ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਗਣਤੰਤਰ ਦਿਵਸ ਮਨਾਇਆ
ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ ਜ਼ੀਰਾ ਵਿਖੇ 77ਵਾਂ ਗਣਤੰਤਰ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ
Publish Date: Sun, 25 Jan 2026 04:32 PM (IST)
Updated Date: Sun, 25 Jan 2026 04:34 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਜ਼ੀਰਾ : ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ’ਤੇ ਸ਼੍ਰੀ ਆਤਮ ਵੱਲਭ ਜੈਨ ਵਿਦਿਆ ਮੰਦਰ, ਜ਼ੀਰਾ ਵਿਚ ਉਤਸ਼ਾਹ, ਦੇਸ਼ਭਗਤੀ ਭਰੇ ਅੰਦਾਜ਼ ਵਿਚ ਵਿਸ਼ਾਲ ਸਮਾਰੋਹ ਕਰਵਾਇਆ ਗਿਆ। ਸਕੂਲ ਮੈਨੇਜਰ ਹਰੀਸ਼ ਜੈਨ ਤੇ ਐਕਟਿਵ ਮੈਨੇਜਰ ਅਰਚਨਾ ਜੈਨ ਨੇ ਤਿਰੰਗੇ ਨੂੰ ਸਲਾਮੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚਾਈ, ਇਮਾਨਦਾਰੀ ਅਤੇ ਅਨੁਸ਼ਾਸਨ ਦੇ ਰਾਹ ’ਤੇ ਚੱਲਣ ਦੀ ਪ੍ਰੇਰਣਾ ਦਿੱਤੀ। ਪ੍ਰਿੰਸੀਪਲ ਕਿਰਨ ਅਗਰਵਾਲ ਅਤੇ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਮੂਲ ਸਿਧਾਂਤਾਂ ਬਾਰੇ ਜਾਣਕਾਰੀ ਦਿੱਤੀ। ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਗੀਤ, ਰਾਸ਼ਟਰੀ ਨਾਚ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਅੰਤ ਵਿੱਚ ਸਕੂਲ ਪਰਿਵਾਰ ਵੱਲੋਂ ਦੇਸ਼ ਦੀ ਏਕਤਾ,ਅਖੰਡਤਾ ਅਤੇ ਤਰੱਕੀ ਲਈ ਸ਼ਪਥ (ਸੋਂਹ) ਗਈ। ਸਮਾਰੋਹ ਨੇ ਸਾਰੇ ਮੌਜੂਦ ਲੋਕਾਂ ਦੇ ਦਿਲਾਂ ਵਿਚ ਦੇਸ਼ ਲਈ ਮਾਣ ਅਤੇ ਸੇਵਾ ਦੀ ਭਾਵਨਾ ਹੋਰ ਮਜ਼ਬੂਤ ਕਰ ਦਿੱਤੀ।