ਜ਼ਿਲ੍ਹੇ ਦੀਆਂ ਮੰਡੀਆਂ ’ਚ 243055 ਮੀਟ੍ਰਿਕ ਟਨ ਕਣਕ ਦੀ ਆਮਦ
ਜ਼ਿਲ੍ਹੇ ਦੀਆਂ ਮੰਡੀਆਂ ਵਿਚ 243055 ਮੀਟ੍ਰਿਕ ਟਨ ਕਣਕ ਦੀ ਹੋਈ ਆਮਦ
Publish Date: Sun, 19 Apr 2026 05:04 PM (IST)
Updated Date: Sun, 19 Apr 2026 05:06 PM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਵੱਖ-ਵੱਖ ਏਜੰਸੀਆਂ ਵੱਲੋਂ ਕਣਕ ਦੀ ਖਰੀਦ ਦਾ ਕੰਮ ਨਿਰਵਿਘਣ ਜਾਰੀ ਹੈ ਅਤੇ ਹੁਣ ਤੱਕ ਏਜੰਸੀਆਂ ਵੱਲੋਂ 203721 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬੀਤੀ ਸ਼ਾਮ ਤੱਕ ਜ਼ਿਲ੍ਹੇ ਦੀਆਂ ਵੱਖ ਵੱਖ ਮੰਡੀਆਂ ਵਿਚ ਕੁੱਲ 243055 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿਚੋਂ ਹੁਣ ਤੱਕ ਕੁੱਲ 203721 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਜਾਣਕਾਰੀ ਦਿੰਦੇ ਦੱਸਿਆ ਹੁਣ ਤੱਕ ਮਾਰਕਫੈੱਡ ਵੱਲੋਂ 60467 ਮੀਟ੍ਰਿਕ ਟਨ, ਪਨਗ੍ਰੇਨ ਵੱਲੋਂ 63454 ਮੀਟ੍ਰਿਕ ਟਨ, ਪਨਸਪ ਵੱਲੋਂ 50875 ਮੀਟ੍ਰਿਕ ਟਨ ਤੇ ਪੰਜਾਬ ਸਟੇਟ ਵੇਅਰ ਹਾਊਸਿੰਗ ਕਾਰਪੋਰੇਸ਼ਨ ਵੱਲੋਂ 28925 ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ ਖਰੀਦੀ ਫ਼ਸਲ ਦੀ ਅਦਾਇਗੀ 48 ਘੰਟਿਆਂ ਦੇ ਅੰਦਰ ਅੰਦਰ ਸਿੱਧੀ ਖਾਤਿਆਂ ਵਿਚ ਕੀਤੀ ਜਾ ਰਹੀ ਹੈ ਅਤੇ ਫ਼ਸਲ ਦੀ ਲਿਫਟਿੰਗ ਵੀ ਸ਼ੁਰੂ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਕਣਕ ਦੀ ਖਰੀਦ ਸਬੰਧੀ ਮੰਡੀਆਂ ਵਿਚ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।