ਬਸਤੀ ਬੋਰਾਵਾਲੀ ਤੇ ਕਾਮਲ ਵਾਲਾ ਖੁਰਦ ਤੋਂ ਸਾਬਕਾ ਸਰਪੰਚਾਂ ਸਮੇਤ 15 ਪਰਿਵਾਰ ਕਾਂਗਰਸ ’ਚ ਸ਼ਾਮਲ ਬਸਤੀ ਬੋਰਾਵਾਲੀ ਤੇ ਕਾਮਲ ਵਾਲਾ ਖੁਰਦ ਤੋਂ ਸਾਬਕਾ ਸਰਪੰਚਾਂ ਸਮੇਤ 15 ਪਰਿਵਾਰ ਕਾਂਗਰਸ ਵਿਚ ਸ਼ਾਮਲ
Publish Date: Sun, 27 Sep 2026 04:21 PM (IST)
Updated Date: Sun, 27 Sep 2026 04:24 PM (IST)
ਪਿੱਪਲ ਸਿੰਘ ਭੁੱਲਰ, ਪੰਜਾਬੀ ਜਾਗਰਣ ਮੱਲਾਂਵਾਲਾ : ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਫਿਰੋਜ਼ਪੁਰ ਸ਼ਹਿਰੀ ਹਲਕੇ ਵਿੱਚ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸੇ ਤਹਿਤ ਪਿੰਡ ਬਸਤੀ ਬੋਰਾਵਾਲੀ ਅਤੇ ਕਾਮਲ ਵਾਲਾ ਖੁਰਦ ਤੋਂ ਸਾਬਕਾ ਸਰਪੰਚਾਂ ਸਮੇਤ ਕਰੀਬ 15 ਪਰਿਵਾਰ ਆਮ ਆਦਮੀ ਪਾਰਟੀ ਅਤੇ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਇਸ ਮੌਕੇ ਹਲਕਾ ਫਿਰੋਜ਼ਪੁਰ ਸ਼ਹਿਰੀ ਦੇ ਯੂਥ ਕਾਂਗਰਸ ਪ੍ਰਧਾਨ ਬਲੀ ਸਿੰਘ ਉਸਮਾਨ ਵਾਲਾ ਸਮੇਤ ਕਾਂਗਰਸੀ ਆਗੂ ਅਤੇ ਵਰਕਰ ਵੀ ਮੌਜ਼ੂਦ ਸਨ। ਪਾਰਟੀ ਵਿਚ ਸ਼ਾਮਲ ਹੋਣ ਵਾਲਿਆਂ ਵਿੱਚ ਪਿੰਡ ਬੋਰਾਵਾਲੀ ਬਸਤੀ ਤੋਂ ਸਾਬਕਾ ਸਰਪੰਚ ਮਨਜੀਤ ਸਿੰਘ, ਸਾਬਕਾ ਸਰਪੰਚ ਮੇਜਰ ਸਿੰਘ, ਗੁਰਪ੍ਰੀਤ ਸਿੰਘ, ਕਰਨੈਲ ਸਿੰਘ, ਫੁੰਮਣ ਸਿੰਘ, ਪਰਵਿੰਦਰ ਸਿੰਘ, ਸਵਰਨ ਸਿੰਘ, ਦਲਜੀਤ ਸਿੰਘ ਅਤੇ ਕਾਮਲ ਵਾਲਾ ਖੁਰਦ ਤੋਂ ਆਕਾਸ਼, ਰਵੀ ਸੰਧੂ, ਜੋਨ ਸੰਧੂ ਸਮੇਤ ਹੋਰ ਪਰਿਵਾਰ ਸ਼ਾਮਲ ਦੱਸੇ ਗਏ। ਇਸ ਮੌਕੇ ਪਰਮਿੰਦਰ ਸਿੰਘ ਪਿੰਕੀ ਨੇ ਕਾਂਗਰਸ ਪਰਿਵਾਰ ਵਿੱਚ ਸ਼ਾਮਲ ਹੋਏ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਅਤੇ ਹਲਕੇ ਦੇ ਵਿਕਾਸ ਲਈ ਵਚਨਬੱਧ ਹੈ। ਇਸ ਮੌਕੇ ਗੱਲਬਾਤ ਕਰਦਿਆਂ ਸਾਬਕਾ ਸਰਪੰਚ ਮੇਜਰ ਸਿੰਘ ਨੇ ਕਿਹਾ ਕਿ ਪਰਮਿੰਦਰ ਸਿੰਘ ਪਿੰਕੀ ਦੇ ਕਾਂਗਰਸ ਸਰਕਾਰ ਸਮੇਂ ਪਿੰਡਾਂ ਵਿੱਚ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਗਏ ਸਨ। ਉਨ੍ਹਾਂ ਦਾਅਵਾ ਕੀਤਾ ਕਿ ਉਸ ਸਮੇਂ ਬਿਨਾਂ ਕਿਸੇ ਭੇਦਭਾਵ ਦੇ ਪਿੰਡਾਂ ਵਿੱਚ ਸੋਲਰ ਲਾਈਟਾਂ, ਇੰਟਰਲਾਕਿੰਗ ਟਾਈਲਾਂ, ਖੇਡ ਮੈਦਾਨ, ਹਸਪਤਾਲ, ਸਕੂਲ ਅਤੇ ਹੋਰ ਲੋਕ ਹਿੱਤ ਦੇ ਕੰਮ ਕਰਵਾਏ ਗਏ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਦੌਰਾਨ ਕਰਵਾਏ ਗਏ ਵਿਕਾਸ ਕਾਰਜਾਂ ਅਤੇ ਮੌਜ਼ੂਦਾ ਸਮੇਂ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਵੱਲੋਂ ਹਲਕੇ ਵਿੱਚ ਲਿਆਂਦੇ ਜਾ ਰਹੇ ਫੰਡਾਂ ਨਾਲ ਹੋ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਉਨ੍ਹਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਇਸ ਮੌਕੇ ਬਲੀ ਸਿੰਘ ਉਸਮਾਨ ਵਾਲਾ, ਪ੍ਰਧਾਨ ਯੂਥ ਕਾਂਗਰਸ ਹਲਕਾ ਫਿਰੋਜ਼ਪੁਰ ਸ਼ਹਿਰੀ, ਬਲਾਕ ਪ੍ਰਧਾਨ ਸੁਖਵਿੰਦਰ ਸਿੰਘ ਅਟਾਰੀ, ਜ਼ਿਲ੍ਹਾ ਪਰਿਸ਼ਦ ਮੈਂਬਰ ਬਲਵੀਰ ਸਿੰਘ ਬਾਠ, ਸਰਪੰਚ ਗੁਰਚਰਨ ਸਿੰਘ ਚੱਠੂ, ਹਰਜਿੰਦਰ ਸਿੰਘ ਚੱਠੂ, ਸਰਪੰਚ ਗੁਰਜਿੰਦਰ ਸਿੰਘ ਨਵਾਂ ਪਿੰਡ, ਸੁਖਵਿੰਦਰ ਸਿੰਘ ਬੁਲੰਦੇ ਵਾਲੀ, ਸਰਪੰਚ ਗੋਰਾ, ਸਰਪੰਚ ਲਖਬੀਰ ਸਿੰਘ, ਹਰਸਗੀਤ ਸਿੰਘ ਭੁੱਲਰ ਬੀੜ ਸਰਕਾਰ, ਪਰਮਿੰਦਰ ਹਾਂਡਾ, ਰਾਜੂ ਚੰਗਿਆੜਾ, ਸਰਪੰਚ ਗੁਰਜਿੰਦਰ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਗੁਰਦੇਵ ਸਿੰਘ, ਰਜਨੀਸ਼ ਸੋਢੀ, ਸਰਵਣ ਸਿੰਘ ਨੰਬਰਦਾਰ, ਯਾਦਵਿੰਦਰ ਗਿੱਲ ਸਮੇਤ ਕਈ ਕਾਂਗਰਸੀ ਆਗੂ ਅਤੇ ਵਰਕਰ ਹਾਜ਼ਰ ਸਨ।