ਪਰਮਿੰਦਰ ਸਿੰਘ ਥਿੰਦ, ਫਿਰੋਜ਼ਪੁਰ
ਦੇਵ ਸਮਾਜ ਕਾਲਜ ਫ਼ਾਰ ਵੂਮੈਨ ਿਫ਼ਰੋਜ਼ਪੁਰ ਦੀ 89ਵੀਂ ਸਾਲਾਨਾ ਐਥਲੈਟਿਕਸ ਮੀਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਈ। ਇਕ ਰੋਜ਼ਾ ਖੇਡਾਂ ਦਾ ਉਦਘਾਟਨ ਅਰਜੁਨ ਐਵਾਰਡੀ ਐੱਸਐੱਸਪੀ ਅਵਨੀਤ ਕੌਰ ਨੇ ਝੰਡਾ ਲਹਿਰਾ ਕੇ ਕੀਤਾ। ਕਾਲਜ ਚੇਅਰਮੈਨ ਨਿਰਮਲ ਸਿੰਘ ਿਢੱਲੋਂ ਦੀ ਸਰਪ੍ਰਸਤੀ ਅਤੇ ਪਿ੍ਰੰਸੀਪਲ ਡਾ. ਸੰਗੀਤਾ ਦੀ ਅਗਵਾਈ 'ਚ ਖਿਡਾਰੀਆਂ ਨੇ ਵੱਖ-ਵੱਖ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਖਿਡਾਰੀਆਂ ਨੂੰ ਸਹੁੰ ਚੁਕਾਉਣ ਉਪਰੰਤ ਖੇਡ ਵਿਭਾਗ ਵਲੋਂ 50 ਮੀਟਰ, 100 ਮੀਟਰ ਦੌੜ, ਲੌਂਗ ਜੰਪ, ਸ਼ਾਰਟਪੁਟ, ਥ੍ਰੀ-ਲੈੱਗ ਰੇਸ, ਚਾਟੀ ਦੌੜ, ਲੇਮਨ ਦੌੜ, ਡੱਡੂ ਦੌੜ ਵਰਗੇ ਕਈ ਮੁਕਾਬਲੇ ਕਰਵਾਏ ਗਏ। ਇਸ ਮੌਕੇ ਪਵਨਦੀਪ ਕੌਰ ਨੂੰ ਸਰਬੋਤਮ ਮਹਿਲਾ ਅਥਲੀਟ ਦੇ ਖ਼ਿਤਾਬ ਨਾਲ ਨਿਵਾਜਿਆ ਗਿਆ। ਇਸ ਤੋਂ ਪਹਿਲਾਂ ਮੁੱਖ ਮਹਿਮਾਨ ਅਵਨੀਤ ਕੌਰ ਨੇ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖੇਡਾਂ ਤੋਂ ਬਿਨਾਂ ਜੀਵਨ ਦਾ ਵਿਕਾਸ ਸੰਭਵ ਨਹੀਂ ਹੈ ਅਤੇ ਖੇਡ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨਾ ਹੀ ਜ਼ਿੰਦਗੀ ਨੂੰ ਜਿਊਣਾ ਸਿਖਾਉਂਦਾ ਹੈ। ਪਿ੍ਰੰਸੀਪਲ ਡਾ. ਸੰਗੀਤਾ ਨੇ ਕਾਲਜ ਦੀਆਂ ਪ੍ਰਰਾਪਤੀਆਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਨੇ ਇਨਾਮ ਵੰਡ ਤੋਂ ਪਹਿਲਾਂ ਸਾਲਾਨਾ ਰਿਪੋਰਟ ਪੜ੍ਹੀ ਤੇ ਖੇਡਾਂ ਦੀਆਂ ਰਾਜ ਅਤੇ ਰਾਸ਼ਟਰੀ ਪ੍ਰਰਾਪਤੀਆਂ ਬਾਰੇ ਜਾਣਕਾਰੀ ਦਿੱਤੀ। ਸਟੇਜ ਦਾ ਸੰਚਾਲਨ ਇਤਿਹਾਸ ਵਿਭਾਗ ਦੇ ਮੁਖੀ ਡਾ. ਅਮਿਤ ਕੁਮਾਰ ਸਿੰਘ ਅਤੇ ਰਾਜਨੀਤੀ ਸ਼ਾਸਤਰ ਵਿਭਾਗ ਦੀ ਮੁਖੀ ਡਾ. ਰੁਕਿੰਦਰ ਕੌਰ ਨੇ ਨਿਭਾਈ। ਇਸ ਮੌਕੇ ਦੇਵ ਸਮਾਜ ਕਾਲਜ ਆਫ਼ ਐਜੂਕੇਸ਼ਨ ਦੇ ਪਿ੍ਰੰਸੀਪਲ ਡਾ. ਰਾਜਵਿੰਦਰ ਕੌਰ, ਦੇਵ ਸਮਾਜ ਸੀਨੀਅਰ ਸੈਕੰਡਰੀ ਸਕੂਲ ਦੀ ਕੋਆਰਡੀਨੇਟਰ ਪਿ}ਪਾਲ ਕੌਰ, ਦੀਪਸ਼ਖਿਾ, ਡਾ. ਕੁਲਬੀਰ ਸਿੰਘ, ਵੇਦ ਪ੍ਰਕਾਸ਼ ਸ਼ਰਮਾ ਆਦਿ ਹਾਜ਼ਰ ਸਨ।