6 ਮਰੀਜ਼ਾਂ ਨੂੰ ਹਸਪਤਾਲੋਂ ਮਿਲੀ ਛੁੱਟੀ : ਡੀਸੀ ਦੀਪਸ਼ਿਖਾ ਸ਼ਰਮਾ
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀ ਕੇ ਬਿਮਾਰ ਹੋਏ ਮਰੀਜ਼ਾਂ ਵਿਚੋਂ 6 ਮਰੀਜ਼ਾਂ ਨੂੰ ਮਿਲੀ ਛੁੱਟੀ: ਡਿਪਟੀ ਕਮਿਸ਼ਨਰ
Publish Date: Tue, 03 Mar 2026 05:50 PM (IST)
Updated Date: Tue, 03 Mar 2026 05:53 PM (IST)
ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ, ਫਿਰੋਜ਼ਪੁਰ : ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈੱਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਸਿਵਲ ਹਸਪਤਾਲ ਵਿਖੇ ਦਾਖ਼ਲ ਹੋਏ ਮਰੀਜ਼ਾਂ ਦਾ ਇਲਾਜ ਨਿਰਵਿਘਨ ਚੱਲ ਰਿਹਾ ਹੈ। ਅੱਜ ਸਿਵਲ ਹਸਪਤਾਲ ਤੋਂ ਇਲਾਜ ਕਰਵਾ ਕੇ ਬਿਲਕੁਲ ਠੀਕ ਹੋ ਕੇ 6 ਮਰੀਜ਼ਾਂ ਨੂੰ ਛੁੱਟੀ ਦਿੱਤੀ ਗਈ ਹੈ। ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬੀਮਾਰ ਹੋਏ ਬੱਚੇ, ਜੋ ਸਿਵਲ ਹਸਪਤਾਲ ਵਿਚ ਦਾਖਲ ਹਨ, ਉਨ੍ਹਾਂ ਦੀ ਸਿਹਤ ਹੁਣ ਠੀਕ ਹੈ। ਉਨ੍ਹਾਂ ਦੱਸਿਆ ਕਿ ਮਹਿਰ ਡਾਕਟਰਾਂ ਵੱਲੋਂ ਪਿੰਡ ਦੇ ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ ਹੈ ਅਤੇ ਮੈਡੀਕਲ ਕੈਂਪ ਵੀ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਮਰੀਜ਼ਾਂ ਦੀ ਦੇਖਭਾਲ ਕਰ ਰਿਹਾ ਹੈ ਅਤੇ ਜਲਦੀ ਹੀ ਸਾਰੇ ਮਰੀਜ਼ ਬਿਲਕੁਲ ਠੀਕ ਹੋ ਕੇ ਆਪਣੇ ਘਰਾਂ ਨੂੰ ਚੱਲੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਇਸ ਬਾਰੇ ਸਿਹਤ ਅਮਲੇ ਨੂੰ ਜ਼ਰੂਰੀ ਨਿਰਦੇਸ਼ ਵੀ ਦਿੱਤੇ ਗਏ ਹਨ।