ਵਿਆਹੁਤਾ ਨੂੰ ਕੁੱਟਮਾਰ ਕਰ ਕੇ ਘਰੋਂ ਕੱਢਿਆ
ਵਿਆਹੁਤਾ ਦੀ ਕੁੱਟਮਾਰ ਕਰਕੇ ਘਰੋਂ ਕੱਢਿਆ
Publish Date: Sun, 12 Apr 2026 03:18 PM (IST)
Updated Date: Mon, 13 Apr 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਫਿਰੋਜ਼ਪੁਰ: ਫਿਰੋਜ਼ਪੁਰ ਵਿਖੇ ਇਕ ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਤੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਬਾਹਰ ਕੱਢਣ ਦੇ ਦੋਸ਼ ਵਿਚ ਥਾਣਾ ਵੂਮੈਨ ਫਿਰੋਜ਼ਪੁਰ ਪੁਲਿਸ ਨੇ ਵਿਆਹੁਤਾ ਦੇ ਸਹੁਰੇ ਪਰਿਵਾਰ ਦੇ 2 ਮੈਂਬਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਇਕ ਪੜਤਾਲੀਆ ਰਿਪੋਰਟ ਦਰਖਾਸਤ ਨੰਬਰ ਯੂਆਈਡੀ-708395 ਮਿਤੀ 26 ਨਵੰਬਰ 2025 ਵੱਲੋਂ ਕਿਰਨਦੀਪ ਕੌਰ ਪਤਨੀ ਹੀਰਾ ਸਿੰਘ ਵਾਸੀ ਰਸੂਲਪੁਰ ਮਖੂ ਨੇ ਕੀਤੀ ਹੈ ਕਿ ਉਸ ਦਾ ਵਿਆਹ ਸਾਲ 2024 ’ਚ ਅਨਮੋਲਦੀਪ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਟਿੱਬੀ ਖੁਰਦ ਮਮਦੋਟ ਫਿਰੋਜ਼ਪੁਰ ਨਾਲ ਹੋਇਆ ਸੀ। ਕਿਰਨਦੀਪ ਕੌਰ ਨੇ ਦੱਸਿਆ ਕਿ ਵਿਆਹ ਦੇ ਸਮੇਂ ਉਸ ਦੇ ਮਾਤਾ ਪਿਤਾ ਨੇ ਆਪਣੀ ਹੈਸੀਅਤ ਤੋਂ ਵੱਧ ਦਾਜ ਦਿੱਤਾ ਸੀ। ਪਰ ਉਸ ਦਾ ਪਤਨੀ ਅਨਮੋਲਦੀਪ ਸਿੰਘ ਅਤੇ ਸੱਸ ਗੁਰਜੀਤ ਕੌਰ ਇਸ ਦਾਜ ਤੋਂ ਖੁਸ਼ ਨਹੀਂ ਸੀ ਅਤੇ ਹੋਰ ਦਾਜ ਦੀ ਮੰਗ ਕਰਦੇ ਸਨ। ਪਰ ਉਸ ਵੱਲੋਂ ਇਨਕਾਰ ਕਰਨ ਤੇ ਉਸ ਦੇ ਪਤੀ ਅਤੇ ਸੱਸ ਨੇ ਉਸ ਦੀ ਕੁੱਟਮਾਰ ਕਰਕੇ ਉਸ ਨੂੰ ਘਰੋਂ ਕੱਢ ਦਿੱਤਾ। ਸਹਾਇਕ ਥਾਣੇਦਾਰ ਹਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।