ਪੱਤਰ ਪੇ੍ਰਰਕ, ਗੁਰੂਹਰਸਹਾਏ (ਿਫ਼ਰੋਜ਼ਪੁਰ): ਗੁਰੂਹਰਸਹਾਏ ਕਸਬੇ ਦੇ ਨਾਲ ਲੱਗਦੇ ਪਿੰਡ ਘਾਗਾ ਕਲਾਂ ਵਿਖੇ ਲੰਬੇ ਸਮੇਂ ਤੋਂ ਖਾਲੀ ਪਈ 25 ਏਕੜ ਜ਼ਮੀਨ 'ਤੇ ਕੀਤੇ ਕਬਜ਼ੇ ਨੂੰ ਜ਼ਲਿ੍ਹਾ ਪ੍ਰਸ਼.ਾਸਨ ਨੇ ਖਾਲੀ ਕਰਵਾਇਆ। ਪੰਜਾਬ ਸਰਕਾਰ ਤੋਂ ਪੰਜਾਬ ਵਿਚ ਪੰਚਾਇਤੀ ਜ਼ਮੀਨਾਂ 'ਤੇ ਹੋਏ ਕਬਜ਼ਿਆਂ ਤੋਂ ਛੁਟਕਾਰਾ ਦਿਵਾਉਣ ਲਈ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ਹਲਕਾ ਗੁਰੂਹਰਸਹਾਏ ਦੇ ਪਿੰਡ ਘਾਂਗਾ ਕਲਾਂ ਵਿੱਚ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੰਮੇ ਸਮੇਂ ਤੋਂ ਲੋਕਾਂ ਦੇ ਸਹਿਯੋਗ ਨਾਲ ਕੰਮ ਕੀਤਾ ਹੈ। ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਵਾ ਲਏ ਗਏ ਹਨ। ਜਾਣਕਾਰੀ ਦਿੰਦਿਆਂ ਬੀਡੀਪੀਓ ਸਰਬਜੀਤ ਸਿੰਘ ਨੇ ਦੱਸਿਆ ਕਿ ਗੁਰੂਹਰਸਹਾਏ ਦੇ ਪਿੰਡ ਹਲਕਾ ਘਾਂਗਾ ਕਲਾਂ ਵਿੱਚ ਪੰਚਾਇਤੀ ਜ਼ਮੀਨ 'ਤੇ ਲੰਮੇ ਸਮੇਂ ਤੋਂ ਕਬਜ਼ਾ ਕੀਤਾ ਹੋਇਆ ਸੀ, ਜੋ ਅੱਜ ਪੰਜਾਬ ਸਰਕਾਰ ਅਤੇ ਮੰਤਰੀ ਧਾਲੀਵਾਲ ਦੀਆਂ ਹਦਾਇਤਾਂ ਅਨੁਸਾਰ ਇਸ ਦਾ ਕਬਜ਼ਾ ਛੁਡਵਾ ਕੇ ਦੁਬਾਰਾ ਫਿਰ ਪੰਚਾਇਤ ਨੂੰ ਸੌਂਪ ਦਿੱਤਾ ਗਿਆ ਹੈ।