
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਫਿਰੋਜ਼ਪੁਰ ਮੰਡਲ ’ਚ 38 ਸੇਵਾਮੁਕਤ ਰੇਲ ਕਰਮਚਾਰੀਆਂ ਦਾ ਕੀਤਾ ਗਿਆ ਸਨਮਾਨ

ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਉੱਤਰ ਰੇਲਵੇ ਦੇ ਫਿਰੋਜ਼ਪੁਰ ਮੰਡਲ ਵੱਲੋਂ ਜੂਨ ਅਤੇ ਜੁਲਾਈ 2026 ਦੌਰਾਨ ਸੇਵਾਮੁਕਤ ਹੋਏ 38 ਰੇਲ ਕਰਮਚਾਰੀਆਂ ਨੂੰ 20.47 ਕਰੋੜ ਰੁਪਏ ਤੋਂ ਵੱਧ ਦਾ ਬਕਾਤਾ ਭੁਗਤਾਨ ਸੌਂਪਿਆ ਗਿਆ। ਮੰਡਲ ਰੇਲ ਪ੍ਰਬੰਧਕ ਸੰਜੀਵ ਕੁਮਾਰ ਨੇ ਇਕ ਵਿਸ਼ੇਸ਼ ਪ੍ਰੋਗਰਾਮ ਦੌਰਾਨ ਸੇਵਾਮੁਕਤ ਕਰਮਚਾਰੀਆਂ ਨੂੰ ਇਹ ਵਿੱਤੀ ਲਾਭ ਪ੍ਰਦਾਨ ਕੀਤੇ। ਰੇਲਵੇ ਨਿਯਮਾਂ ਅਨੁਸਾਰ ਸੇਵਾਮੁਕਤੀ ਤੋਂ ਬਾਅਦ 6 ਮੁੱਖ ਤਰ੍ਹਾਂ ਦੀਆਂ ਰਕਮਾਂ ਦਾ ਭੁਗਤਾਨ ਕੀਤਾ ਜਾਂਦਾ ਹੈ, ਜਿਨ੍ਹਾਂ ਵਿਚ ਪੈਨਸ਼ਨ ਪੇਮੈਂਟ ਆਰਡਰ, ਗ੍ਰੈਚੂਟੀ, ਕਮਿਊਟੇਸ਼ਨ, ਛੁੱਟੀਆਂ ਦੇ ਬਦਲੇ ਨਕਦ ਰਾਸ਼ੀ, ਗਰੁੱਪ ਇੰਸ਼ੋਰੈਂਸ ਸਕੀਮ ਅਤੇ ਪ੍ਰੋਵੀਡੈਂਟ ਫੰਡ ਸ਼ਾਮਲ ਹਨ। ਸੰਜੀਵ ਕੁਮਾਰ ਨੇ ਸਾਰੇ ਸੇਵਾਮੁਕਤ ਕਰਮਚਾਰੀਆਂ ਵੱਲੋਂ ਆਪਣੀਆਂ ਲੰਬੀਆਂ ਸੇਵਾਵਾਂ ਦੌਰਾਨ ਦਿੱਤੇ ਗਏ ਵੱਡਮੁੱਲੇ ਯੋਗਦਾਨ ਲਈ ਰੇਲਵੇ ਵੱਲੋਂ ਧੰਨਵਾਦ ਕੀਤਾ। ਉਨ੍ਹਾਂ ਨੇ ਕਰਮਚਾਰੀਆਂ ਦੀ ਚੰਗੀ ਸਿਹਤ, ਸੁਖਦ ਅਤੇ ਖੁਸ਼ਹਾਲ ਭਵਿੱਖ ਦੀ ਕਾਮਨਾ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਸੇਵਾਮੁਕਤ ਰੇਲ ਕਰਮਚਾਰੀਆਂ ਨੂੰ ਸਲਾਹ ਦਿੱਤੀ ਕਿ ਉਹ ਸੇਵਾਮੁਕਤੀ ਤੋਂ ਬਾਅਦ ਮਿਲੀ ਆਪਣੀ ਇਸ ਗਾੜ੍ਹੀ ਕਮਾਈ ਦਾ ਵਰਤੋਂ ਬਹੁਤ ਹੀ ਸੋਚ-ਸਮਝ ਕੇ ਅਤੇ ਯੋਜਨਾਬੱਧ ਤਰੀਕੇ ਨਾਲ ਕਰਨ। ਇਸ ਮੌਕੇ ਸੀਨੀਅਰ ਮੰਡਲ ਪ੍ਰਸੋਨਲ ਅਧਿਕਾਰੀ ਸਾਕਸ਼ੀ ਸਿੰਘ ਨੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਵਿੱਤੀ ਠੱਗੀ ਤੋਂ ਬਚਣ ਲਈ ਵਿਸ਼ੇਸ਼ ਤੌਰ ’ਤੇ ਜਾਗਰੂਕ ਕੀਤਾ। ਉਨ੍ਹਾਂ ਅਪੀਲ ਕੀਤੀ ਕਿ ਅੱਜ-ਕੱਲ੍ਹ ਵੱਧ ਰਹੇ ਸਾਈਬਰ ਅਪਰਾਧਾਂ ਤੋਂ ਹਮੇਸ਼ਾ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕੋਈ ਵੀ ਵਿਅਕਤੀ ਆਪਣੇ ਸੇਵਾਮੁਕਤੀ ਨਾਲ ਸਬੰਧਤ ਜ਼ਰੂਰੀ ਦਸਤਾਵੇਜ਼, ਬੈਂਕ ਖਾਤੇ ਦੀ ਜਾਣਕਾਰੀ ਜਾਂ ਓ.ਟੀ.ਪੀ. ਕਿਸੇ ਵੀ ਅਣਪਛਾਤੇ ਵਿਅਕਤੀ ਨਾਲ ਸਾਂਝਾ ਨਾ ਕਰੇ।ਇਸ ਸਮਾਗਮ ਵਿਚ ਵਧੀਕ ਮੰਡਲ ਰੇਲ ਪ੍ਰਬੰਧਕ ਨਿਤਿਨ ਗਰਗ, ਮੁੱਖ ਮੈਡੀਕਲ ਸੁਪਰਡੈਂਟ ਡਾ. ਰੰਜਨਾ ਸਹਿਗਲ, ਸੀਨੀਅਰ ਮੰਡਲ ਪ੍ਰਸੋਨਲ ਅਧਿਕਾਰੀ ਸਾਕਸ਼ੀ ਸਿੰਘ, ਸੀਨੀਅਰ ਮੰਡਲ ਵਿਤ ਪ੍ਰਬੰਧਕ ਰਾਹੁਲ ਦੇਵ ਸਮੇਤ ਹੋਰ ਕਈ ਉੱਚ ਅਧਿਕਾਰੀ ਅਤੇ ਕਰਮਚਾਰੀ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।