ਸਟਾਫ ਰਿਪੋਰਟਰ, ਫਿਰੋਜ਼ਪੁਰ : ਸਰਕੂਲਰ ਰੋਡ ਸਿਟੀ ਫਿਰੋਜ਼ਪੁਰ ਵਿਖੇ ਛੋਟਾ ਹਾਥੀ ਦੀ ਲਪੇਟ ਵਿਚ ਆਉਣ ਨਾਲ ਇਕ 8 ਸਾਲਾ ਲੜਕੀ ਦੇ ਜ਼ਖਮੀਂ ਹੋਣ ਦੀ ਖਬਰ ਮਿਲੀ ਹੈ। ਇਸ ਸਬੰਧ ਵਿਚ ਥਾਣਾ ਸਿਟੀ ਫਿਰੋਜ਼ਪੁਰ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖਿਲਾਫ 279, 337, 338 ਆਈਪੀਸੀ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਪਿੰ੍ਸ ਮਹਿਤਾ ਪੁੱਤਰ ਪ੍ਰਵੀਨ ਮਹਿਤਾ ਵਾਸੀ ਕਸੂਰੀ ਗੇਟ ਸਿਟੀ ਫਿਰੋਜ਼ਪੁਰ ਨੇ ਦੱਸਿਆ ਕਿ ਉਸ ਦੀ ਲੜਕੀ ਪ੍ਰਰੀਸ਼ਾ ਉਮਰ 8 ਸਾਲ ਜੋ ਕਰਿਆਨੇ ਦੀ ਦੁਕਾਨ ਤੋਂ ਖਾਣ ਲਈ ਚੀਜ਼ ਲੈਣ ਗਈ ਸੀ। ਜਦ ਉਹ ਵਾਪਸ ਆ ਰਹੀ ਸੀ ਤਾਂ ਅਣਪਛਾਤੇ ਛੋਟਾ ਹਾਥੀ ਚਾਲਕ ਨੇ ਉਸ ਵਿਚ ਛੋਟਾ ਹਾਥੀ ਮਾਰਿਆ। ਇਸ ਹਾਦਸੇ ਵਿਚ ਪ੍ਰਰੀਸ਼ਾ ਗੰਭੀਰ ਜ਼ਖਮੀਂ ਹੋ ਗਈ ਤੇ ਇਸ ਨੂੰ ਇਲਾਜ ਲਈ ਡੀਐੱਮਸੀ ਲੁਧਿਆਣਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਅਯੂਬ ਮਸੀਹ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ 'ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।