- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਫਿਰੋਜ਼ਪੁਰ ਮੰਡਲ ਦੇ 11 ਰੇਲ ਕਰਮਚਾਰੀਆਂ ਨੂੰ ਸੁਰੱਖਿਆ ਪੁਰਸਕਾਰ ਨਾਲ ਕੀਤਾ ਸਨਮਾਨਿਤ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਫਿਰੋਜ਼ਪੁਰ ਰੇਲਵੇ ਮੰਡਲ ਵਿਚ ਡਿਊਟੀ ਦੌਰਾਨ ਚੌਕਸੀ, ਸਮਰਪਣ ਅਤੇ ਤੁਰੰਤ ਫ਼ੈਸਲਾ ਲੈਣ ਦੀ ਸਮਰੱਥਾ ਦਿਖਾਉਂਦਿਆਂ ਸੁਰੱਖਿਅਤ ਰੇਲ ਸੰਚਾਲਨ ਵਿੱਚ ਮਹੱਤਵਪੂਰਨ ਯੋਗਦਾਨ ਪਾਉਣ ਵਾਲੇ 11 ਰੇਲ ਕਰਮਚਾਰੀਆਂ ਨੂੰ ਸੁਰੱਖਿਆ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਹ ਸਨਮਾਨ ਅੱਜ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਵੱਲੋਂ ਪ੍ਰਦਾਨ ਕੀਤੇ ਗਏ। ਇਨ੍ਹਾਂ ਕਰਮਚਾਰੀਆਂ ਨੇ ਆਪਣੀ ਸੂਝਬੂਝ ਅਤੇ ਚੌਕਸੀ ਨਾਲ ਰੇਲਵੇ ਸੁਰੱਖਿਆ ਦੇ ਮਿਆਰਾਂ ਨੂੰ ਕਾਇਮ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਈ। ਸਨਮਾਨਿਤ ਹੋਣ ਵਾਲੇ ਕਰਮਚਾਰੀਆਂ ਵਿੱਚ ਨਵੀਨ ਮੀਣਾ, ਟ੍ਰੇਨ ਮੈਨੇਜਰ ਵਿਕਾਸ ਯਾਦਵ, ਗੇਟਮੈਨ ਮੁਕੇਸ਼ ਪ੍ਰਜਾਪਤ, ਪੁਆਇੰਟਸਮੈਨ ਰਾਕੇਸ਼ ਕੁਮਾਰ ਮੀਣਾ, ਟੈਕਨੀਸ਼ੀਅਨ-1 ਮਨਜੀਤ ਕੌਰ, ਸਟੇਸ਼ਨ ਸੁਪਰਡੈਂਟ ਦੀਪਕ ਕੁਮਾਰ, ਲੋਕੋ ਪਾਇਲਟ ਗੁਡਜ਼ ਸੀਤਾ ਰਾਮ ਮੀਣਾ, ਸੀਨੀਅਰ ਸਹਾਇਕ ਲੋਕੋ ਪਾਇਲਟ ਨਵੀਨ ਕੁਮਾਰ, ਕੀਮੈਨਚਿਮਨਲਾਲ ਮੀਣਾ, ਟ੍ਰੈਕਮੈਨ ਅਮਿਤ ਕੁਮਾਰ, ਟੈਕਨੀਸ਼ੀਅਨ-I ਅਤੇ ਸੁਖਵਿੰਦਰ ਸਿੰਘ, ਟੈਕਨੀਸ਼ੀਅਨ-2 ਸ਼ਾਮਲ ਹਨ। ਇਨ੍ਹਾਂ ਕਰਮਚਾਰੀਆਂ ਨੂੰ ਰੇਲ ਗੱਡੀਆਂ ਦੇ ਸੁਰੱਖਿਅਤ ਸੰਚਾਲਨ, ਰੇਲਵੇ ਪਟੜੀਆਂ ਦੀ ਸਾਂਭ-ਸੰਭਾਲ ਅਤੇ ਯਾਤਰੀਆਂ ਦੀ ਸੁਰੱਖਿਆ ਲਈ ਕੀਤੇ ਸ਼ਲਾਘਾਯੋਗ ਕੰਮਾਂ ਵਾਸਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਕਿਹਾ ਕਿ ਇਹ ਪੁਰਸਕਾਰ ਕਰਮਚਾਰੀਆਂ ਦੀ ਮਿਹਨਤ ਅਤੇ ਸਮਰਪਣ ਦੀ ਪਛਾਣ ਹਨ। ਅਜਿਹੇ ਸਨਮਾਨ ਹੋਰ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਪੂਰੀ ਚੌਕਸੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਲਈ ਪ੍ਰੇਰਿਤ ਕਰਨਗੇ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਮੰਡਲ ਵਿੱਚ ਰੇਲਵੇ ਸੁਰੱਖਿਆ ਦੇ ਉੱਚ ਮਿਆਰ ਕਾਇਮ ਰੱਖਣ ਲਈ ਭਵਿੱਖ ਵਿੱਚ ਵੀ ਲਗਾਤਾਰ ਯਤਨ ਜਾਰੀ ਰਹਿਣਗੇ। ਸਮਾਗਮ ਦੌਰਾਨ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਸੀਨੀਅਰ ਮੰਡਲ ਸੁਰੱਖਿਆ ਅਧਿਕਾਰੀ ਰੋਹਿਤ ਵਰਮਾ, ਸੀਨੀਅਰ ਮੰਡਲ ਇੰਜੀਨੀਅਰ/ਕੋਆਰਡੀਨੇਸ਼ਨ ਸੁਮਿਤ ਖੁੱਲਰ, ਸੀਨੀਅਰ ਮੰਡਲ ਮਕੈਨੀਕਲ ਇੰਜੀਨੀਅਰ ਭੁਪਿੰਦਰ, ਸੀਨੀਅਰ ਮੰਡਲ ਸੰਚਾਲਨ ਪ੍ਰਬੰਧਕ ਗੁਰਸ਼ਰਨ ਪਾਠਕ, ਸੀਨੀਅਰ ਮੰਡਲ ਇੰਜੀਨੀਅਰ-3 ਨਵਲਪ੍ਰੀਤ ਕੌਰ ਸਮੇਤ ਹੋਰ ਅਧਿਕਾਰੀ ਵੀ ਮੌਜ਼ੂਦ ਸਨ।