50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਕੀਤਾ ਰੇਲਵੇ ਸਟੇਸ਼ਨ ਨੇੜਿਓਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ, ਜੀ.ਆਰ.ਪੀ. ਨੇ ਮਾਮਲਾ ਦਰਜ ਕੀਤਾ
Publish Date: Thu, 01 Oct 2026 06:34 PM (IST)
Updated Date: Fri, 02 Oct 2026 04:05 AM (IST)
ਪੰਜਾਬੀ ਜਾਗਰਣ ਰਿਪੋਰਟਰ, ਫਿਰੋਜ਼ਪੁਰ : ਰੇਲਵੇ ਸਟੇਸ਼ਨਾਂ ਅਤੇ ਉਨ੍ਹਾਂ ਦੇ ਆਸ-ਪਾਸ ਨਾਜਾਇਜ਼ ਸ਼ਰਾਬ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਰੋਕਣ ਲਈ ਜੀ.ਆਰ.ਪੀ. ਫਿਰੋਜ਼ਪੁਰ ਵੱਲੋਂ ਚਲਾਈ ਜਾ ਰਹੀ ਚੈਕਿੰਗ ਮੁਹਿੰਮ ਦੌਰਾਨ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਸਬੰਧੀ ਥਾਣਾ ਜੀ.ਆਰ.ਪੀ. ਫਿਰੋਜ਼ਪੁਰ ਵਿਖੇ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।ਜਾਣਕਾਰੀ ਅਨੁਸਾਰ ਐਲ.ਆਰ./ਏ.ਐੱਸ.ਆਈ. ਵਧਾਵਾ ਸਿੰਘ ਨੰਬਰ 397/ਜੀ.ਆਰ.ਪੀ. ਦੀ ਅਗਵਾਈ ਹੇਠ ਪੁਲਿਸ ਪਾਰਟੀ ਵੱਲੋਂ 1 ਅਕਤੂਬਰ ਨੂੰ ਫਿਰੋਜ਼ਪੁਰ ਕੈਂਟ ਰੇਲਵੇ ਸਟੇਸ਼ਨ ਅਤੇ ਇਸ ਦੇ ਆਸ-ਪਾਸ ਦੇ ਇਲਾਕੇ ਵਿੱਚ ਰੁਟੀਨ ਚੈਕਿੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਪੁਲਿਸ ਟੀਮ ਜਦੋਂ ਰੇਲਵੇ ਸਟੇਸ਼ਨ ਦੀ ਪੱਛਮੀ ਸਾਈਡ ’ਤੇ ਓਵਰਬ੍ਰਿਜ ਦੇ ਨੇੜੇ ਪਹੁੰਚੀ ਤਾਂ ਉੱਥੇ ਝਾੜੀਆਂ ਵਿੱਚ ਨੀਲੇ ਰੰਗ ਦਾ ਇੱਕ ਪਲਾਸਟਿਕ ਦਾ ਕੈਨ ਪਿਆ ਦਿਖਾਈ ਦਿੱਤਾ। ਪੁਲਿਸ ਮੁਲਾਜ਼ਮਾਂ ਨੂੰ ਕੈਨ ਸ਼ੱਕੀ ਲੱਗਣ ’ਤੇ ਉਸ ਦੀ ਜਾਂਚ ਕੀਤੀ ਗਈ। ਤਲਾਸ਼ੀ ਲੈਣ ’ਤੇ ਕੈਨ ਵਿੱਚੋਂ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਿਸ ਨੇ ਬਰਾਮਦ ਕੀਤੀ ਸ਼ਰਾਬ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਬਰਾਮਦਗੀ ਦੇ ਆਧਾਰ ’ਤੇ ਥਾਣਾ ਜੀਆਰਪੀ ਫਿਰੋਜ਼ਪੁਰ ਵਿਖੇ ਐਕਸਾਈਜ਼ ਐਕਟ ਤਹਿਤ ਦਰਜ ਕੀਤਾ ਗਿਆ ਹੈ। ਪੁਲਿਸ ਵੱਲੋਂ ਹੁਣ ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਨਾਜਾਇਜ਼ ਸ਼ਰਾਬ ਕਿਸ ਵਿਅਕਤੀ ਵੱਲੋਂ ਉੱਥੇ ਰੱਖੀ ਗਈ ਸੀ ਅਤੇ ਇਸ ਦਾ ਸਰੋਤ ਕੀ ਹੈ।