ਕੇਂਦਰੀ ਜੇਲ੍ਹ ’ਚੋਂ 7 ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ
ਕੇਂਦਰੀ ਜੇਲ੍ਹ ’ਚੋਂ 7 ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ
Publish Date: Tue, 10 Mar 2026 05:12 PM (IST)
Updated Date: Tue, 10 Mar 2026 05:15 PM (IST)

ਪਰਮਿੰਦਰ ਸਿੰਘ ਥਿੰਦ, ਪੰਜਾਬੀ ਜਾਗਰਣ ਫਿਰੋਜ਼ਪੁਰ : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਮਿਲਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਬੀਤੇ ਦਿਨ ਵਿਚ ਵੀ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਤਲਾਸ਼ੀ ਦੌਰਾਲ 7 ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ 7 ਹਵਾਲਾਤੀਆਂ ਖਿਲਾਫ 52-ਏ, 42-ਏ ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਦਿੰਦੇ ਹੋਏ ਐੱਸਆਈ ਸੁਖਦੇਵ ਸਿੰਘ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਇਕ ਪੱਤਰ ਨੰਬਰ 1508 ਰਾਹੀਂ ਦੱਸਿਆ ਕਿ ਮਿਤੀ 1 ਮਾਰਚ 2026 ਨੂੰ ਤਲਾਸ਼ੀ ਦੌਰਾਨ ਹਵਾਲਾਤੀ ਵਿਕਾਸ ਪੁੱਤਰ ਦੀਦਾਰ ਸ਼ਰਮਾ ਵਾਸੀ ਮੁਹੱਲਾ ਚਾਅ ਬੇਰੀਆ ਵਾਰਡ ਨੰਬਰ 09, ਥਾਣਾ ਸਿਟੀ ਜ਼ੀਰਾ, ਜ਼ਿਲ੍ਹਾ ਫਿਰੋਜ਼ਪੁਰ, ਹਵਾਲਾਤੀ ਅਰਸ਼ਦੀਪ ਸਿੰਘ ਪੁੱਤਰ ਲਖਬੀਰ ਸਿੰਘ ਵਾਸੀ ਬੀ ਬਲਾਕ ਭੱਲਾ ਕਾਲੋਨੀ ਛੋਹਰਟਾ ਹਾਲ ਮਕਾਨ ਨੰਬਰ 08, ਗਲੀ ਨੰਬਰ 04 ਜੰਡ ਪੀਰ ਕਾਲੋਨੀ ਬੈਕਸਾਇਡ ਮਿੱਲ ਖੰਡਵਾਲਾ, ਥਾਣਾ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ, ਹਵਾਲਾਤੀ ਮਨਪ੍ਰੀਤ ਸਿੰਘ ਪੁੱਤਰ ਪਿੱਪਲ ਸਿੰਘ ਵਾਸੀ ਜਲਾਲਵਾਲ, ਫਿਰੋਜ਼ਪੁਰ, ਹਵਾਲਾਤੀ ਰਾਜਨ ਉਰਫ ਕਲੀ ਪੁੱਤਰ ਬਾਲਾ ਬਲਕਾਰ ਵਾਸੀ ਪਿੰਡ ਖਾਈ ਫੇਮੇਕੀ ਇੰਦਰਾ ਕਾਲੌਨੀ, ਫਿਰੋਜ਼ਪੁਰ, ਹਵਾਲਾਤੀ ਸੰਨੀ ਪੁੱਤਰ ਜੱਸਾ ਵਾਸੀ ਅਲੀ ਕੇ ਰੋਡ ਬਾਗ ਵਾਲੀ ਬਸਤੀ ਫਿਰੋਜ਼ਪੁਰ ਅਤੇ ਹਵਾਲਾਤੀ ਰਮਨ ਕੁਮਾਰ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਸ਼ਰੀਹ ਵਾਲਾ ਸੈਦਾ, ਥਾਣਾ ਲੱਖੋਕੇ ਬਹਿਰਾਮ ਜ਼ਿਲ੍ਹਾ ਫਿਰੋਜ਼ਪੁਰ ਪਾਸੋਂ 6 ਮੋਬਾਇਲ ਫੋਨ ਬਰਾਮਦ ਹੋਏ ਹਨ। ਪੁਲਿਸ ਅਧਿਕਾਰੀ ਸੁਖਦੇਵ ਸਿੰਘ ਨੇ ਦੱਸਿਆ ਕਿ ਗੁਰਿੰਦਰਪਾਲ ਸਿੰਘ ਡਿਪਟੀ ਸੁਪਰਡੈਂਟ ਸਕਿਉਰਿਟੀ ਕੇਂਦਰੀ ਜੇਲ੍ਹ ਪੱਤਰ ਨੰਬਰ 1600 ਮਿਲੀ 4 ਮਾਰਚ 2026 ਵੱਲੋਂ ਥਾਣਾ ਫਿਰੋਜ਼ਪੁਰ ਸਿਟੀ ਮੌਸੂਲ ਹੋਇਆ ਕਿ ਮਿਤੀ 4 ਮਾਰਚ 2026 ਨੂੰ 9.40 ਏਐੱਮ ਹਵਾਲਾਤੀ ਵਿਕਰਮਜੀਤ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਕੋਹਲੀ ਥਾਣਾ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦੀ ਪਹਿਨੀ ਹੋਈ ਲੋਅਰ ਦੀ ਸੱਜੀ ਜੇਬ ਵਿਚੋਂ 1 ਟੱਚ ਸਕਰਂ ਮੋਬਾਇਲ ਫੋਨ ਬਿਨ੍ਹਾ ਸਿੰਘ ਅਤੇ ਖੱਬੀ ਜੇਬ ਵਿਚੋਂ 26 ਗ੍ਰਾਮ ਨਸ਼ੀਲਾ ਜਾਪਦਾ ਪਾਊਡਰ ਬਰਾਮਦ ਹੋਇਆ। ਇਸ ਮਾਮਲੇ ਦੀ ਜਾਂਚ ਕਰ ਰਹੇ ਐੱਸਆਈ ਸ਼ਰਮਾ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਉਕਤ ਹਵਾਲਾਤੀਆਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।