v> ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ: ਸਿਹਤ ਵਿਭਾਗ ਵੱਲੋਂ ਵੀਰਵਾਰ ਨੂੰ ਜਾਰੀ ਰਿਪੋਰਟ ਮੁਤਾਬਕ ਜ਼ਿਲ੍ਹਾ ਫਿਰੋਜ਼ਪੁਰ ਵਿਚ 36 ਹੋਰ ਕੋਰੋਨਾ ਮਰੀਜ ਸਾਹਮਣੇ ਆਏ ਹਨ। ਇੰਨਾਂ ਨੂੰ ਮਿਲਾ ਕੇ ਜ਼ਿਲ੍ਹੇ ਅੰਦਰ ਕੋਰੋਨਾ ਮਰੀਜ਼ਾਂ ਦੀ ਗਿਣਤੀ 615 ਹੋ ਗਈ ਹੈ, ਜਿਨ੍ਹਾਂ ਵਿੱਚੋਂ 262 ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ, ਜਦਕਿ ਜ਼ਿਲ੍ਹੇ ਨਾਲ ਸਬੰਧਤ 8 ਲੋਕਾਂ ਦੀ ਹੁਣ ਤੱਕ ਮੌਤ ਹੋ ਚੁੱਕੀ ਹੈ।

ਇਸ ਵੇਲੇ 345 ਐਕਟਿਵ ਮਰੀਜ਼ ਹਸਪਤਾਲਾਂ ਵਿੱਚ ਜ਼ੇਰੇ ਇਲਾਜ ਹਨ। ਉਥੇ ਹੀ ਦੂਜੇ ਪਾਸੇ ਸਿਹਤ ਵਿਭਾਗ ਵਲੋਂ ਅੱਜ ਪਾਜ਼ੇਟਿਵ ਪਾਏ ਗਏ ਲੋਕਾਂ ਨੂੰ ਆਈਸੋਲੇਟ ਕਰਨ ਦੀ ਪ੍ਰੀਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਇਨ੍ਹਾਂ ਲੋਕਾਂ ਦੇ ਸੰਪਰਕ ਵਿੱਚ ਆਉਣ ਵਾਲੇ ਹੋਰ ਲੋਕਾਂ ਦਾ ਪਤਾ ਲਗਾਇਆ ਜਾ ਰਿਹਾ ਹੈ।

Posted By: Tejinder Thind