ਜ਼ੀਰਾ ਵਿਖੇ 31 ਉਮੀਦਵਾਰਾਂ ਨੇ ਬਲਾਕ ਸੰਮਤੀ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼਼ਲ
ਜ਼ੀਰਾ ਵਿਖੇ 31 ਉਮੀਦਵਾਰਾਂ ਨੇ ਬਲਾਕ ਸੰਮਤੀ ਦੀ ਚੋਣ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ
Publish Date: Wed, 03 Dec 2025 06:23 PM (IST)
Updated Date: Wed, 03 Dec 2025 06:26 PM (IST)
ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਪੰਜਾਬ ’ਚ ਜ਼ਿਲ੍ਹਾ ਪਰਿਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰਕਿਰਿਆ ਰਫ਼ਤਾਰ ਫੜ੍ਹ ਗਈ ਹੈ। ਇਸੇ ਤਹਿਤ ਅੱਜ ਤਹਿਸੀਲ ਦਫਤਰ ਜ਼ੀਰਾ ਵਿਖੇ ਐੱਸਡੀਐੱਮ ਅਰਵਿੰਦਰਪਾਲ ਸਿੰਘ, ਰਿਟਰਨਿੰਗ ਅਫਸਰ ਸੰਤੋਖ ਸਿੰਘ, ਡਿਊਟੀ ਮੈਜਿਸਟਰੇਟ ਸਤਵਿੰਦਰ ਸਿੰਘ ਤਹਿਸੀਲਦਾਰ, ਨਾਇਬ ਤਹਿਸੀਲਦਾਰ ਰਾਜ ਕੁਮਾਰ ਚੱਡਾ ਦੀ ਦੇਖ-ਰੇਖ ਹੇਠ ਬਲਾਕ ਜ਼ੀਰਾ ਦੇ ਵੱਖ-ਵੱਖ ਜੋਨਾਂ ਤੋਂ 31 ਉਮੀਦਵਾਰਾਂ ਵੱਲੋਂ ਬਲਾਕ ਸੰਮਤੀ ਲਈ ਨਾਮਜ਼ਦਗੀਆਂ ਭਰੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਜ਼ੀਰਾ ਦੇ ਰਿਟਰਨਿੰਗ ਅਫਸਰ ਸੰਤੋਖ ਸਿੰਘ ਨੇ ਦੱਸਿਆ ਕਿ ਅੱਜ ਬਲਾਕ ਸੰਮਤੀ ਚੋਣਾਂ ਵਿਚ ਸਵੇਰ 11 ਵਜੇ ਤੋਂ 3 ਵਜੇ ਤੱਕ ਹਲਕੇ ਦੇ ਕੁੱਲ 31 ਉਮੀਦਵਾਰਾਂ ਨੇ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ। ਉਨ੍ਹਾਂ ਦੱਸਿਆ ਕਿ ਮਿਤੀ 4 ਦਸੰਬਰ ਨੂੰ ਬਲਾਕ ਸੰਮਤੀ ਦੀ ਚੋਣ ਲੜਨ ਵਾਲੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਦਾਖ਼ਲ ਕਰਨ ਦਾ ਆਖਰੀ ਦਿਨ ਹੈ ਅਤੇ ਚਾਹਵਾਨ ਉਮੀਦਵਾਰ ਪੂਰੇ ਕਾਗਜਾਤ ਸਮੇਤ ਨਾਮਜਦਗੀਆਂ ਦਾਖ਼ਲ ਕਰਵਾਉਣ ਲਈ ਸਵੇਰੇ 11 ਵਜੇ ਤੋਂ ਬਾਅਦ ਦੁਪਿਹਰ 3 ਵਜ਼ੇ ਤੱਕ ਦਫ਼ਤਰ ਵਿੱਚ ਆਪਣੇ ਕਾਗਜ ਦਾਖ਼ਲ ਕਰਵਾ ਸਕਦੇ ਹਨ। ਇਸ ਦੌਰਾਨ ਐੱਸਪੀਡੀ ਮਨਜੀਤ ਸਿੰਘ, ਡੀਐੱਸਪੀਡੀ ਬਲਜਿੰਦਰ ਸਿੰਘ ਸਰਾਂ, ਡੀਐੱਸਪੀ ਜਸਪਾਲ ਸਿੰਘ ਢਿੱਲੋਂ ਦੀ ਦੇਖ-ਰੇਖ ਹੇਠ ਜ਼ੀਰਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ।