ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ’ਚ ਗਣਤੰਤਰ ਦਿਵਸ ਦਾ ਉਤਸ਼ਾਹ
ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ ਜ਼ੀਰਾ ਵਿਖੇ 77ਵਾਂ ਗਣਤੰਤਰ ਦਿਵਸ ਦੇਸ਼ਭਗਤੀ ਅਤੇ ਉਤਸ਼ਾਹ ਨਾਲ ਮਨਾਇਆ ਗਿਆ
Publish Date: Tue, 27 Jan 2026 05:10 PM (IST)
Updated Date: Tue, 27 Jan 2026 05:13 PM (IST)

ਗੌਰਵ ਗੌੜ ਜੌਲੀ, ਪੰਜਾਬੀ ਜਾਗਰਣ ਜ਼ੀਰਾ : ਦੇਸ਼ ਦੇ 77ਵੇਂ ਗਣਤੰਤਰ ਦਿਵਸ ਮੌਕੇ ’ਤੇ ਸ਼੍ਰੀ ਆਤਮ ਵੱਲਭ ਜੈਨ ਵਿੱਦਿਆ ਮੰਦਰ, ਜ਼ੀਰਾ ਵਿਚ ਉਤਸ਼ਾਹ, ਦੇਸ਼ਭਗਤੀ ਭਰੇ ਅੰਦਾਜ਼ ਵਿਚ ਵਿਸ਼ਾਲ ਸਮਾਰੋਹ ਕਰਵਾਇਆ ਗਿਆ। ਸਮਾਰੋਹ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ ਅਤੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗੀਤ ਗਾਇਆ ਗਿਆ। ਇਸ ਮੌਕੇ ਸਕੂਲ ਦੇ ਮੈਨੇਜਰ ਹਰੀਸ਼ ਜੈਨ ਅਤੇ ਐਕਟਿਵ ਮੈਨੇਜਰ ਅਰਚਨਾ ਜੈਨ ਨੇ ਤਿਰੰਗੇ ਨੂੰ ਸਲਾਮੀ ਦਿੱਤੀ ਅਤੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈ ਦਿੱਤੀ। ਉਨ੍ਹਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਗਣਤੰਤਰ ਦਿਵਸ ਸਾਨੂੰ ਸਾਡੇ ਸੰਵਿਧਾਨ, ਅਧਿਕਾਰਾਂ ਅਤੇ ਫਰਜ਼ਾਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਸੱਚਾਈ, ਇਮਾਨਦਾਰੀ ਅਤੇ ਅਨੁਸ਼ਾਸਨ ਦੇ ਰਾਹ ’ਤੇ ਚਲਣ ਦੀ ਪ੍ਰੇਰਣਾ ਦਿੱਤੀ ਤਾਂ ਜੋ ਉਹ ਦੇਸ਼ ਦੇ ਸੱਚੇ ਅਤੇ ਜ਼ਿੰਮੇਵਾਰ ਨਾਗਰਿਕ ਬਣ ਸਕਣ। ਸਕੂਲ ਦੀ ਪ੍ਰਿੰਸੀਪਲ ਕਿਰਨ ਅਗਰਵਾਲ ਅਤੇ ਡਾ. ਸ਼ਾਲੂ ਸੂਦ ਨੇ ਵਿਦਿਆਰਥੀਆਂ ਨੂੰ ਸੰਵਿਧਾਨ ਦੇ ਮੂਲ ਸਿਧਾਂਤਾਂ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਸਾਡੀ ਤਾਕਤ ਏਕਤਾ, ਭਾਈਚਾਰੇ ਅਤੇ ਆਪਸੀ ਸਨਮਾਨ ਵਿਚ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਚੰਗਾ ਚਰਿੱਤਰ ਅਤੇ ਸਮਾਜਿਕ ਜ਼ਿੰਮੇਵਾਰੀਆਂ ਨਿਭਾਉਣ ਲਈ ਵੀ ਉਤਸ਼ਾਹਿਤ ਕੀਤਾ। ਸਮਾਰੋਹ ਦੌਰਾਨ ਵਿਦਿਆਰਥੀਆਂ ਵੱਲੋਂ ਦੇਸ਼ਭਗਤੀ ਗੀਤ, ਰਾਸ਼ਟਰੀ ਨਾਚ, ਕਵਿਤਾਵਾਂ ਅਤੇ ਭਾਸ਼ਣ ਪੇਸ਼ ਕੀਤੇ ਗਏ, ਜਿਨ੍ਹਾਂ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਅੰਤ ਵਿੱਚ ਸਕੂਲ ਪਰਿਵਾਰ ਵੱਲੋਂ ਦੇਸ਼ ਦੀ ਏਕਤਾ, ਅਖੰਡਤਾ ਅਤੇ ਤਰੱਕੀ ਲਈ ਸ਼ਪਥ (ਸੋਂਹ) ਗਈ।