14ਵਾਂ ਆਯੂਸ਼ ਮੈਡੀਕਲ ਕੈਂਪ ਭੜਾਣਾ ਵਿਖੇ ਲਗਾਇਆ
14ਵਾਂ ਆਯੂਸ਼ ਮੈਡੀਕਲ ਕੈਂਪ ਭੜਾਣਾ ਵਿਖੇ ਆਯੋਜਿਤ
Publish Date: Fri, 20 Feb 2026 04:45 PM (IST)
Updated Date: Fri, 20 Feb 2026 04:48 PM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਡਾਇਰੈਕਟਰ ਆਫ ਆਯੁਰਵੇਦ, ਡਾਕਟਰ ਰਮਨ ਖੰਨਾ, ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਅਤੇ ਜ਼ਿਲ੍ਹਾ ਹੋਮਿਓਪੈਥਿਕ ਅਫਸਰ ਡਾਕਟਰ ਰੁਪਿੰਦਰ ਕੌਰ ਦੀ ਯੋਗ ਅਗਵਾਈ ਹੇਠ ਚੌਦਵਾਂ ਆਯੂਸ਼ ਕੈਂਪ ਭੜਾਣਾ ਵਿਖੇ ਲਗਾਇਆ ਗਿਆ। ਇਸ ਕੈਂਪ ਦਾ ਉਦਘਾਟਨ ਮੌਜ਼ੂਦਾ ਸਰਪੰਚ ਭੁਪਿੰਦਰ ਸਿੰਘ, ਗੁਰਸੇਵਕ ਸਿੰਘ (ਪੰਚ) ਵੱਲੋਂ ਕੀਤਾ ਗਿਆ। ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫ਼ਸਰ ਡਾਕਟਰ ਰੂਪਿੰਦਰਦੀਪ ਕੌਰ ਗਿੱਲ ਨੇ ਦੱਸਿਆ ਕਿ ਇਸ ਕੈਂਪ ਵਿਚ 521 ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਫਰੀ ਸ਼ੂਗਰ ਟੈਸਟ ਕੀਤੇ ਗਏ ਅਤੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ। ਉਨ੍ਹਾਂ ਦੱਸਿਆ ਕਿ ਆਯੂਸ਼ ਵਿਭਾਗ ਵੱਲੋਂ ਚੱਲ ਰਹੇ 15 ਆਯੂਸ਼ ਮੈਡੀਕਲ ਕੈਂਪ, ਜਿਨ੍ਹਾਂ ਵਿੱਚੋਂ ਹੁਣ ਤੱਕ 14 ਕੈਂਪ ਲਗਾਏ ਜਾ ਚੁੱਕੇ ਹਨ ਅਤੇ 7114 ਮਰੀਜਾਂ ਨੇ ਫਰੀ ਚੈੱਕ ਅੱਪ ਤੇ ਮੁਫ਼ਤ ਦਵਾਈਆਂ ਦਾ ਲਾਭ ਲਿਆ ਹੈ। ਇਸ ਕੈਂਪ ਦੀ ਸਫ਼ਲਤਾ ਵਿਚ ਆਯੂਰਵੈਦਿਕ ਵਿਭਾਗ ਵੱਲੋਂ ਡਾਕਟਰ ਰਾਕੇਸ਼ ਗਰੋਵਰ, ਡਾਕਟਰ ਜਸਕੰਵਲਪ੍ਰੀਤ ਕੌਰ, ਡਾਕਟਰ ਸੁਮਨ ਧੰਜੂ, ਅਤੇ ਸੁਖਪ੍ਰੀਤ ਸਿੰਘ, ਕਿੰਦਰ ਕੌਰ, ਬੇਅੰਤ ਕੌਰ ਉਪਵੈਦ ਤੇ ਬਲਵਿੰਦਰ ਸਿੰਘ, ਵਿਸ਼ਾਲ, ਸੁਰਜੀਤ ਕੌਰ ਯੋਗਾ ਇੰਸਟਰੱਕਟਰ ਅਤੇ ਹੋਮੀਓਪੈਥਿਕ ਵਿਭਾਗ ਵੱਲੋਂ ਡਾਕਟਰ ਸਤਨਾਮ ਸਿੰਘ ਗਿੱਲ ਅਤੇ ਗੁਰਵਿੰਦਰ ਸਿੰਘ, ਵਿਜੈ ਕੁਮਾਰ ਡਿਸਪੈਸਰ ਦਾ ਵਿਸ਼ੇਸ਼ ਸਹਿਯੋਗ ਰਿਹਾ।