ਮਮਦੋਟ ’ਚ ਨਸ਼ਾ ਵਿਰੋਧੀ 21 ਮੈਂਬਰੀ ਕਮੇਟੀ ਦਾ ਗਠਨ, ਤਸਕਰਾਂ ਨੂੰ ਸਖ਼ਤ ਚਿਤਾਵਨੀ ਮਮਦੋਟ ਵਿੱਚ 21 ਮੈਂਬਰੀ ਨਸ਼ਾ ਵਿਰੋਧੀ ਕਮੇਟੀ ਦਾ ਗਠਨ, ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚੇਤਾਵਨੀ
Publish Date: Fri, 16 Oct 2026 05:59 PM (IST)
Updated Date: Fri, 16 Oct 2026 06:00 PM (IST)
ਬਗੀਚਾ ਸਿੰਘ, ਪੰਜਾਬੀ ਜਾਗਰਣ ਮਮਦੋਟ : ਪਰਵਿੰਦਰ ਸਿੰਘ ‘ਚੋਟਾ’ ਦੀ ਮਾਨਸਾ ਵਿਖੇ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੇ ਵਿਰੋਧ ਵਿੱਚ ਪੰਜਾਬ ਭਰ ਵਿੱਚ ਨਸ਼ਾ ਵਿਰੋਧੀ ਮੁਹਿੰਮ ਤੇਜ਼ ਹੋ ਰਹੀ ਹੈ। ਇਸੇ ਲੜੀ ਤਹਿਤ ਅੱਜ ਕਸਬਾ ਮਮਦੋਟ ਦੇ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਅਤੇ ਇਲਾਕਾ ਵਾਸੀਆਂ ਵੱਲੋਂ ਇਕੱਠੇ ਹੋ ਕੇ ਨਸ਼ੇ ਵਿਰੁੱਧ ਲੜਾਈ ਨੂੰ ਹੋਰ ਮਜ਼ਬੂਤ ਕਰਨ ਲਈ ਕਮੇਟੀ ਦਾ ਗਠਨ ਕੀਤਾ ਗਿਆ। ਇਸ ਮੌਕੇ ਕਮੇਟੀ ਮੈਂਬਰਾਂ ਨੇ ਨਸ਼ਾ ਵੇਚਣ ਵਾਲਿਆਂ ਅਤੇ ਨਸ਼ੇ ਦੀ ਗੈਰ-ਕਾਨੂੰਨੀ ਵਿਕਰੀ ਵਿੱਚ ਸ਼ਾਮਲ ਕੈਮਿਸਟਾਂ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ਾ ਵੇਚਣਾ ਤੁਰੰਤ ਬੰਦ ਕਰਨ। ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸਬੰਧਤ ਦੁਕਾਨਾਂ ਅੱਗੇ ਧਰਨੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ, ਸਿਵਲ ਪ੍ਰਸ਼ਾਸਨ ਅਤੇ ਡਰੱਗ ਇੰਸਪੈਕਟਰ ਨਾਲ ਸੰਪਰਕ ਕਰਕੇ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਵਾਈ ਜਾਵੇਗੀ। ਕਮੇਟੀ ਮੈਂਬਰਾਂ ਨੇ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣ ਲਈ ਸਾਰਿਆਂ ਨੂੰ ਇਕਜੁੱਟ ਹੋ ਕੇ ਹੰਭਲਾ ਮਾਰਨ ਦੀ ਲੋੜ ਹੈ। ਇਸ ਮੌਕੇ ਨਸ਼ਾ ਵਿਰੋਧੀ ਕਮੇਟੀ ਦੇ ਮੈਂਬਰਾਂ ਵਿੱਚ ਅਵਤਾਰ ਸਿੰਘ, ਅੰਗਰੇਜ ਸਿੰਘ, ਹਰਜਿੰਦਰ ਸਿੰਘ, ਬਲਵੰਤ ਸਿੰਘ, ਰਘਬੀਰ ਸਿੰਘ, ਵਿਪਨ ਕੁਮਾਰ, ਸੰਦੀਪ ਕੁਮਾਰ ਸੋਣੀ, ਮਨਪ੍ਰੀਤ ਸਿੰਘ, ਪੁਸ਼ਪਿੰਦਰ ਸਿੰਘ, ਕਰਨਜੀਤ ਸਿੰਘ ਸੋਨੂੰ , ਜਰਮਲ ਸਿੰਘ, ਮਨਜਿੰਦਰ ਸਿੰਘ ਸਾਹਬ, ਸੂਰਤ ਸਿੰਘ, ਕਰਨੈਲ ਸਿੰਘ, ਜਸਕਰਨ ਸਿੰਘ, ਜਗਰੂਪ ਸਿੰਘ, ਸੁਰਿੰਦਰ ਸੇਠੀ, ਹਰਜਿੰਦਰ ਸਿੰਘ, ਦੀਦਾਰ ਸਿੰਘ, ਵਿਕਰਮਜੀਤ ਸਿੰਘ ਸੰਧੂ, ਕੁਲਦੀਪ ਸਿੰਘ ਭੱਲੂ, ਵਰਿੰਦਰ ਸਿੰਘ ਵੈਰੜ, ਪ੍ਰਧਾਨ ਨੰਬਰਦਾਰ ਯੂਨੀਅਨ, ਵਿੱਕੀ ਮਦਾਨ, ਦੀਪੂ ਦੁੱਗਲ, ਅਨਮੋਲ ਸਹਿਗਲ, ਰਿੰਕੂ ਚਾਵਲਾ, ਮਨਜੀਤ , ਸੋਢੀ ਅਤੇ ਤਰਸੇਮ ਸਿੰਘ ਸਮੇਤ ਹੋਰ ਲੋਕ ਹਾਜ਼ਰ ਸਨ।