‘ਪੋਸ਼ਣ ਵੀ ਪੜ੍ਹਾਈ ਵੀ’ ਤਹਿਤ ਆਂਗਨਵਾੜੀ ਵਰਕਰਾਂ ਦੀ 3 ਰੋਜ਼ਾ ਟ੍ਰੇਨਿੰਗ ਸ਼ੁਰੂ
ਪੋਸ਼ਣ ਵੀ ਪੜਾਈ ਵੀ ਤਹਿਤ ਆਂਗਨਵਾੜੀ ਵਰਕਰਾਂ ਦੀ 3 ਰੋਜ਼ਾ ਟਰੇਨਿੰਗ ਦੀ ਹੋਈ ਸ਼ੁਰੂਆਤ
Publish Date: Fri, 16 Jan 2026 05:12 PM (IST)
Updated Date: Fri, 16 Jan 2026 05:15 PM (IST)
ਹਰਚਰਨ ਸਿੰਘ ਸਾਮਾ, ਪੰਜਾਬੀ ਜਾਗਰਣ ਫਿਰੋਜ਼ਪੁਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਪੋਸ਼ਣ ਵੀ ਪੜਾਈ ਵੀ ਤਹਿਤ ਜ਼ਿਲ੍ਹਾ ਪੱਧਰ ਤੇ ਆਂਗਨਵਾੜੀ ਵਰਕਰਾ ਦੀ ਟਰੇਨਿੰਗ ਦੀ ਸ਼ੁਰੂਆਤ ਕਰਵਾਈ ਗਈ। ਇਹ ਜਾਣਕਾਰੀ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦਿੱਤੀ। ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਰਿਚਿਕਾ ਨੰਦਾ ਨੇ ਦੱਸਿਆ ਕਿ ਪੰਜਾਬ ਰਾਜ ਅਧੀਨ ਇਸ ਟਰੇਨਿੰਗ ਵਿਚ ਆਂਗਨਵਾੜੀ ਵਰਕਰਾਂ ਨੂੰ ਬੱਚਿਆ ਦੇ ਪੋਸ਼ਣ ਅਤੇ ਸ਼ੁਰੂਆਤੀ ਬਚਪਨ ਦੀ ਸਿੱਖਿਆ ਤੇ ਧਿਆਨ ਕੇਦਰਿਤ ਕਰਨ ਲਈ ਜ਼ਿਲ੍ਹਾ ਫਿਰੋਜ਼ਪੁਰ ਵਿਚ ਦੇਵ ਸਮਾਜ ਮਾਡਲ ਸਕੂਲ, ਪੰਚਵੱਟੀ ਹੋਟਲ ਅਤੇ ਬਲਾਕ ਗੁਰੂਹਰਸਹਾਏ ਵਿਖੇ ਐੱਚਕੇਐੱਲ ਕਾਲਜ ਵਿਖੇ ਟਰੇਨਿੰਗ ਦਿੱਤੀ ਗਈ । ਇਸ ਟਰੇਨਿੰਗ ਦਾ ਮੁੱਖ ਉਦੇਸ਼ ਬੱਚਿਆਂ ਨੂੰ ਗੱਲਬਾਤ ਕਰਵਾਉਣਾ, ਆਪਣਾ ਧਿਆਨ ਰੱਖਣ ਅਤੇ ਪੜ੍ਹਾਈ ਨੂੰ ਉਤਸ਼ਾਹਿਤ ਕਰਨਾ, ਆਂਗਨਵਾੜੀ ਵਰਕਰਾਂ ਨੂੰ ਵਿਕਾਸ ਦੇ ਵੱਖ-ਵੱਖ ਡੋਮੇਨਾ ਸਬੰਧੀ ਜਾਣਕਾਰੀ ਦੇਣਾ ਸੀ। ਪ੍ਰਥਮ ਟੀਮ ਵੱਲੋਂ ਵੱਖ-ਵੱਖ ਥਾਵਾ ਤੇ ਆਂਗਣਵਾੜੀ ਵਰਕਰਾਂ ਦੀ ਟਰੇਨਿੰਗ ਦੀ ਸ਼ੁਰੂਆਤ ਕਰਵਾਈ ਗਈ । ਇਸ ਮੌਕੇ ਡਾ. ਉਰਵਸ਼ੀ ਪ੍ਰਥਮ ਟੀਮ ਸਟੇਟ ਹੈੱਡ ਕੋਆਰਡੀਨੇਟਰ, ਸੁਪਰਵਾਈਜ਼ਰ, ਬਲਾਕ ਕੋਆਡੀਨੇਟਰ ਅਤੇ ਆਂਗਨਵਾੜੀ ਵਰਕਰਾਂ ਹਾਜ਼ਰ ਸਨ।