ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ’ਚ 2 ਨਾਮਜ਼ਦ
ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਵਿਚ 2 ਨਾਮਜ਼ਦ
Publish Date: Sat, 25 Apr 2026 04:27 PM (IST)
Updated Date: Sat, 25 Apr 2026 04:31 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਜ਼ੀਰਾ ਵਿਖੇ ਇਕ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਜ਼ੀਰਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ 126 (2), 296, 351 (3), 115 (2), 3 (5) ਬੀਐੱਨਐੱਸ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਡਾ. ਮੁਕੇਸ਼ ਬੱਤਰਾ ਪੁੱਤਰ ਜੈ ਬੱਤਰਾ ਵਾਸੀ ਕੋਟ ਈਸੇ ਖਾਂ ਰੋਡ ਜ਼ੀਰਾ ਨੇ ਦੱਸਿਆ ਕਿ 31 ਮਾਰਚ 2026 ਨੂੰ ਦੋਸ਼ੀਅਨ ਸੁਖਵਿੰਦਰ ਸਿੰਘ ਉਰਫ ਸੋਨੂੰ ਪੁੱਤਰ ਟਹਿਲ ਸਿੰਘ ਵਾਸੀ ਕੋਟ ਈਸੇ ਖਾਂ ਰੋਡ ਜ਼ੀਰਾ ਅਤੇ ਗੁਰਭੇਜ ਸਿੰਘ ਪੁੱਤਰ ਗੁਰਮੀਤ ਸਿੰਘ ਵਾਸੀ ਰੱਖੜੀ ਖੁਸ਼ਹਾਲ ਸਿੰਘ ਵਾਲਾ ਕੋਟ ਈਸੇ ਖਾਂ ਰੋਡ ਜ਼ੀਰਾ ਵਿਖੇ ਉਸ ਨੂੰ ਘੇਰ ਕੇ ਕੁੱਟਮਾਰ ਕੀਤੀ ਗਈ। ਇਸ ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਥਾਣੇਦਾਰ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।