ਗਦਰੀ ਸ਼ਹੀਦ ਬਾਬਾ ਗਾਂਧਾ ਸਿੰਘ ਕੱਚਰਭੰਨ ਦੀ 110ਵੀਂ ਬਰਸੀ 8 ਨੂੰ
ਗਦਰੀ ਸ਼ਹੀਦ ਬਾਬਾ ਗਾਂਧਾ ਸਿੰਘ ਕੱਚਰਭੰਨ ਦੀ 110ਵੀਂ ਬਰਸੀ 8 ਮਾਰਚ ਨੂੰ
Publish Date: Tue, 03 Mar 2026 03:58 PM (IST)
Updated Date: Tue, 03 Mar 2026 04:02 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ, ਜ਼ੀਰਾ : ਜ਼ੀਰਾ ਨੇੜਲੇ ਪਿੰਡ ਕੱਚਰਭੰਨ ਜਿਸ ਨੇ ਦੇਸ਼ ਨੂੰ ਗਦਰੀ ਸ਼ਹੀਦ ਬਾਬਾ ਗਾਂਧਾ ਸਿੰਘ ਵਰਗਾ ਮਹਾਨ ਸੂਰਮਾ ਬਖ਼ਸ਼ਿਆ, ਜਿਨ੍ਹਾਂ ਦੀ 110ਵੀਂ ਸ਼ਹੀਦੀ ਬਰਸੀ ਮਿਤੀ 8 ਮਾਰਚ ਦਿਨ ਐਤਵਾਰ ਨੂੰ ਬੜੀ ਸ਼ਰਧਾ ਨਾਲ ਮਨਾਈ ਜਾ ਰਹੀ ਹੈ। ਪਿੰਡ ਦੇ ਸਰਪੰਚ ਜਸਵੰਤ ਸਿੰਘ, ਸਤਨਾਮ ਸਿੰਘ, ਲਖਵੀਰ ਸਿੰਘ, ਜਸਵਿੰਦਰ ਸਿੰਘ, ਸੁਰਿੰਦਰ ਸਿੰਘ, ਹਰਪ੍ਰੀਤ ਸਿੰਘ, ਪ੍ਰਤਾਪ ਸਿੰਘ ਨੰਬਰਦਾਰ, ਅਮਨਦੀਪ ਸਿੰਘ ਕਿਸਾਨ ਆਗੂ, ਹਰੀ ਸਿੰਘ ਸਾਬਕਾ ਸਰਪੰਚ ਤੇ ਜਗਤਾਰ ਸਿੰਘ ਸਾਬਕਾ ਸਰਪੰਚ ਨੇ ਦੱਸਿਆ ਕਿ ਆਜ਼ਾਦੀ ਲਈ ਅਟੱਲ ਸੰਘਰਸ਼ ਕਰਨ ਵਾਲੇ ਬਾਬਾ ਗਾਂਧਾ ਸਿੰਘ ਨੂੰ ਅੰਗਰੇਜ਼ ਸਰਕਾਰ ਵੱਲੋਂ 8 ਮਾਰਚ 1916 ਨੂੰ ਫਾਂਸੀ ਦੇ ਕੇ ਸ਼ਹੀਦ ਕਰ ਦਿੱਤਾ ਗਿਆ ਸੀ। ਉਨ੍ਹਾਂ ਦੀ ਸ਼ਹਾਦਤ ਭਾਰਤ ਦੀ ਆਜ਼ਾਦੀ ਦੀ ਲੜਾਈ ਦਾ ਉਹ ਅਧਿਆਇ ਹੈ, ਜੋ ਹਰ ਪੀੜ੍ਹੀ ਨੂੰ ਦੇਸ਼ ਪ੍ਰੇਮ ਤੇ ਕੁਰਬਾਨੀ ਦੀ ਪ੍ਰੇਰਣਾ ਦਿੰਦਾ ਹੈ। ਬਰਸੀ ਸਮਾਗਮ ਮੌਕੇ ਪਿੰਡ ਵਾਸੀਆਂ ਵੱਲੋਂ ਬਾਬਾ ਗਾਂਧਾ ਸਿੰਘ ਦੀ ਯਾਦਗਾਰ ’ਤੇ ਸ਼ਰਧਾ ਦੇ ਫੁੱਲ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾਵੇਗੀ। ਇਸ ਉਪਰੰਤ ਗੁਰਦੁਆਰਾ ਸਾਹਿਬ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਅਟੁੱਟ ਲੰਗਰ ਵਰਤਾਇਆ ਜਾਵੇਗਾ। ਇਸ ਮੌਕੇ ਪ੍ਰਸਿੱਧ ਕਵੀਸ਼ਰ ਮੁਖਤਿਆਰ ਸਿੰਘ ਜਫਰ ਵੱਲੋਂ ਬਾਬਾ ਗਾਂਧਾ ਸਿੰਘ ਦਾ ਸੰਘਰਸ਼ਮਈ ਇਤਿਹਾਸ ਅਤੇ ਉਨ੍ਹਾਂ ਦੀ ਕੁਰਬਾਨੀ ਸੰਗਤਾਂ ਨਾਲ ਸਾਂਝੀ ਕੀਤੀ ਜਾਵੇਗੀ।