ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9.88 ਲੱਖ ਠੱਗੇ
ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ 88 ਹਜ਼ਾਰ ਠੱਗੇ
Publish Date: Thu, 01 Jan 2026 03:23 PM (IST)
Updated Date: Fri, 02 Jan 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਗੁਰੂਹਰਸਹਾਏ: ਗੁਰੂਹਰਸਹਾਏ ਦੇ ਪਿੰਡ ਸਿੱਧੂ ਦੀ ਇਕ ਲੜਕੀ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 9 ਲੱਖ 88 ਹਜ਼ਾਰ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧ ਵਿਚ ਥਾਣਾ ਗੁਰੂਹਰਸਹਾਏ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਇਕ ਪੜਾਤਲ ਰਿਪੋਰਟ ਨੰਬਰ 3558-ਪੀਸੀ ਮਿਤੀ 2 ਨਵੰਬਰ 2025 ਵੱਲੋਂ ਕੋਮਲਪ੍ਰੀਤ ਕੌਰ ਪੁੱਤਰੀ ਦਰਸ਼ਨ ਸਿੰਘ ਵਾਸੀ ਪਿੰਡ ਸਿੱਧੂ ਨੇ ਦੱਸਿਆ ਕਿ ਉਸ ਨੂੰ ਗੁੰਮਰਾਹ ਕਰਕੇ ਵਿਦੇਸ਼ ਭੇਜਣ ਦੇ ਨਾਮ ’ਤੇ ਉਸ ਨਾਲ ਮੁਲਜ਼ਮ ਰਸ਼ਪਾਲ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਪਿੰਡ ਪੱਧਰੀ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਨੇ ਧੋਖਾਧੜੀ ਕੀਤੀ ਹੈ। ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਮੁਲਜ਼ਮ ਉਸ ਦੇ ਜਾਅਲੀ ਦਸਤਾਵੇਜ਼ ਤਿਆਰ ਕਰਕੇ ਉਸ ’ਤੇ 10 ਸਾਲ ਦਾ ਯੂਕੇ ਬੈਨ ਲਗਵਾ ਦਿੱਤਾ ਹੈ ਤੇ ਕਰੀਬ 9 ਲੱਖ 88 ਹਜ਼ਾਰ ਰੁਪਏ ਦੀ ਠੱਗੀ ਮਾਰੀ ਹੈ।ਸਹਾਇਕ ਥਾਣੇਦਾਰ ਰਾਕੇਸ਼ ਕੁਮਾਰ ਨੇ ਦੱਸਿਆ ਕਿ ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ’ਤੇ ਮੁਲਜ਼ਮ ਰਸ਼ਪਾਲ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।