦਮੀ ਰਾਜਵਿੰਦਰ ਸਿੰਘ ਉਰਫ ਜਿੰਦੂ ਪੁੱਤਰ ਗੁਰਸੇਵਕ ਸਿੰਘ ਵਾਸੀ ਕਬਰਵੱਛਾ ਰੋਡ ਮੁੱਦਕੀ ਪੈਦਲ ਆਉਂਦਾ ਵਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਤਲਵੰਡੀ ਭਾਈ ਪੁਲਿਸ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਰਹੀ ਸੀ ਤਾਂ ਇਸ ਦੌਰਾਨ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਅਕਾਸ਼ਦੀਪ ਸਿੰਘ ਪੁੱਤਰ ਕੇਸਰ ਸਿੰਘ ਅਤੇ ਜਸਪ੍ਰੀਤ ਸਿੰਘ ਪੁੱਤਰ ਮੋਹਣ ਸਿੰਘ ਵਾਸੀਅਨ ਸੁਲਹਾਣੀ ਹੈਰੋਇਨ ਵੇਚਣ ਦੇ ਆਦੀ ਹਨ, ਜੋ ਹੁਣ ਵੀ ਫਿਰੋਜ਼ਪੁਰ ਤੋਂ ਤਲਵੰਡੀ ਭਾਈ ਨੂੰ ਆਉਂਦੇ ਬੰਦ ਪਈ ਪਾਇਪ ਫੈਕਟਰੀ ਲੱਲੇ ਵਿਚ ਖੜ੍ਹੇ ਹਨ ਅਤੇ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਹੇ ਹਨ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀਅਨ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 6 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਮੱਲਾਂਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਸਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਬੇਆਬਾਦ ਗਊਸ਼ਾਲਾ ਜ਼ੀਰਾ ਮੱਲਾਂਵਾਲਾ ਲੰਘ ਰਹੀ ਸੀ ਤਾਂ ਤਿੰਨ ਮੋਨੇ ਵਿਅਕਤੀ ਅਜੇ ਪੁੱਤਰ ਦੇਸ ਰਾਜ ਵਾਸੀ ਟੈਂਕੀ ਵਾਲਾ ਮੁਹੱਲਾ, ਕੁਲਦੀਪ ਸਿੰਘ ਉਰਫ ਕਾਲਾ ਪੁੱਤਰ ਜੀਤਾ ਵਾਸੀ ਬੌੜਾ ਵਾਲੀ ਅਤੇ ਗੁਰਜੰਟ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਕਾਮਲ ਵਾਲਾ ਖੁਰਦ ਵਿਖਾਈ ਦਿੱਤੇ, ਜਿਨ੍ਹਾਂ ਨੂੰ ਸ਼ੱਕ ਦੀ ਬਿਨਾਅ ’ਤੇ ਕਾਬੂ ਕਰਕੇ ਉਨ੍ਹਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲੇ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।