ਸਰਕਾਰੀ ਕਾਲਜ ਜ਼ੀਰਾ ਵਿਖੇ ਕਰਵਾਈ 50ਵੀਂ ਅਥਲੈਟਿਕ ਮੀਟ
ਸਰਕਾਰੀ ਕਾਲਜ ਜੀਰਾ ਵਿਖੇ ਕਰਵਾਈ ਗਈ 50ਵੀਂ ਅਥਲੈਟਿਕ ਮੀਟ
Publish Date: Tue, 03 Mar 2026 04:10 PM (IST)
Updated Date: Tue, 03 Mar 2026 04:11 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਸਰਕਾਰੀ ਕਾਲਜ ਜ਼ੀਰਾ ਵਿਖੇ ਸਲਾਨਾ ਖੇਡ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਸਮਾਰੋਹ ਵਿਚ 150 ਦੇ ਲਗਭਗ ਵਿਦਿਆਰਥੀਆਂ ਨੇ ਭਾਗ ਲਿਆ। ਕਾਲਜ ਦੇ ਪ੍ਰਿੰਸੀਪਲ ਸਚਿਨ ਕਾਲੜਾ ਨੇ ਵਿਦਿਆਰਥੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਅਤੇ ਝੰਡਾ ਲਹਿਰਾਇਆ। ਇਸ ਮੌਕੇ ਡਾ. ਕਮਲ ਕਿਸ਼ੋਰ, ਜ਼ੀਰਾ ਬਲਾਕ ਦੇ ਸਰਪੰਚ ਯੂਨੀਅਨ ਦੇ ਪ੍ਰਧਾਨ ਰਵਿੰਦਰ ਸਿੰਘ, ਸਰਪੰਚ ਗਗਨਦੀਪ ਸਿੰਘ ਮਨਸੂਰ ਦੇਵਾ ਅਤੇ ਰਾਜ ਸਿੰਘ ਸਰਪੰਚ ਬੰਡਾਲਾ ਪੁਰਾਣਾ ਨੇ ਸ਼ਿਰਕਤ ਕੀਤੀ। 100 ਮੀਟਰ ਦੌੜ ਵਿਚ ਲੜਕੀਆਂ ਵਿੱਚੋਂ ਪਵਨਪ੍ਰੀਤ ਕੌਰ ਨੇ ਪਹਿਲਾ, ਸੰਜਨਾ ਨੇ ਦੂਸਰਾ ਅਤੇ ਸੋਨੀਆ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਲੌਂਗ ਜੰਪ ਵਿਚ ਮਹਿਕਪ੍ਰੀਤ ਕੌਰ ਨੇ ਪਹਿਲਾ ਰਮਨਪ੍ਰੀਤ ਕੌਰ ਨੇ ਦੂਸਰਾ ਅਤੇ ਸਪਨਾ ਨੇ ਤੀਸਰਾ ਸਥਾਨ ਹਾਸਲ ਕੀਤਾ। 1500 ਮੀਟਰ ਦੌੜ ਵਿਚ ਲੜਕਿਆਂ ਵਿਚ ਹਰਪ੍ਰੀਤ ਸਿੰਘ ਨੇ ਪਹਿਲਾ ਹਰਮਨਪ੍ਰੀਤ ਸਿੰਘ ਨੇ ਦੂਸਰਾ ਅਤੇ ਗੌਰਵ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਲੌਂਗ ਜੰਪ ਵਿਚ ਗੌਰਵ ਸਿੰਘ ਨੇ ਪਹਿਲਾ ਗੁਰਜੀਤ ਸਿੰਘ ਨੇ ਦੂਸਰਾ ਅਤੇ ਹਰਪ੍ਰੀਤ ਸਿੰਘ ਨੇ ਤੀਸਰਾ ਸਥਾਨ ਹਾਸਿਲ ਕੀਤਾ। ਬੈਸਟ ਅਥਲੀਟ ਲੜਕਿਆਂ ਵਿੱਚੋਂ ਹਰਪ੍ਰੀਤ ਸਿੰਘ ਨੂੰ ਚੁਣਿਆ ਗਿਆ ਅਤੇ ਲੜਕੀਆਂ ਵਿੱਚੋਂ ਰਮਨਪ੍ਰੀਤ ਕੌਰ ਨੂੰ ਬੈਸਟ ਐਥਲੀਟ ਚੁਣਿਆ ਗਿਆ। ਸਮਾਰੋਹ ਦੇ ਅੰਤ ਵਿੱਚ ਪ੍ਰਿੰਸੀਪਲ ਸਚਿਨ ਕਾਲੜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਡਾਂ ਵਿਦਿਆਰਥੀ ਜੀਵਨ ਦਾ ਅਟੁੱਟ ਹਿੱਸਾ ਹਨ, ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਦਿਆਰਥੀਆਂ ਦੇ ਵਿਅਕਤੀਤਵ ਨੂੰ ਨਿਖਾਰਦੀਆਂ ਹਨ, ਅਨੁਸ਼ਾਸਨ, ਆਤਮ ਵਿਸ਼ਵਾਸ਼ ਅਤੇ ਟੀਮ ਵਰਕ ਦੀ ਭਾਵਨਾ ਪੈਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਮੈਦਾਨ ਵਿੱਚ ਮਿਲੀ ਜਿੱਤ ਸਿਰਫ਼ ਤਮਗਿਆਂ ਤੱਕ ਸੀਮਿਤ ਨਹੀਂ ਹੁੰਦੀ, ਸਗੋਂ ਇਹ ਜੀਵਨ ਦੇ ਹਰ ਖੇਤਰ ਵਿੱਚ ਅੱਗੇ ਵੱਧਣ ਦੀ ਪ੍ਰੇਰਣਾ ਦਿੰਦੀ ਹੈ। ਅੰਤ ਵਿੱਚ ਉਨ੍ਹਾਂ ਵਿਦਿਆਰਥੀਆਂ ਨੂੰ ਉਜਲੇ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਇਸ ਮੌਕੇ ਪ੍ਰੋ. ਸਤਵਿੰਦਰ ਪਾਲ ਸਿੰਘ, ਪ੍ਰੋ. ਗੁਰਵਿੰਦਰ ਸਿੰਘ, ਪ੍ਰੋ. ਵੇਦ ਪ੍ਰਕਾਸ਼, ਪ੍ਰੋ. ਕਮਲਜੀਤ ਕੌਰ, ਪ੍ਰੋ. ਪੂਜਾ, ਪ੍ਰੋ. ਕੁਲਵੰਤ ਸਿੰਘ, ਪ੍ਰੋ. ਜਸ਼ਨਪ੍ਰੀਤ ਸਿੰਘ, ਪ੍ਰੋ. ਗਗਨਦੀਪ ਸਿੰਘ, ਸੁਖਵਿੰਦਰ ਸਿੰਘ, ਸੁਪਰਡੈਂਟ ਜਨਕ ਰਾਜ ਗੌਤਮ, ਰਮਨਪ੍ਰੀਤ ਕੌਰ ਅਤੇ ਬਲਜਿੰਦਰ ਸਿੰਘ ਹਾਜ਼ਰ ਸਨ। ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਪਵਿੱਤਰ ਸਿੰਘ ਅਤੇ ਪ੍ਰੋ. ਸਤਬੀਰ ਸਿੰਘ ਨੇ ਬਾਖੂਬੀ ਨਿਭਾਈ।