ਫ਼ਿਰੋਜ਼ਪੁਰ ’ਚ ਚੋਰੀ ਦੇ ਸਾਮਾਨ ਸਮੇਤ 3 ਚੋਰ ਕਾਬੂ
ਫ਼ਿਰੋਜ਼ਪੁਰ ’ਚ ਚੋਰੀ ਦੇ ਸਾਮਾਨ ਸਮੇਤ 3 ਚੋਰ ਕਾਬੂ
Publish Date: Tue, 20 Jan 2026 05:06 PM (IST)
Updated Date: Tue, 20 Jan 2026 05:09 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫ਼ਿਰੋਜ਼ਪੁਰ ਥਾਣਾ ਸਿਟੀ ਦੀ ਪੁਲਿਸ ਨੇ ਸ਼ਹਿਰ ਵਿਚ ਹੋ ਰਹੀਆਂ ਚੋਰੀ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਂਦਿਆਂ ਤਿੰਨ ਚੋਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਇਨ੍ਹਾਂ ਦੋਸ਼ੀਅਨ ਕੋਲੋਂ ਚੋਰੀ ਕੀਤਾ ਹੋਇਆ ਭਾਰੀ ਮਾਤਰਾ ਵਿਚ ਸਾਮਾਨ ਵੀ ਬਰਾਮਦ ਕੀਤਾ ਹੈ। ਪੁਲਿਸ ਵੱਲੋਂ ਫੜੇ ਗਏ ਚੋਰਾਂ ਕੋਲੋਂ ਰਸੋਈ ਗੈਸ ਸਿਲੰਡਰ, ਐੱਲਸੀਡੀ, ਮੋਟਰਸਾਈਕਲ, ਹੋਰ ਘਰੇਲੂ ਵਰਤੋਂ ਦਾ ਸਾਮਾਨ ਬਰਾਮਦ ਹੋਇਆ। ਐੱਸਐੱਚਓ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਬੂ ਕੀਤੇ ਗਏ ਚੋਰਾਂ ਕੋਲੋਂ ਬਾਰੀਕੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਨ੍ਹਾਂ ਨੇ ਹੁਣ ਤੱਕ ਕਿੱਥੇ-ਕਿੱਥੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੱਤਾ ਹੈ ਅਤੇ ਚੋਰੀ ਕੀਤਾ ਹੋਇਆ ਸਾਮਾਨ ਕਿਹੜੇ ਲੋਕਾਂ ਨੂੰ ਵੇਚਿਆ ਹੈ। ਅਸੀਂ ਇਨ੍ਹਾਂ ਖਿਲਾਫ ਸਖ਼ਤ ਕਾਨੂੰਨੀ ਕਾਰਵਾਈ ਕਰ ਰਹੇ ਹਾਂ। ਜਲਦੀ ਹੀ ਇਨ੍ਹਾਂ ਦੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਜਾਵੇਗਾ। ਸ਼ਹਿਰ ਵਿਚ ਹੋਈਆਂ ਬਾਕੀ ਚੋਰੀਆਂ ਦੇ ਦੋਸ਼ੀਅਨ ਨੂੰ ਵੀ ਜਲਦ ਸਲਾਖਾਂ ਪਿੱਛੇ ਭੇਜਿਆ ਜਾਵੇਗਾ। ਪੁਲਿਸ ਮੁਤਾਬਿਕ ਇਸ ਗਿਰੋਹ ਦੇ ਫੜੇ ਜਾਣ ਨਾਲ ਸ਼ਹਿਰ ਵਿਚ ਚੋਰੀ ਦੀਆਂ ਕਈ ਹੋਰ ਵਾਰਦਾਤਾਂ ਸੁਲਝਣ ਦੀ ਉਮੀਦ ਹੈ।