- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
76 ਗ੍ਰਾਮ ਹੈਰੋਇਨ ਸਮੇਤ 14 ਗ੍ਰਿਫਤਾਰ

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਪੁਲਿਸ ਨੇ ਗਸ਼ਤ ਅਤੇ ਚੈਕਿੰਗ ਦੌਰਾਨ 76 ਗ੍ਰਾਮ ਹੈਰੋਇਨ ਸਮੇਤ 14 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਵੱਖ ਵੱਖ ਥਾਣਿਆਂ ਵਿਚ ਐੱਨਡੀਪੀਐੱਸ ਐਕਟ ਤਹਿਤ ਮਾਮਲੇ ਦਰਜ ਕੀਤੇ ਹਨ। ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਸੁਖਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਬੀਤੇ ਦਿਨ ਗਸ਼ਤ ਵਾ ਚੈਕਿੰਗ ਦੇ ਸਬੰਧ ਵਿਚ ਮੁਲਤਾਨੀ ਗੇਟ ਫਿਰੋਜ਼ਪੁਰ ਮੌਜ਼ੂਦ ਸੀ ਤਾਂ ਇਸ ਦੌਰਾਨ ਸੂਚਨਾ ਚਮਿਲੀ ਕਿ ਅੰਕਿਤ ਵਾਸੀ ਹਾਊਸ ਨੰਬਰ 05, ਧਵਨ ਕਾਲੋਨੀ ਫਿਰੋਜ਼ਪੁਰ ਸ਼ਹਿਰ ਤੇ ਕ੍ਰਿਸ਼ਨ ਉਰਫ ਲੁੱਕਾ ਵਾਸੀ ਬਸਤੀ ਸੁਨਵਾਂ ਫਿਰੋਜ਼ਪੁਰ ਸ਼ਹਿਰ ਹੈਰੋਇਨ ਪੀਣ ਅਤੇ ਵੇਚਣ ਦੇ ਆਦੀ ਹਨ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸੇ ਹੀ ਥਾਣੇ ਦੇ ਹੌਲਦਾਰ ਰਣਜੀਤ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਦਾਣਾ ਮੰਡੀ ਫਿਰੋਜ਼ਪੁਰ ਪਾਸ ਮੌਜ਼ੂਦ ਸੀ ਤਾਂ ਇਸ ਦੌਰਾਨ ਰੋਹਿਤ ਵਾਸੀ ਰਿੱਖੀ ਕਾਲੋਨੀ ਨੇੜੇ ਗੁਰਦੁਆਰਾ ਸਾਹਿਬ ਬਾਬਾ ਰਾਮ ਲਾਲ ਫਿਰੋਜ਼ਪੁਰ ਸ਼ਹਿਰ, ਸੁਖਵਿੰਦਰ ਸਿੰਘ ਵਾਸੀ ਪਿੰਡ ਆਸਲ ਅਤੇ ਸੁੱਖਾ ਉਰਫ ਵਾਸੀ ਬਸਤੀ ਖਾਨੂੰ ਵਾਲੀ ਨਿਜ਼ਾਮਦੀਨ ਜੋ ਦਾਣਾ ਮੰਡੀ ਫਿਰੋਜ਼ਪੁਰ ਵਿਚ ਨਸ਼ੇ ਦਾ ਸੇਵਨ ਕਰ ਰਹੇ ਸੀ, ਜਿਨ੍ਹਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 5 ਗ੍ਰਾਮ ਹੈਰੋਇਨ, ਇਕ ਲਾਈਟਰ, ਸਿਲਵਰ ਪੰਨੀ, 10 ਰੁਪਏ ਦਾ ਨੋਟ ਅਤੇ ਇਕ ਮੋਟਰਸਾਈਕਲ ਬਰਾਮਦ ਕੀਤਾ।
ਥਾਣਾ ਕੈਂਟ ਫਿਰੋਜ਼ਪੁਰ ਪੁਲਿਸ ਦੇ ਸਹਾਇਕ ਥਾਣੇਦਾਰ ਜਸਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਚੌਕ ਚੁੰਗੀ ਨੰਬਰ 7 ਫਿਰੋਜ਼ਪੁਰ ਕੈਂਟ ਮੌਜ਼ੂਦ ਸੀ ਤਾਂ ਇਸ ਦੌਰਾਨ ਸੂਚਨਾ ਮਿਲੀ ਕਿ ਵੰਸ਼ ਵਾਸੀ ਬਾਨੋ ਵਾਲਾ ਵਿਹੜਾ ਬਸਤੀ ਭੱਟੀਆਂ ਵਾਲੀ ਫਿਰੋਜ਼ਪੁਰ ਸ਼ਹਿਰ ਹੈਰੋਇਨ ਵੇਚਣ ਦਾ ਆਦੀ ਹੈ ਤੇ ਅੱਜ ਵੀ ਗਾਹਕਾਂ ਦਾ ਇੰਤਜ਼ਾਰ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਕਾਬੂ ਕਰਕੇ ਉਸ ਕੋਲੋਂ 12 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਦਰ ਫਿਰੋਜ਼ਪੁਰ ਦੇ ਹੀ ਸਹਾਇਕ ਥਾਣੇਦਾਰ ਬਲਦੇਵ ਰਾਜ ਨੇ ਦੱਸਿਆ ਕਿ ਦੌਰਾਨੇ ਗਸ਼ਤ ਸੀ ਤਾਂ ਇਸ ਦੌਰਾਨ ਲਵਦੀਪ ਸਿੰਘ ਵਾਸੀ ਪਿੰਡ ਜਖਰਾਵਾਂ ਦਾਖਲੀ ਪੱਲਾ ਮੇਘਾ ਫਿਰੋਜ਼ਪੁਰ ਨੂੰ ਸੀਆਰਪੀਐੱਫ ਗਰਾਊਂਡ ਫਿਰੋਜ਼ਪੁਰ ਦੇ ਪਾਸ ਤੋਂ ਕਾਬੂ ਕਰਕੇ ਉਸ ਕੋਲੋਂ 25 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਸਦਰ ਫਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਸੇਵਕ ਸਿੰਘ ਨੇ ਦੱਸਿਆ ਕਿ ਗਸ਼ਤ ਦੌਰਾਨ ਗਸ਼ਤ ਸੰਦੀਪ ਸਿੰਘ ਵਾਸੀ ਪਿੰਡ ਹਬੀਬ ਵਾਲਾ ਨੂੰ ਕਾਨਵੈਂਟ ਸਕੂਲ ਫਿਰੋਜ਼ਪੁਰ ਦੇ ਸਾਹਮਣੇ ਤੋਂ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਗਿਆ।
ਥਾਣਾ ਆਰਿਫ ਕੇ ਪੁਲਿਸ ਦੇ ਸਹਾਇਕ ਥਾਣੇਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਆਰਿਫ ਕੇ ਪਹੁੰਚੀ ਤਾਂ ਮੰਡੀ ਵਿਚ ਬਣੇ ਸ਼ੈੱਡ ਥੱਲੇ ਇਕ ਮੋਨਾ ਨੌਜਵਾਨ ਗੁਰਜੰਟ ਸਿੰਘ ਵਾਸੀ ਪਿੰਡ ਅੱਛੇ ਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮਮਦੋਟ ਪੁਲਿਸ ਦੇ ਸਹਾਇਕ ਥਾਣੇਦਾਰ ਰਾਜਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਭੂਰੇ ਕਲਾਂ ਤੋਂ ਨਿਕਲਦਾ ਲਿੰਕ ਰੋਡ ’ਤੇ ਪੁਲ ਨਹਿਰ ਕੋਲ ਪੁੱਜੀ ਤਾਂ ਪੁਲ ਨਹਿਰ ਦੀ ਪੱਟੜੀ ਨਜ਼ਦੀਕ ਬਣੀ ਇਕ ਮੋਟਰ ਦੀ ਕੋਠੀ ਪਾਸੋਂ ਮੁਲਜ਼ਮ ਸੁਰਿੰਦਰਪਾਲ ਸਿੰਘ ਵਾਸੀ ਗਾਮੇ ਵਾਲਾ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਕੁੱਲਗੜ੍ਹੀ ਪੁਲਿਸ ਦੇ ਹੌਲਦਾਰ ਲਵਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਪਿੰਡ ਮੱਲਵਾਲ ਕਦੀਮ ਤੋਂ ਪਿੰਡ ਸਤੀਏਵਾਲਾ ਨੂੰ ਜਾ ਰਹੀ ਸੀ ਤਾਂ ਸੜਕ ’ਤੇ ਇਕ ਬੇਆਬਾਦ ਕਾਲੋਨੀ ਦੇ ਗੇਟ ’ਤੇ ਇਕ ਮੋਨਾ ਨੌਜਵਾਨ ਸਾਜਨ ਸਿੰਘ ਵਾਸੀ ਪਿੰਡ ਸ਼ੇਰਖਾਂ ਨੂੰ ਸ਼ੱਕੀ ਹਾਲਤ ਵਿਚ ਵਿਖਾਈ ਦਿੱਤਾ, ਜਿਸ ਨੂੰ ਕਾਬੂ ਕਰਕੇ ਉਸ ਕੋਲੋਂ 4 ਗ੍ਰਾਮ ਹੈਰੋਇਨ ਬਰਾਮਦ ਕੀਤੀ।
ਥਾਣਾ ਤਲਵੰਡੀ ਭਾਈ ਦੇ ਇੰਸਪੈਕਟਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਨੂੰ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਅਕਾਸ਼ਦੀਪ ਸਿੰਘ ਵਾਸੀ ਨੇੜੇ ਸਰਕਾਰੀ ਸਕੂਲ ਲੜਕੀਆਂ ਤਲਵੰਡੀ ਭਾਈ ਹੈਰੋਇਨ ਵੇਚਣ ਦਾ ਆਦੀ ਹੈ, ਜੋ ਹੁਣ ਵੀ ਤਲਵੰਡੀ ਭਾਈ ਤੋਂ ਬਠਿੰਡਾ ਹਾਈਵੇ ’ਤੇ ਪਿੰਡ ਕੋਟ ਕਰੋੜ ਕਲਾਂ ਦੇ ਬਣੇ ਬੱਸ ਅੱਡਾ ਦੇ ਸ਼ੈੱਡ ਵਿਚ ਬੈਠਾ ਹੈਰੋਇਨ ਵੇਚਣ ਲਈ ਗਾਹਕਾਂ ਦੀ ਉਡੀਕ ਕਰ ਰਿਹਾ ਹੈ। ਪੁਲਿਸ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ 7 ਗ੍ਰਾਮ ਹੈਰੋਇਨ ਬਰਾਮਦ ਕੀਤੀ। ਥਾਣਾ ਮੱਲਾਂਵਾਲਾ ਪੁਲਿਸ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਦਾਣਾ ਮੰਡੀ ਮੱਲਾਂਵਾਲਾ ਕੋਲ ਪੁੱਜੀ, ਜਿਥੇ 2 ਮੋਨੇ ਨੌਜਵਾਨ ਹੁਸੈਨ ਸਕਰੋਲੀ ਮਾਹਿਲਪੁਰ ਜ਼ਿਲ੍ਹਾ ਹੁਸ਼ਿਆਰਪੁਰ, ਗੁਰਬੀਰ ਸਿੰਘ ਵਾਸੀ ਮੱਲੂਵਾਲੀ ਵਾਲਾ ਮੱਲਾਂਵਾਲਾ ਜੋ ਪੁਲਿਸ ਪਾਰਟੀ ਨੂੰ ਵੇਖ ਕੇ ਖਿਸਕਣ ਲੱਗੇ, ਜਿਨ੍ਹਾਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੱਸਿਆ ਕਿ ਉਕਤ ਮੁਲਜ਼ਮ ਖ਼ਿਲਾਫ਼ ਮਾਮਲੇ ਦਰਜ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।